ਸ਼ੁਰੂਆਤੀ ਕਾਰੋਬਾਰ 'ਚ ਨਿਵੇਸ਼ਕਾਂ ਨੂੰ 5.10 ਲੱਖ ਕਰੋੜ ਰੁਪਏ ਦਾ ਹੋਇਆ ਨੁਕਸਾਨ
Friday, May 06, 2022 - 12:32 PM (IST)
ਨਵੀਂ ਦਿੱਲੀ — ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੂੰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ 5.10 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 1,087.62 ਅੰਕ ਭਾਵ 1.95 ਫੀਸਦੀ ਡਿੱਗ ਕੇ 54,614.61 'ਤੇ ਆ ਗਿਆ।
BSE 'ਤੇ ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ ਬਾਜ਼ਾਰਾਂ ਵਿੱਚ ਗਿਰਾਵਟ ਦੇ ਦੌਰਾਨ ਸ਼ੁਰੂਆਤੀ ਸੌਦਿਆਂ ਵਿੱਚ 5,10,150.97 ਕਰੋੜ ਰੁਪਏ ਦੀ ਗਿਰਾਵਟ ਦੇ ਨਾਲ 2,54,54,738.40 ਕਰੋੜ ਰੁਪਏ ਹੋ ਗਿਆ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।