Infosys ਨੂੰ ਮਿਲਿਆ ਇਨਕਮ ਟੈਕਸ ਵਿਭਾਗ ਤੋਂ 341 ਕਰੋੜ ਰੁਪਏ ਦਾ ਨੋਟਿਸ

Tuesday, Apr 02, 2024 - 11:51 AM (IST)

Infosys ਨੂੰ ਮਿਲਿਆ ਇਨਕਮ ਟੈਕਸ ਵਿਭਾਗ ਤੋਂ 341 ਕਰੋੜ ਰੁਪਏ ਦਾ ਨੋਟਿਸ

ਮੁੰਬਈ : ਸੂਚਨਾ ਤਕਨਾਲੋਜੀ ਸੇਵਾ ਕੰਪਨੀ ਇੰਫੋਸਿਸ ਨੂੰ ਮੁਲਾਂਕਣ ਸਾਲ 2020-21 ਲਈ 341 ਕਰੋੜ ਰੁਪਏ ਦੀ ਟੈਕਸ ਮੰਗ ਸਬੰਧੀ ਨੋਟਿਸ ਮਿਲਿਆ ਹੈ। ਇੰਫੋਸਿਸ ਨੇ ਸੋਮਵਾਰ ਨੂੰ ਕਿਹਾ ਕਿ ਉਹ 31 ਮਾਰਚ, 2024 ਨੂੰ ਖਤਮ ਹੋਣ ਵਾਲੀ ਤਿਮਾਹੀ ਅਤੇ ਵਿੱਤੀ ਸਾਲ ਲਈ ਆਪਣੇ ਵਿੱਤੀ ਬਿਆਨਾਂ 'ਤੇ ਆਰਡਰ ਦੇ ਪ੍ਰਭਾਵ ਦਾ ਮੁਲਾਂਕਣ ਕਰ ਰਿਹਾ ਹੈ। ਇੰਫੋਸਿਸ ਨੇ ਇਹ ਵੀ ਕਿਹਾ ਕਿ ਉਹ ਇਸ ਆਦੇਸ਼ ਦੇ ਖਿਲਾਫ ਅਪੀਲ ਦਾਇਰ ਕਰਨ 'ਤੇ ਵਿਚਾਰ ਕਰ ਰਹੀ ਹੈ।

ਇਹ ਵੀ ਪੜ੍ਹੋ :     ਨਵੀਂ ਟੈਕਸ ਪ੍ਰਣਾਲੀ ਬਾਰੇ ਅਫਵਾਹਾਂ ਤੋਂ ਸਾਵਧਾਨ! ਵਿੱਤ ਮੰਤਰਾਲੇ ਨੇ ਜਾਰੀ ਕੀਤਾ ਸਪੱਸ਼ਟੀਕਰਨ

ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ 'ਚ ਕਿਹਾ, ''ਇਨਫੋਸਿਸ ਲਿ. ਨੂੰ 31 ਮਾਰਚ, 2024 ਨੂੰ ਆਮਦਨ ਕਰ ਵਿਭਾਗ ਤੋਂ ਮੁਲਾਂਕਣ ਸਾਲ 2020-21 ਲਈ 341 ਕਰੋੜ ਰੁਪਏ ਦਾ ਟੈਕਸ ਡਿਮਾਂਡ ਨੋਟਿਸ ਪ੍ਰਾਪਤ ਹੋਇਆ ਹੈ। ਕੰਪਨੀ 31 ਮਾਰਚ, 2024 ਨੂੰ ਖਤਮ ਹੋਣ ਵਾਲੀ ਤਿਮਾਹੀ ਅਤੇ ਵਿੱਤੀ ਸਾਲ ਲਈ ਆਪਣੇ ਵਿੱਤੀ ਬਿਆਨਾਂ 'ਤੇ ਆਰਡਰ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਦੀ ਪ੍ਰਕਿਰਿਆ ਵਿੱਚ ਹੈ। ਇਸ ਨੇ ਕਿਹਾ ਕਿ ਉਹ ਆਦੇਸ਼ ਦੇ ਖਿਲਾਫ ਅਪੀਲ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ।

ਇਹ ਵੀ ਪੜ੍ਹੋ :   ਕੇਜਰੀਵਾਲ ਨੇ ਜੇਲ੍ਹ 'ਚ ਇਹ 3 ਕਿਤਾਬਾਂ ਮੰਗਵਾਉਣ ਦੀ ਕੀਤੀ ਬੇਨਤੀ, ਜਾਣੋ ਕੀ ਹੋਵੇਗੀ ਰੋਜ਼ਾਨਾ ਦੀ ਰੁਟੀਨ

ਇਹ ਵੀ ਪੜ੍ਹੋ :   ਇਨਕਮ ਟੈਕਸ ਨੋਟਿਸ ਮਾਮਲੇ 'ਚ ਕਾਂਗਰਸ ਨੂੰ ਵੱਡੀ 'ਰਾਹਤ', SC ਨੇ ਜਾਰੀ ਕੀਤਾ ਇਹ ਆਦੇਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News