IOC ਨੇ ਪਿਛਲੇ 9 ਮਹੀਨਿਆਂ ''ਚ ਕਮਾਏ ਕਰੋੜਾਂ ਰੁਪਏ, ਕੱਚੇ ਤੇਲ ਦੀਆਂ ਕੀਮਤਾਂ ਦਾ ਮਿਲਿਆ ਲਾਭ

Thursday, Jan 25, 2024 - 03:17 PM (IST)

IOC ਨੇ ਪਿਛਲੇ 9 ਮਹੀਨਿਆਂ ''ਚ ਕਮਾਏ ਕਰੋੜਾਂ ਰੁਪਏ, ਕੱਚੇ ਤੇਲ ਦੀਆਂ ਕੀਮਤਾਂ ਦਾ ਮਿਲਿਆ ਲਾਭ

ਨਵੀਂ ਦਿੱਲੀ — ਕੌਮਾਂਤਰੀ ਬਾਜ਼ਾਰ 'ਚ ਪਿਛਲੇ ਕੁਝ ਸਮੇਂ ਤੋਂ ਕੱਚੇ ਤੇਲ ਦੀ ਕੀਮਤ ਲਗਾਤਾਰ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਬਣੀ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਚੁਣਾਵੀਂ ਸਾਲ ਹੋਣ ਕਾਰਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ 'ਚ ਕਟੌਤੀ ਹੋਣ ਦੀ ਪੂਰੀ ਸੰਭਾਵਨਾ ਹੈ। ਦੂਜੇ ਪਾਸੇ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਨੇ ਐਲਾਨ ਕੀਤਾ ਹੈ ਕਿ ਸਾਲ 2023-24 ਦੇ ਪਹਿਲੇ ਨੌਂ ਮਹੀਨਿਆਂ ਵਿੱਚ ਕੰਪਨੀ ਨੇ 34,781.15 ਕਰੋੜ ਰੁਪਏ ਦਾ ਰਿਕਾਰਡ ਮੁਨਾਫਾ ਕਮਾਇਆ। 

ਇਹ ਵੀ ਪੜ੍ਹੋ :   ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਹੁਣ ਇੱਕੋ ਟ੍ਰੇਨ 'ਚ  ਕਰ ਸਕੋਗੇ ਵੈਸ਼ਨੋ ਦੇਵੀ ਅਤੇ ਰਾਮ ਮੰਦਰ ਦੇ ਦਰਸ਼ਨ, ਜਾਣੋ ਸ਼ਡਿਊਲ

ਜ਼ਿਕਰਯੋਗ ਹੈ ਕਿ ਦੇਸ਼ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੂੰ ਪੈਟਰੋਲ 'ਤੇ 11 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਦਾ ਮੋਟਾ ਮੁਨਾਫ਼ਾ ਹੋ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 7 ਅਪ੍ਰੈਲ 2022 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ :   ਅੰਬਾਨੀ ਤੋਂ ਲੈ ਕੇ ਅਡਾਨੀ ਤੱਕ ਜਾਣੋ ਕਿਹੜੇ ਕਾਰੋਬਾਰੀ ਨੇ 'ਰਾਮ ਮੰਦਰ' ਲਈ ਦਿੱਤੀ ਕਿੰਨੀ ਦਾਨ ਭੇਟਾ

ਕੱਚੇ ਤੇਲ ਦੀਆਂ ਕੀਮਤਾਂ

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਸਾਲ 2022 ਦੇ ਜੁਲਾਈ ਮਹੀਨੇ 'ਚ 114 ਡਾਲਰ ਪ੍ਰਤੀ ਬੈਰਲ ਹੋ ਗਈ ਸੀ। ਮੌਜੂਦਾ ਵਿੱਤੀ ਸਾਲ ਵਿਚ ਕੀਮਤ ਦੀ ਗੱਲ ਕਰੀਏ ਤਾਂ ਭਾਰਤ ਨੇ ਸਤੰਬਰ 2023 ਵਿੱਚ ਸਭ ਤੋਂ ਵੱਧ 93.54 ਡਾਲਰ ਪ੍ਰਤੀ ਬੈਰਲ ਦੀ ਕੀਮਤ ਅਦਾ ਕੀਤੀ ਹੈ। ਸਭ ਤੋਂ ਘੱਟ ਖ਼ਰੀਦ ਕੀਮਤ 77.42 ਡਾਲਰ ਪ੍ਰਤੀ ਬੈਰਲ ਸੀ। ਜਨਵਰੀ 2024 ਵਿੱਚ ਹੁਣ ਤੱਕ ਔਸਤ ਕੀਮਤ 78.19 ਡਾਲਰ ਪ੍ਰਤੀ ਬੈਰਲ ਰਹੀ। ਇਸ ਦਾ ਅਸਰ IOC ਦੇ ਵਿੱਤੀ ਨਤੀਜਿਆਂ 'ਤੇ ਵੀ ਦੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ :   Bank Holidays: ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ ਬੈਂਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Harinder Kaur

Content Editor

Related News