ਵੱਡਾ ਝਟਕਾ! ਪੰਜਾਬ ਸਰਕਾਰ ਨੇ ਮਹਿੰਗਾ ਕੀਤਾ ਪੈਟਰੋਲ-ਡੀਜ਼ਲ, ਜਾਣੋ ਮੁੱਲ

Thursday, Apr 08, 2021 - 05:08 PM (IST)

ਵੱਡਾ ਝਟਕਾ! ਪੰਜਾਬ ਸਰਕਾਰ ਨੇ ਮਹਿੰਗਾ ਕੀਤਾ ਪੈਟਰੋਲ-ਡੀਜ਼ਲ, ਜਾਣੋ ਮੁੱਲ

ਚੰਡੀਗੜ੍ਹ- ਪੈਟਰੋਲ ਅਤੇ ਡੀਜ਼ਲ ਕੀਮਤਾਂ ਦੀ ਮਹਿੰਗਾਈ ਵਿਚਕਾਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਕ ਹੋਰ ਝਟਕਾ ਦੇ ਦਿੱਤਾ ਹੈ। ਸੂਬਾ ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਵਿਕਰੀ 'ਤੇ 25 ਪੈਸੇ ਪ੍ਰਤੀ ਲਿਟਰ ਇੰਫਰਾ ਸੈੱਸ ਲਾ ਦਿੱਤਾ ਹੈ, ਜਿਸ ਨਾਲ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਇਸ ਸੈੱਸ ਜ਼ਰੀਏ ਸੂਬਾ ਸਰਕਾਰ ਨੂੰ ਸਾਲਾਨਾ 216 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਣ ਦੀ ਉਮੀਦ ਹੈ। ਇਕ ਤੇਲ ਕੰਪਨੀ ਦੇ ਅਧਿਕਾਰੀ ਨੇ ਕਿਹਾ ਕਿ ਜੇਕਰ ਇਸ ਵਿਚ ਵੈਟ ਅਤੇ ਹੋਰ ਸਰਚਾਰਜ ਸ਼ਾਮਲ ਕੀਤੇ ਜਾਣ ਤਾਂ ਤੇਲ ਕੀਮਤਾਂ ਵਿਚ ਵਾਧਾ 0.30 ਤੋਂ 0.35 ਰੁਪਏ ਵਿਚਕਾਰ ਹੈ।

ਸੂਬਾ ਸਰਕਾਰ ਵੱਲੋਂ ਲਾਏ ਸੈੱਸ ਜ਼ਰੀਏ ਇਕੱਠੀ ਹੋਣ ਵਾਲੀ ਰਕਮ ਪੰਜਾਬ ਇੰਫਰਾਸਟ੍ਰਕਚਰ ਵਿਕਾਸ ਬੋਰਡ (ਪੀ. ਆਈ. ਡੀ. ਬੀ.) ਦੇ ਵਿਕਾਸ ਫੰਡ ਵਿਚ ਜਮ੍ਹਾ ਹੋਵੇਗੀ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ 'ਚ ਮੁੱਲ-
ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 86 ਪੈਸੇ ਅਤੇ ਡੀਜ਼ਲ ਦੀ 82 ਰੁਪਏ 90 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਉੱਥੇ ਹੀ, ਪਟਿਆਲਾ 'ਚ ਪੈਟਰੋਲ 92 ਰੁਪਏ 30 ਪੈਸੇ ਅਤੇ ਡੀਜ਼ਲ ਦੀ ਕੀਮਤ 83 ਰੁਪਏ 29 ਪੈਸੇ ਪ੍ਰਤੀ ਲਿਟਰ ਹੋ ਗਈ ਹੈ।

ਇਹ ਵੀ ਪੜ੍ਹੋ- RBI ਦਾ ਪੇਟੀਐੱਮ, AIRTEL ਵਰਗੇ ਪੇਮੈਂਟਸ ਬੈਂਕਾਂ ਦੇ ਗਾਹਕਾਂ ਨੂੰ ਵੱਡਾ ਤੋਹਫ਼ਾ

ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 42 ਪੈਸੇ ਤੇ ਡੀਜ਼ਲ ਦੀ 83 ਰੁਪਏ 39 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 48 ਪੈਸੇ ਅਤੇ ਡੀਜ਼ਲ ਦੀ 83 ਰੁਪਏ 46 ਪੈਸੇ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 77 ਪੈਸੇ ਅਤੇ ਡੀਜ਼ਲ ਦੀ 83 ਰੁਪਏ 72 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ, RBI ਵੱਲੋਂ 21 ਹਜ਼ਾਰ ਕਰੋੜ ਰੁ: ਦੀ CCL ਮਨਜ਼ੂਰ

►ਪੈਟਰੋਲ-ਡੀਜ਼ਲ 'ਤੇ ਮੌਜੂਦਾ ਸਮੇਂ ਇੰਫਰਾ ਸੈੱਸ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ


author

Sanjeev

Content Editor

Related News