ਸ਼ਨੀਵਾਰ ਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ IT ਦਫ਼ਤਰ ਤੇ ਬੈਂਕ, ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ
Thursday, Mar 27, 2025 - 04:52 PM (IST)

ਬਿਜ਼ਨੈੱਸ ਡੈਸਕ : ਵਿੱਤੀ ਸਾਲ 2024-25 ਖਤਮ ਹੋਣ 'ਚ ਕੁਝ ਹੀ ਦਿਨ ਬਾਕੀ ਹਨ ਅਤੇ ਇਨਕਮ ਟੈਕਸ ਵਿਭਾਗ ਨੇ ਟੈਕਸਦਾਤਾਵਾਂ ਦੀ ਸਹੂਲਤ ਲਈ ਇਕ ਅਹਿਮ ਫੈਸਲਾ ਲਿਆ ਹੈ। ਦੇਸ਼ ਭਰ ਵਿੱਚ ਆਮਦਨ ਕਰ ਵਿਭਾਗ ਦੇ ਸਾਰੇ ਦਫ਼ਤਰ 29 ਮਾਰਚ ਤੋਂ 31 ਮਾਰਚ ਤੱਕ ਖੁੱਲ੍ਹੇ ਰਹਿਣਗੇ, ਭਾਵੇਂ ਇਹ ਦਿਨ ਵੀਕੈਂਡ ਅਤੇ ਈਦ-ਉਲ-ਫਿਤਰ ਦੀਆਂ ਛੁੱਟੀਆਂ ਦੌਰਾਨ ਹੀ ਕਿਉਂ ਨਾ ਆਉਂਦੇ ਹੋਣ।
ਇਹ ਵੀ ਪੜ੍ਹੋ : ATM ਤੋਂ ਲੈ ਕੇ UPI, ਕ੍ਰੈਡਿਟ ਕਾਰਡ ਤੱਕ ਬਦਲਣਗੇ ਕਈ ਨਿਯਮ, ਜਾਣੋ ਕੀ ਹੋਵੇਗਾ ਅਸਰ
ਸੀਬੀਡੀਟੀ ਆਦੇਸ਼
ਨਿਰਦੇਸ਼ ਜਾਰੀ ਕਰਦੇ ਹੋਏ, ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਨੇ ਕਿਹਾ ਕਿ ਸਾਰੇ ਬਕਾਇਆ ਵਿਭਾਗੀ ਕੰਮਾਂ ਨੂੰ ਪੂਰਾ ਕਰਨ ਲਈ ਪੂਰੇ ਭਾਰਤ ਵਿੱਚ ਆਮਦਨ ਕਰ ਦਫ਼ਤਰ 29, 30 ਅਤੇ 31 ਮਾਰਚ 2025 ਨੂੰ ਕੰਮ ਕਰਦੇ ਰਹਿਣਗੇ। 31 ਮਾਰਚ ਵਿੱਤੀ ਸਾਲ ਦਾ ਆਖ਼ਰੀ ਦਿਨ ਹੋਣ ਕਾਰਨ ਸਰਕਾਰੀ ਅਦਾਇਗੀਆਂ ਅਤੇ ਟੈਕਸ ਨਿਪਟਾਰੇ ਉਸੇ ਦਿਨ ਤੱਕ ਮੁਕੰਮਲ ਕਰਨੇ ਹੋਣਗੇ। ਇਸ ਤੋਂ ਇਲਾਵਾ, 2023-24 ਲਈ ਅਪਡੇਟਿਡ ਇਨਕਮ ਟੈਕਸ ਰਿਟਰਨ (ਆਈ. ਟੀ. ਆਰ.) ਭਰਨ ਦੀ ਆਖਰੀ ਮਿਤੀ ਵੀ 31 ਮਾਰਚ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ-ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡਾ ਬਦਲਾਅ!...ਕਰੋੜਾਂ ਖਪਤਕਾਰ ਹੋਣਗੇ ਪ੍ਰਭਾਵਿਤ
ਬੈਂਕਾਂ ਨੂੰ ਵੀ ਜਾਰੀ ਕੀਤੀਆਂ ਹਨ ਹਦਾਇਤਾਂ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਵੀ ਸਰਕਾਰੀ ਲੈਣ-ਦੇਣ ਕਰਨ ਵਾਲੇ ਬੈਂਕਾਂ ਨੂੰ ਟੈਕਸਦਾਤਿਆਂ ਦੀ ਸਹੂਲਤ ਲਈ 31 ਮਾਰਚ ਨੂੰ ਖੁੱਲ੍ਹੇ ਰਹਿਣ ਦੀ ਹਦਾਇਤ ਕੀਤੀ ਹੈ। RBI ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਸਰਕਾਰੀ ਭੁਗਤਾਨਾਂ ਅਤੇ ਰਸੀਦਾਂ ਦੀ ਸਮੇਂ ਸਿਰ ਪ੍ਰਕਿਰਿਆ ਲਈ ਵਿਸ਼ੇਸ਼ ਕਲੀਅਰਿੰਗ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : Indian Railway ਦੀ ਨਵੀਂ ਸਹੂਲਤ : ਹੁਣ ਤੁਸੀਂ ਟ੍ਰਾਂਸਫਰ ਕਰ ਸਕੋਗੇ ਆਪਣੀ Confirm Ticket, ਜਾਣੋ ਨਿਯਮ
ਡਾਇਰੈਕਟ ਟੈਕਸ ਕਲੈਕਸ਼ਨ ਵਿੱਚ ਵਾਧਾ
ਮੌਜੂਦਾ ਵਿੱਤੀ ਸਾਲ 2024-25 ਵਿੱਚ, ਪ੍ਰਤੱਖ ਟੈਕਸ ਸੰਗ੍ਰਹਿ ਵਿੱਚ 13% ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 21.26 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਐਡਵਾਂਸ ਟੈਕਸ ਕਲੈਕਸ਼ਨ ਵੀ 14.62 ਫੀਸਦੀ ਵਧ ਕੇ 10.44 ਲੱਖ ਕਰੋੜ ਰੁਪਏ ਹੋ ਗਿਆ ਹੈ, ਜੋ ਪਿਛਲੇ ਵਿੱਤੀ ਸਾਲ 'ਚ 9.11 ਲੱਖ ਕਰੋੜ ਰੁਪਏ ਸੀ। ਇਸ ਵਿੱਤੀ ਸਾਲ ਲਈ ਐਡਵਾਂਸ ਟੈਕਸ ਭੁਗਤਾਨ ਦੀ ਆਖਰੀ ਕਿਸ਼ਤ 15 ਮਾਰਚ, 2025 ਤੱਕ ਜਮ੍ਹਾ ਕੀਤੀ ਜਾਣੀ ਸੀ।
ਟੈਕਸਦਾਤਾਵਾਂ ਨੂੰ ਰਾਹਤ
ਇਸ ਫੈਸਲੇ ਨਾਲ ਉਨ੍ਹਾਂ ਟੈਕਸਦਾਤਾਵਾਂ ਨੂੰ ਰਾਹਤ ਮਿਲੇਗੀ ਜੋ ਵਿੱਤੀ ਸਾਲ ਦੇ ਅੰਤ ਤੋਂ ਪਹਿਲਾਂ ਆਪਣੇ ਬਕਾਇਆ ਟੈਕਸ ਮਾਮਲਿਆਂ ਦਾ ਨਿਪਟਾਰਾ ਕਰਨਾ ਚਾਹੁੰਦੇ ਹਨ। ਇਹ ਕਦਮ ਟੈਕਸਦਾਤਾਵਾਂ ਅਤੇ ਆਖਰੀ ਸਮੇਂ 'ਤੇ ਰਿਟਰਨ ਭਰਨ ਵਾਲੀਆਂ ਕੰਪਨੀਆਂ ਲਈ ਖਾਸ ਤੌਰ 'ਤੇ ਮਦਦਗਾਰ ਹੋਵੇਗਾ।
ਇਹ ਵੀ ਪੜ੍ਹੋ : RBI ਦਾ ਨਵਾਂ ਆਦੇਸ਼: ATM ਤੋਂ ਪੈਸੇ ਕਢਵਾਉਣੇ ਹੋਏ ਮਹਿੰਗੇ, ਬੈਲੇਂਸ ਚੈੱਕ ਕਰਨ 'ਤੇ ਵੀ ਦੇਣਾ ਪਵੇਗਾ ਚਾਰਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8