IT ਕਰਮਚਾਰੀ ਨੂੰ ਬਾਥਰੂਮ 'ਚ ਪਿਆ ਦਿਲ ਦਾ ਦੌਰਾ , ਹੋਈ ਮੌਤ

Sunday, Sep 29, 2024 - 03:35 PM (IST)

IT ਕਰਮਚਾਰੀ ਨੂੰ ਬਾਥਰੂਮ 'ਚ ਪਿਆ ਦਿਲ ਦਾ ਦੌਰਾ , ਹੋਈ ਮੌਤ

ਮਹਾਰਾਸ਼ਟਰ - ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ਵਿੱਚ ਇੱਕ ਪ੍ਰਮੁੱਖ ਸੂਚਨਾ ਤਕਨਾਲੋਜੀ ਕੰਪਨੀ ਦੇ ਇੱਕ 40 ਸਾਲਾ ਕਰਮਚਾਰੀ ਦੀ ਫਰਮ ਦੇ ਦਫ਼ਤਰ ਦੇ ਟਾਇਲਟ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਕ ਨਿਊਜ਼ ਏਜੰਸੀ ਨੂੰ ਇਹ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਸ਼ਾਮ 7 ਵਜੇ ਦੀ ਹੈ।

ਇਹ ਵੀ ਪੜ੍ਹੋ :     ਨਿਰਮਲਾ ਸੀਤਾਰਮਨ ਖ਼ਿਲਾਫ਼ ਕੋਰਟ ਦਾ ਵੱਡਾ ਫੈਸਲਾ, FIR ਦਰਜ ਕਰਨ ਦਾ ਆਦੇਸ਼

ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਨਿਤਿਨ ਐਡਵਿਨ ਮਾਈਕਲ ਵਜੋਂ ਹੋਈ ਹੈ, ਜੋ ਕਿ ਐਚਸੀਐਲ ਟੈਕਨਾਲੋਜੀ ਦੇ ਸੀਨੀਅਰ ਐਨਾਲਿਸਟ ਸੀ। ਸੋਨੇਗਾਂਵ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਮਿਹਾਨ ਇਲਾਕੇ 'ਚ ਕੰਪਨੀ ਦੇ ਦਫਤਰ ਦੇ ਟਾਇਲਟ 'ਚ ਦਾਖਲ ਹੋਣ ਤੋਂ ਬਾਅਦ ਕਰਮਚਾਰੀ ਬੇਹੋਸ਼ ਹੋ ਗਿਆ।

ਇਹ ਵੀ ਪੜ੍ਹੋ :    ਸਾਵਧਾਨ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਨਿਯਮ, ਇਨ੍ਹਾਂ ਬਦਲਾਅ ਬਾਰੇ ਸੁਚੇਤ ਰਹਿਣਾ ਹੈ ਜ਼ਰੂਰੀ

ਜਿਸ ਤੋਂ ਬਾਅਦ ਸਾਥੀ ਉਸ ਨੂੰ ਨਾਗਪੁਰ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੋਨੇਗਾਓਂ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅਚਾਨਕ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ :      ਅਮਰੀਕਾ ਜਾਣ ਵਾਲੇ ਭਾਰਤੀ ਯਾਤਰੀਆਂ ਦੀ ਗਿਣਤੀ ’ਚ ਭਾਰੀ ਵਾਧਾ

ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਨਿਖਿਲ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਪੁਲਸ ਜਾਂਚ ਕਰ ਰਹੀ ਹੈ ਕਿ ਨਿਤਿਨ ਦੀ ਮੌਤ ਕਿਨ੍ਹਾਂ ਹਾਲਾਤਾਂ 'ਚ ਹੋਈ। ਪੁਲਸ ਮੁਤਾਬਕ ਨਿਤਿਨ ਆਪਣੇ ਪਿੱਛੇ ਪਤਨੀ ਅਤੇ ਛੇ ਸਾਲ ਦਾ ਬੇਟਾ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਵਿਚ ਦਿਲ ਦਾ ਦੌਰਾ ਪੈਣ ਦੇ ਮਾਮਲੇ ਵਧ ਗਏ ਹਨ ਅਤੇ ਤਕਰੀਬਨ ਰੋਜ਼ਾਨਾ ਹੀ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ।

ਇਹ ਵੀ ਪੜ੍ਹੋ :     ਪੇਜਰ ਵਾਂਗ ਬਲਾਸਟ ਨਾ ਹੋ ਜਾਵੇ ਤੁਹਾਡੇ ਘਰ ਪਿਆ ਚੀਨੀ ਸਮਾਨ, ਅਲਰਟ ਮੋਡ 'ਤੇ ਭਾਰਤ ਸਰਕਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News