ਗੱਡੀ ਚਲਾਉਂਦੇ ਸਮੇਂ ਫੋਨ 'ਤੇ ਗੱਲ ਕਰਨ 'ਤੇ ਨਹੀਂ ਕੱਟਿਆ ਜਾਵੇਗਾ ਚਲਾਨ, ਜਾਣੋ ਕੀ ਹੈ ਨਿਯਮ

01/21/2022 2:23:25 PM

ਨਵੀਂ ਦਿੱਲੀ - ਹੁਣ ਗੱਡੀ ਚਲਾਉਂਦੇ ਸਮੇਂ ਤੁਸੀਂ ਫ਼ੋਨ 'ਤੇ ਗੱਲ ਕਰ ਸਕਦੇ ਹੋ। ਟ੍ਰੈਫਿਕ ਨਿਯਮਾਂ ਅਨੁਸਾਰ ਅਜਿਹਾ ਕਰਨ 'ਤੇ ਕੋਈ ਵੀ ਟ੍ਰੈਫਿਕ ਪੁਲਸ ਕਰਮਚਾਰੀ ਤੁਹਾਡਾ ਚਲਾਨ ਨਹੀਂ ਕੱਟ ਸਕਦਾ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਤੁਸੀਂ ਇਸ ਨੂੰ ਅਦਾਲਤ ਵਿੱਚ ਚੁਣੌਤੀ ਦੇ ਸਕਦੇ ਹੋ। ਦਰਅਸਲ, ਨਿਯਮਾਂ ਦੇ ਮੁਤਾਬਕ ਜੇਕਰ ਕੋਈ ਡਰਾਈਵਰ ਗੱਡੀ ਚਲਾਉਂਦੇ ਸਮੇਂ ਹੈਂਡਸਫ੍ਰੀ ਕਮਿਊਨੀਕੇਸ਼ਨ ਫੀਚਰ ਦੀ ਵਰਤੋਂ ਕਰਦੇ ਹੋਏ ਆਪਣੇ ਫੋਨ 'ਤੇ ਗੱਲ ਕਰਦਾ ਹੈ ਤਾਂ ਇਸ ਨੂੰ ਸਜ਼ਾਯੋਗ ਅਪਰਾਧ ਨਹੀਂ ਮੰਨਿਆ ਜਾਵੇਗਾ। ਇਸ ਦੇ ਲਈ ਡਰਾਈਵਰ ਨੂੰ ਕੋਈ ਜੁਰਮਾਨਾ ਨਹੀਂ ਦੇਣਾ ਪਵੇਗਾ। ਇਹ ਜਾਣਕਾਰੀ ਖੁਦ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਲੋਕ ਸਭਾ 'ਚ ਦਿੱਤੀ।  

ਇਹ ਵੀ ਪੜ੍ਹੋ : ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ 'ਚ 5 ਲੱਖ ਤੋਂ ਵੱਧ ਲੋਕਾਂ ਨੇ ਨੌਕਰੀ ਗੁਆਈ :  ਰਿਪੋਰਟ

ਲੋਕ ਸਭਾ ਵਿੱਚ, ਏਰਨਾਕੁਲਮ, ਕੇਰਲ ਤੋਂ ਕਾਂਗਰਸ ਦੇ ਸੰਸਦ ਮੈਂਬਰ ਹਿਬੀ ਈਡਨ ਨੇ ਪੁੱਛਿਆ ਸੀ ਕਿ ਕੀ ਮੋਟਰ ਵਾਹਨ (ਸੋਧ) ਐਕਟ, 2019 ਦੀ ਧਾਰਾ 184 (ਸੀ) ਦੇ ਤਹਿਤ ਮੋਟਰ ਵਾਹਨਾਂ ਵਿੱਚ ਹੈਂਡਸਫ੍ਰੀ ਸੰਚਾਰ ਵਿਸ਼ੇਸ਼ਤਾ ਦੀ ਵਰਤੋਂ ਲਈ ਜੁਰਮਾਨੇ ਦੀ ਕੋਈ ਵਿਵਸਥਾ ਹੈ। ਇਸ ਸਵਾਲ ਦੇ ਜਵਾਬ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਸੀ ਕਿ ਮੋਟਰ ਵਹੀਕਲ (ਸੋਧ) ਐਕਟ 2019 ਦੀ ਧਾਰਾ 184 (ਸੀ) ਮੋਟਰ ਵਾਹਨ ਚਲਾਉਂਦੇ ਸਮੇਂ ਹੱਥ ਵਿੱਚ ਫੜੇ ਸੰਚਾਰ ਯੰਤਰਾਂ ਦੀ ਵਰਤੋਂ ਲਈ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਵਾਹਨ ਵਿੱਚ ਹੈਂਡਸਫ੍ਰੀ ਕਮਿਊਨੀਕੇਸ਼ਨ ਯੰਤਰਾਂ ਦੀ ਵਰਤੋਂ 'ਤੇ ਕੋਈ ਪਾਬੰਦੀ ਨਹੀਂ ਹੈ।

ਇਹ ਵੀ ਪੜ੍ਹੋ : ਦੁਨੀਆਭਰ ਵਿਚ ਰਿਕਾਰਡ 151 ਫੀਸਦੀ ਵਧੇ ਸਾਈਬਰ ਅਟੈਕ, ਹਰ ਕੰਪਨੀ ਨੂੰ ਲੱਗਾ 27 ਕਰੋੜ ਰੁਪਏ ਦਾ ਚੂਨਾ

ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਤੇ ਹੋ ਸਕਦੈ ਜੁਰਮਾਨਾ

ਨਵੇਂ ਮੋਟਰ ਵਹੀਕਲ ਐਕਟ ਮੁਤਾਬਕ ਚਾਰ ਸਾਲ ਤੋਂ ਵੱਧ ਉਮਰ ਦੇ ਬੱਚੇ ਨੂੰ ਤੀਜੀ ਸਵਾਰੀ ਗਿਣਿਆ ਜਾਵੇਗਾ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਆਪਣੇ ਬੱਚੇ ਅਤੇ ਪਤਨੀ ਦੇ ਨਾਲ ਆਪਣੇ ਦੋਪਹੀਆ ਵਾਹਨ 'ਤੇ ਬੈਠਣ ਜਾ ਰਹੇ ਹੋ ਅਤੇ ਬੱਚੇ ਦੀ ਉਮਰ ਚਾਰ ਸਾਲ ਤੋਂ ਵੱਧ ਹੈ, ਤਾਂ ਤੁਹਾਡਾ ਚਲਾਨ ਕੱਟਿਆ ਜਾ ਸਕਦਾ ਹੈ। ਮੋਟਰ ਵਹੀਕਲ ਐਕਟ ਦੀ ਧਾਰਾ 194ਏ ਅਨੁਸਾਰ ਇਸ ਨਿਯਮ ਦੀ ਉਲੰਘਣਾ ਕਰਨ 'ਤੇ 1000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹੈਲਮੇਟ ਨਾ ਪਹਿਨਣ ਵਾਲਿਆਂ 'ਤੇ 1000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ ਅਤੇ ਤੁਹਾਡੇ ਡਰਾਈਵਿੰਗ ਲਾਇਸੈਂਸ ਨੂੰ ਮੋਟਰ ਵਹੀਕਲ ਐਕਟ ਦੀ ਧਾਰਾ 194ਸੀ ਤਹਿਤ ਤਿੰਨ ਮਹੀਨਿਆਂ ਲਈ ਅਯੋਗ ਠਹਿਰਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਤਿੰਨ ਅਸਤੀਫ਼ਿਆਂ ਕਾਰਨ PFS ਕੰਪਨੀ ਦੀ ਡਿੱਗੀ ਸਾਖ਼, 19 ਫ਼ੀਸਦੀ ਡਿੱਗੇ ਸ਼ੇਅਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News