10 ਸਾਲਾਂ ਚ 50 ਲੱਖ ਤੋਂ ਵੱਧ ਆਮਦਨੀ ਵਾਲੇ ITR 5 ਗੁਣਾ ਵਧੇ

Thursday, Nov 14, 2024 - 04:19 PM (IST)

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਵਿੱਚ, 20 ਲੱਖ ਰੁਪਏ ਤੋਂ ਘੱਟ ਕਮਾਈ ਵਾਲੇ ਵਿਅਕਤੀਆਂ 'ਤੇ ਟੈਕਸ ਦਾ ਬੋਝ ਘਟਿਆ ਹੈ, ਜਦੋਂ ਕਿ 50 ਲੱਖ ਰੁਪਏ ਤੋਂ ਵੱਧ ਦੀ ਆਮਦਨੀ ਵਾਲੇ ਲੋਕਾਂ ਤੋਂ ਟੈਕਸ ਵਸੂਲੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਨਕਮ ਟੈਕਸ ਰਿਟਰਨ (ਆਈ.ਟੀ.ਆਰ.) ਦੇ ਅੰਕੜਿਆਂ ਅਨੁਸਾਰ, 50 ਲੱਖ ਰੁਪਏ ਤੋਂ ਵੱਧ ਦੀ ਸਾਲਾਨਾ ਆਮਦਨ ਦਿਖਾਉਣ ਵਾਲੇ ਵਿਅਕਤੀਆਂ ਦੀ ਗਿਣਤੀ 2023-24 ਵਿੱਚ 9.39 ਲੱਖ ਤੋਂ ਵੱਧ ਹੋ ਗਈ ਹੈ, ਜੋ ਕਿ 2013-14 ਵਿੱਚ ਸਿਰਫ 1.85 ਲੱਖ ਸੀ।

ਇਹ ਵੀ ਪੜ੍ਹੋ :     IndiGo ਦਾ ਧਮਾਕੇਦਾਰ ਆਫ਼ਰ, ਟ੍ਰੇਨ ਨਾਲੋਂ ਸਸਤੀ ਹੋਵੇਗੀ ਫਲਾਈਟ ਦੀ ਟਿਕਟ

ਭਾਵ ਇਹ ਗਿਣਤੀ ਪੰਜ ਗੁਣਾ ਵਧ ਗਈ ਹੈ। ਇਸ ਦੇ ਨਾਲ ਹੀ 50 ਲੱਖ ਰੁਪਏ ਤੋਂ ਵੱਧ ਕਮਾਈ ਕਰਨ ਵਾਲਿਆਂ ਦੀ ਆਮਦਨ ਕਰ ਦੇਣਦਾਰੀ ਵੀ ਵਧ ਗਈ ਹੈ। 2014 ਵਿੱਚ ਇਨ੍ਹਾਂ ਲੋਕਾਂ ਵੱਲੋਂ ਅਦਾ ਕੀਤੇ ਟੈਕਸ ਦੀ ਕੁੱਲ ਰਕਮ 2.52 ਲੱਖ ਕਰੋੜ ਰੁਪਏ ਸੀ, ਜੋ 2024 ਵਿੱਚ ਵੱਧ ਕੇ 9.62 ਲੱਖ ਕਰੋੜ ਰੁਪਏ ਹੋ ਗਈ ਹੈ।

ਮੱਧ ਵਰਗ 'ਤੇ ਟੈਕਸ ਦਾ ਬੋਝ ਘਟਿਆ

ਸੂਤਰਾਂ ਅਨੁਸਾਰ ਇਸ ਵੇਲੇ ਕੁਲ ਆਮਦਨ ਟੈਕਸ ਦਾ 76 ਫੀਸਦੀ ਉਨ੍ਹਾਂ ਲੋਕਾਂ ਤੋਂ ਵਸੂਲਿਆ ਜਾ ਰਿਹਾ ਹੈ, ਜਿਨ੍ਹਾਂ ਦੀ ਸਾਲਾਨਾ ਆਮਦਨ 50 ਲੱਖ ਰੁਪਏ ਤੋਂ ਵੱਧ ਹੈ। ਇਸ ਨਾਲ ਮੱਧ ਵਰਗ 'ਤੇ ਟੈਕਸ ਦਾ ਬੋਝ ਘਟਿਆ ਹੈ।

ਇਹ ਵੀ ਪੜ੍ਹੋ :     Swiggy ਦੇ 500 ਕਰਮਚਾਰੀ ਬਣੇ ਕਰੋੜਪਤੀ! ਜਾਣੋ ਕਿਵੇਂ ਹੋਇਆ ਇਹ ਚਮਤਕਾਰ

ਟੈਕਸ ਚੋਰੀ ਅਤੇ ਕਾਲੇ ਧਨ 'ਤੇ ਕਾਰਵਾਈ 

ਸੂਤਰਾਂ ਦਾ ਕਹਿਣਾ ਹੈ ਕਿ 50 ਲੱਖ ਰੁਪਏ ਤੋਂ ਵੱਧ ਦੀ ਆਮਦਨ ਵਾਲੇ ਇਨਕਮ ਟੈਕਸ ਰਿਟਰਨ ਭਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਮੋਦੀ ਸਰਕਾਰ ਦੁਆਰਾ ਲਾਗੂ ਕੀਤੇ ਗਏ ਸਖ਼ਤ ਟੈਕਸ ਚੋਰੀ ਅਤੇ ਕਾਲੇ ਧਨ ਵਿਰੋਧੀ ਕਾਨੂੰਨਾਂ ਕਾਰਨ ਹੋਇਆ ਹੈ। ਇਨ੍ਹਾਂ ਕਾਨੂੰਨਾਂ ਨੇ ਜ਼ਿਆਦਾ ਲੋਕਾਂ ਨੂੰ ਟੈਕਸ ਪ੍ਰਣਾਲੀ ਦੇ ਦਾਇਰੇ 'ਚ ਲਿਆਉਣ 'ਚ ਮਦਦ ਕੀਤੀ ਹੈ।

ਇਹ ਵੀ ਪੜ੍ਹੋ :     ਵੱਡੇ ਬਦਲਾਅ ਦੀ ਰਾਹ 'ਤੇ ਦੇਸ਼ : Starlink ਇੰਟਰਨੈੱਟ ਦੀਆਂ ਕੀਮਤਾਂ ਜਾਰੀ, Jio-Airtel ਨੂੰ ਮਿਲੇਗੀ ਟੱਕਰ

ਛੋਟਾਂ ਅਤੇ ਕਟੌਤੀਆਂ ਕਾਰਨ ਮੱਧ ਵਰਗ ਨੂੰ ਰਾਹਤ

2014 'ਚ 2 ਲੱਖ ਰੁਪਏ ਸਾਲਾਨਾ ਤੋਂ ਵੱਧ ਕਮਾਈ ਕਰਨ ਵਾਲੇ ਲੋਕਾਂ ਨੂੰ ਇਨਕਮ ਟੈਕਸ ਦੇਣਾ ਪੈਂਦਾ ਸੀ। ਹਾਲਾਂਕਿ, ਮੋਦੀ ਸਰਕਾਰ ਨੇ ਕਈ ਛੋਟਾਂ ਅਤੇ ਕਟੌਤੀਆਂ ਦਾ ਐਲਾਨ ਕੀਤਾ, ਜਿਸ ਤੋਂ ਬਾਅਦ 7 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਲੋਕਾਂ ਨੂੰ ਹੁਣ ਕੋਈ ਆਮਦਨ ਟੈਕਸ ਨਹੀਂ ਦੇਣਾ ਪੈਂਦਾ। ਇਸ ਕਦਮ ਨਾਲ ਮੱਧ ਵਰਗ ਨੂੰ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ :      50 ਰੁਪਏ ਦਾ ਨੋਟ ਤੁਹਾਨੂੰ ਬਣਾ ਸਕਦਾ ਹੈ ਕਰੋੜਪਤੀ, ਜਾਣੋ ਕਿਵੇਂ

10 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਟੈਕਸਦਾਤਿਆਂ ਤੋਂ ਟੈਕਸ ਵਸੂਲੀ ਵਿੱਚ ਕਮੀ

ਇੱਕ ਹੋਰ ਮਹੱਤਵਪੂਰਨ ਤਬਦੀਲੀ ਇਹ ਹੈ ਕਿ 10 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਟੈਕਸਦਾਤਾਵਾਂ ਤੋਂ ਆਮਦਨ ਕਰ ਦੀ ਵਸੂਲੀ ਦੀ ਪ੍ਰਤੀਸ਼ਤਤਾ 2014 ਵਿੱਚ 10.17 ਪ੍ਰਤੀਸ਼ਤ ਸੀ, ਜੋ ਹੁਣ 2024 ਵਿੱਚ ਘੱਟ ਕੇ 6.22 ਪ੍ਰਤੀਸ਼ਤ ਰਹਿ ਗਈ ਹੈ। ਇਸ ਦਾ ਮਤਲਬ ਹੈ ਕਿ ਹੁਣ ਮੱਧ ਅਤੇ ਨਿਮਨ ਆਮਦਨ ਵਰਗ 'ਤੇ ਟੈਕਸ ਦਾ ਬੋਝ ਘੱਟ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News