ਅੰਤਰਰਾਸ਼ਟਰੀ ਨੰਬਰਾਂ ਤੋਂ ਆਉਣ ਵਾਲੀਆਂ ਧੋਖਾਧੜੀ ਵਾਲੀਆਂ ਕਾਲਾਂ ਨੂੰ ਰੋਕਣ ਲਈ ਆਪਰੇਟਰਾਂ ਨੂੰ ਨਿਰਦੇਸ਼

Thursday, Jan 04, 2024 - 07:28 PM (IST)

ਅੰਤਰਰਾਸ਼ਟਰੀ ਨੰਬਰਾਂ ਤੋਂ ਆਉਣ ਵਾਲੀਆਂ ਧੋਖਾਧੜੀ ਵਾਲੀਆਂ ਕਾਲਾਂ ਨੂੰ ਰੋਕਣ ਲਈ ਆਪਰੇਟਰਾਂ ਨੂੰ ਨਿਰਦੇਸ਼

ਨਵੀਂ ਦਿੱਲੀ (ਯੂ. ਐੱਨ. ਆਈ.) - ਸਰਕਾਰ ਨੇ ਆਮ ਲੋਕਾਂ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਆਉਣ ਵਾਲੀਆਂ ਫਰਜ਼ੀ ਕਾਲਾਂ ਬਾਰੇ ਦੂਰਸੰਚਾਰ ਵਿਭਾਗ ਜਾਂ ਦੂਰਸੰਚਾਰ ਕੰਪਨੀਆਂ ਨੂੰ ਸੂਚਿਤ ਕਰਨ ਦੀ ਅਪੀਲ ਕਰਦੇ ਹੋਏ ਅੱਜ ਕਿਹਾ ਕਿ ਅਜਿਹੀਆਂ ਕਾਲਾਂ ਨੂੰ ਰੋਕਣ ਲਈ ਆਪਰੇਟਰਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ :    2000 ਦੇ ਨੋਟਾਂ ਨੂੰ ਲੈ ਕੇ RBI ਦਾ ਖ਼ੁਲਾਸਾ, ਹਾਲੇ ਵੀ ਸਿਸਟਮ ’ਚ ਮੌਜੂਦ ਹਨ ਕਰੋੜਾਂ ਰੁਪਏ

ਅੱਜ ਇਸ ਸਬੰਧ ਵਿੱਚ ਜਾਰੀ ਇੱਕ ਅਪੀਲ ਵਿਚ ਸੰਚਾਰ ਮੰਤਰਾਲੇ ਨੇ ਕਿਹਾ ਕਿ ਦੂਰਸੰਚਾਰ ਵਿਭਾਗ (ਡੀਓਟੀ) ਨਾਗਰਿਕਾਂ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਆਉਣ ਵਾਲੀਆਂ ਖਤਰਨਾਕ ਕਾਲਾਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੰਦਾ ਹੈ, ਜੋ ਭਾਰਤ ਦੇ ਸਟਾਕ ਐਕਸਚੇਂਜ ਅਤੇ ਵਪਾਰ ਵਿੱਚ ਵਿਘਨ ਪੈਦਾ ਕਰਨ ਦਾ ਦਾਅਵਾ ਕਰਦੇ ਹਨ। ਦੇਸ਼ ਵਿਰੋਧੀ ਅਨਸਰਾਂ ਵੱਲੋਂ ਦਹਿਸ਼ਤ ਪੈਦਾ ਕਰਨ ਦੇ ਮਕਸਦ ਨਾਲ ਅਜਿਹੀਆਂ ਘਿਨਾਉਣੀਆਂ ਕਾਲਾਂ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ :   ਉੱਤਰਾਖੰਡ 'ਚ CM ਧਾਮੀ ਨੇ ਜ਼ਮੀਨੀ ਕਾਨੂੰਨ ਨੂੰ ਲੈ ਕੇ ਲਿਆ ਵੱਡਾ ਫੈਸਲਾ, ਜਾਰੀ ਕੀਤੇ ਸਖ਼ਤ ਨਿਰਦੇਸ਼

ਵਿਭਾਗ ਨੇ ਸਾਰੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਨੂੰ ਅਜਿਹੇ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਕਾਲਾਂ ਆਉਣ 'ਤੇ ਵਿਭਾਗ ਨੂੰ ਆਨਲਾਈਨ ਜਾਂ ਟੈਲੀਕਾਮ ਸੇਵਾ ਪ੍ਰਦਾਤਾਵਾਂ ਨੂੰ ਰਿਪੋਰਟ ਕਰਨ।

ਇਹ ਵੀ ਪੜ੍ਹੋ :    ਬਿੱਲ ਦਿੰਦੇ ਸਮੇਂ ਗਾਹਕ ਕੋਲੋਂ ਫ਼ੋਨ ਨੰਬਰ ਲੈਣਾ ਪਿਆ ਭਾਰੀ , ਹੁਣ Coffee shop ਨੂੰ ਦੇਣਾ ਪਵੇਗਾ ਜੁਰਮਾਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News