ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਆਈ ਤੇਜ਼ੀ, ਟਾਟਾ ਮੋਟਰਜ਼ ਦੇ ਸ਼ੇਅਰਾਂ ''ਚ 8 ਫ਼ੀਸਦੀ ਵਾਧਾ

Monday, Feb 05, 2024 - 10:32 AM (IST)

ਮੁੰਬਈ (ਭਾਸ਼ਾ) - ਸੋਮਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 193.43 ਅੰਕ ਵਧ ਕੇ 72,279.06 'ਤੇ ਖੁੱਲ੍ਹਿਆ। ਨਿਫਟੀ 51.15 ਅੰਕ ਵਧ ਕੇ 21,904.95 'ਤੇ ਪਹੁੰਚ ਗਿਆ। ਸੈਂਸੈਕਸ ਦੀਆਂ ਕੰਪਨੀਆਂ 'ਚ ਟਾਟਾ ਮੋਟਰਜ਼ ਦੇ ਸ਼ੇਅਰ ਲਗਭਗ 8 ਫ਼ੀਸਦੀ ਵਧੇ ਹਨ। 

ਇਹ ਵੀ ਪੜ੍ਹੋ - ਯਾਤਰੀਆਂ ਲਈ ਖ਼ੁਸ਼ਖ਼ਬਰੀ: ਏਅਰਪੋਰਟ 'ਤੇ ਜਲਦੀ ਲਗਾਏ ਜਾਣਗੇ ਬਾਇਓਮੈਟ੍ਰਿਕ ਸਿਸਟਮ ਵਾਲੇ ਈ-ਗੇਟ

ਇਸ ਦੇ ਨਾਲ ਹੀ ਸਨ ਫਾਰਮਾ, ਮਹਿੰਦਰਾ ਐਂਡ ਮਹਿੰਦਰਾ, ਟਾਟਾ ਸਟੀਲ, ਐੱਨ.ਟੀ.ਪੀ.ਸੀ., ਟੈਕ ਮਹਿੰਦਰਾ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਤੇਜ਼ੀ ਰਹੀ। ਦੂਜੇ ਪਾਸੇ ਕੋਟਕ ਮਹਿੰਦਰਾ ਬੈਂਕ, ਆਈਸੀਆਈਸੀਆਈ ਬੈਂਕ, ਐੱਚਡੀਐੱਫਸੀ ਬੈਂਕ ਅਤੇ ਇੰਡਸਇੰਡ ਬੈਂਕ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਲਾਭ 'ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। 

ਇਹ ਵੀ ਪੜ੍ਹੋ - ਭਾਰਤ-ਕੈਨੇਡਾ ਵਿਚਾਲੇ ਮੁੜ ਵੱਧ ਸਕਦਾ ਤਣਾਅ, ਲਾਇਆ ਚੋਣਾਂ 'ਚ ਦਖਲ ਦੇਣ ਦਾ ਦੋਸ਼

ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.32 ਫ਼ੀਸਦੀ ਵਧ ਕੇ 77.58 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 70.69 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News