ਮਹਿੰਗਾਈ ਦਾ ਝਟਕਾ: ਫਰਵਰੀ ''ਚ ਵਧੀ Retail Inflation, ਖਾਣ-ਪੀਣ ਦੀਆਂ ਚੀਜ਼ਾਂ ਅਤੇ ਰਹਿਣਾ ਹੋਇਆ ਮਹਿੰਗਾ
Thursday, Mar 12, 2026 - 05:25 PM (IST)
ਬਿਜ਼ਨੈੱਸ ਡੈਸਕ: ਦੇਸ਼ ਵਿੱਚ ਮਹਿੰਗਾਈ ਇੱਕ ਵਾਰ ਫਿਰ ਵਧਣੀ ਸ਼ੁਰੂ ਹੋ ਗਈ ਹੈ। ਰਾਸ਼ਟਰੀ ਸਾਂਖਿਕੀ ਦਫਤਰ (NSO) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਫਰਵਰੀ 2026 ਵਿੱਚ ਦੇਸ਼ ਦੀ ਖੁਦਰਾ ਮਹਿੰਗਾਈ ਦਰ ਵਧ ਕੇ 3.21% 'ਤੇ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਜਨਵਰੀ 2026 ਵਿੱਚ ਇਹ ਦਰ 2.75% ਸੀ।
ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਇਸ ਤਾਰੀਖ਼ ਨੂੰ ਖ਼ਾਤੇ ਚ ਆਵੇਗੀ PM-ਕਿਸਾਨ ਦੀ 22ਵੀਂ ਕਿਸ਼ਤ
ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ 'ਚ ਹੋਇਆ ਵਾਧਾ
ਸਰਕਾਰੀ ਅੰਕੜਿਆਂ ਮੁਤਾਬਕ ਖਪਤਕਾਰ ਮੁੱਲ ਸੂਚਕ ਅੰਕ (CPI) 'ਤੇ ਆਧਾਰਿਤ ਇਸ ਮਹਿੰਗਾਈ ਵਿੱਚ ਵਾਧੇ ਦਾ ਮੁੱਖ ਕਾਰਨ ਖਾਣ-ਪੀਣ ਦੀਆਂ ਚੀਜ਼ਾਂ, ਕੱਪੜਿਆਂ ਅਤੇ ਹਾਊਸਿੰਗ-ਯੂਟਿਲਿਟੀ ਸੇਵਾਵਾਂ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਮਹਿੰਗਾਈ ਅਜੇ ਵੀ ਕੇਂਦਰੀ ਬੈਂਕ (RBI) ਦੁਆਰਾ ਤੈਅ ਕੀਤੇ ਗਏ 2% ਤੋਂ 6% ਦੇ ਘੇਰੇ ਦੇ ਅੰਦਰ ਹੀ ਹੈ।
ਇਹ ਵੀ ਪੜ੍ਹੋ : PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਅਪ੍ਰੈਲ ਵਿੱਚ ਹੋਵੇਗੀ ਆਰ.ਬੀ.ਆਈ. ਦੀ ਅਹਿਮ ਬੈਠਕ
ਮਹਿੰਗਾਈ ਦੇ ਇਹ ਅੰਕੜੇ ਅਜਿਹੇ ਸਮੇਂ ਆਏ ਹਨ ਜਦੋਂ ਰਿਜ਼ਰਵ ਬੈਂਕ ਆਫ ਇੰਡੀਆ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਅਗਲੀ ਬੈਠਕ ਅਪ੍ਰੈਲ ਦੀ ਸ਼ੁਰੂਆਤ ਵਿੱਚ ਹੋਣ ਵਾਲੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਕੱਚੇ ਤੇਲ ਤੇ ਗੈਸ ਦੀਆਂ ਕੀਮਤਾਂ ਵਿੱਚ ਸੰਭਾਵਿਤ ਉਤਾਰ-ਚੜ੍ਹਾਅ ਨੂੰ ਦੇਖਦੇ ਹੋਏ, ਰਿਜ਼ਰਵ ਬੈਂਕ ਆਪਣੀ ਅਗਲੀ ਬੈਠਕ ਵਿੱਚ ਨੀਤੀਗਤ ਦਰਾਂ (Interest Rates) ਵਿੱਚ ਕੋਈ ਵੱਡਾ ਬਦਲਾਅ ਕਰਨ ਤੋਂ ਬਚ ਸਕਦਾ ਹੈ।
ਇਹ ਵੀ ਪੜ੍ਹੋ : 31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ
ਪਿਛਲੇ ਸਾਲ ਦੇ ਮੁਕਾਬਲੇ ਸਥਿਤੀ
ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ ਅਕਤੂਬਰ 2025 ਵਿੱਚ ਖੁਦਰਾ ਮਹਿੰਗਾਈ ਦਰ 0.25% ਦੇ ਹੇਠਲੇ ਪੱਧਰ ਤੱਕ ਪਹੁੰਚ ਗਈ ਸੀ। ਉਸ ਸਮੇਂ ਖਾਦ ਮਹਿੰਗਾਈ -5.02% ਦੇ ਰਿਕਾਰਡ ਹੇਠਲੇ ਪੱਧਰ 'ਤੇ ਸੀ। ਪਰ ਫਰਵਰੀ ਦੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਕੁਝ ਸ਼੍ਰੇਣੀਆਂ ਵਿੱਚ ਕੀਮਤਾਂ ਵਧਣ ਕਾਰਨ ਮਹਿੰਗਾਈ ਨੇ ਮੁੜ ਹਲਕੀ ਰਫਤਾਰ ਫੜ ਲਈ ਹੈ।
ਇਹ ਵੀ ਪੜ੍ਹੋ : Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਵੱਖ-ਵੱਖ ਸ਼ਹਿਰਾਂ 'ਚ 24-22K ਸੋਨੇ ਦੇ ਭਾਅ
ਇਹ ਵੀ ਪੜ੍ਹੋ : LPG ਸਿਲੰਡਰਾਂ ਦੀ ਕਿੱਲਤ ਦੀਆਂ ਅਫਵਾਹਾਂ 'ਤੇ ਸਰਕਾਰ ਦਾ ਵੱਡਾ ਸਪੱਸ਼ਟੀਕਰਨ ਆਇਆ ਸਾਹਮਣੇ
ਇਹ ਵੀ ਪੜ੍ਹੋ : ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
