ਮਹਿੰਗਾਈ ਦਾ ਝਟਕਾ : ਵਪਾਰਕ LPG Gas Cylinder 73.5 ਰੁਪਏ ਹੋਇਆ ਮਹਿੰਗਾ
Sunday, Aug 01, 2021 - 11:39 AM (IST)
ਨਵੀਂ ਦਿੱਲੀ - ਮਹੀਨੇ ਦੀ ਸ਼ੁਰੂਆਤ ਵਿਚ ਹੀ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 73.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ 1550 ਰੁਪਏ ਤੋਂ ਵੱਧ ਕੇ 1623 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।
ਹਾਲਾਂਕਿ, ਤੇਲ ਕੰਪਨੀਆਂ ਨੇ 14.2 ਕਿਲੋਗ੍ਰਾਮ ਗੈਰ-ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਇਸ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ 14.2 ਕਿਲੋਗ੍ਰਾਮ ਗੈਰ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 834.50 ਰੁਪਏ ਉੱਤੇ ਸਥਿਰ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਯਾਨੀ ਜੁਲਾਈ ਵਿੱਚ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25.50 ਰੁਪਏ ਦਾ ਵਾਧਾ ਕੀਤਾ ਸੀ।
ਇਹ ਵੀ ਪੜ੍ਹੋ : PNB ਦੀ ਖ਼ਾਸ ਸਹੂਲਤ, ਹੁਣ ਇਕ ਹੀ ਕਾਰਡ ਜ਼ਰੀਏ ਕਢਵਾ ਸਕੋਗੇ ਤਿੰਨ ਖ਼ਾਤਿਆਂ 'ਚੋਂ ਪੈਸਾ
ਬਿਨਾਂ ਸਬਸਿਡੀ ਵਾਲੇ 14.2 ਕਿ.ਗ੍ਰਾ ਸਿਲੰਡਰ ਦੀ ਕੀਮਤ
ਦਿੱਲੀ 834.50 ਰੁਪਏ
ਕੋਲਕਾਤਾ 861 ਰੁਪਏ
ਮੁੰਬਈ 834.50
ਚੇਨਈ 850.50
ਵਪਾਰਕ ਗੈਸ ਸਿਲੰਡਰ ਦੀ ਕੀਮਤ ਰੁਪਿਆ ਵਿਚ
ਦਿੱਲੀ 1623
ਕੋਲਕਾਤਾ 1629
ਮੁੰਬਈ 1579.50
ਚੇਨਈ 1761
ਇਹ ਵੀ ਪੜ੍ਹੋ : IPO ਨੂੰ ਲੈ ਕੇ ਇਸ ਸਾਲ ਟੁੱਟ ਸਕਦੇ ਹਨ ਰਿਕਾਰਡ, ਕੰਪਨੀਆਂ ਵਲੋਂ 1 ਲੱਖ ਕਰੋੜ ਰੁਪਏ ਜੁਟਾਉਣ ਦੀ ਸੰਭਾਵਨਾ
ਸਾਲ 2021 ਵਿਚ ਸਿਲੰਡਰ ਦੀਆਂ ਕੀਮਤਾਂ
ਮਈ ਅਤੇ ਜੂਨ ਵਿੱਚ ਘਰੇਲੂ ਸਿਲੰਡਰਾਂ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਅਪ੍ਰੈਲ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ। ਅੱਜ ਦਿੱਲੀ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ 834 ਰੁਪਏ ਹੈ। ਦਿੱਲੀ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਇਸ ਸਾਲ ਜਨਵਰੀ ਵਿੱਚ 694 ਰੁਪਏ ਸੀ, ਜੋ ਫਰਵਰੀ ਵਿੱਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ। 15 ਫਰਵਰੀ ਨੂੰ ਕੀਮਤ ਵਧਾ ਕੇ 769 ਰੁਪਏ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ 25 ਫਰਵਰੀ ਨੂੰ ਐਲਪੀਜੀ ਸਿਲੰਡਰ ਦੀ ਕੀਮਤ 794 ਰੁਪਏ ਕਰ ਦਿੱਤੀ ਗਈ ਸੀ। ਮਾਰਚ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ ਘਟਾ ਕੇ 819 ਰੁਪਏ ਕਰ ਦਿੱਤੀ ਗਈ ਸੀ।
ਮਹੀਨਾ ਦਿੱਲੀ ਕੋਲਕਾਤਾ ਮੁੰਬਈ ਚੇਨਈ
1 ਅਗਸਤ 834.5 861 834.5 850
1 ਜੁਲਾਈ 834.5 861 834.5 850
1 ਜੂਨ 809 835.5 809 825
1 ਮਈ 809 835.5 809 825
1 ਅਪ੍ਰੈਲ 809 835.5 809 825
1 ਮਾਰਚ 819 845.5 819 835
25 ਫਰਵਰੀ 794 820.5 794 810
15 ਫਰਵਰੀ 769 795.5 769 785
4 ਫਰਵਰੀ 719 745.5 719 735
1 ਜਨਵਰੀ 694 720.5 694 710
ਇਹ ਵੀ ਪੜ੍ਹੋ : ‘ਬਰਕਰਾਰ ਹੈ ਭਾਰਤੀਆਂ ਦਾ ਸੋਨੇ ਪ੍ਰਤੀ ਪਿਆਰ, ਅਪ੍ਰੈਲ-ਜੂਨ ਤਿਮਾਹੀ ’ਚ ਮੰਗ 19 ਫੀਸਦੀ ਵਧੀ ’
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।