Jet Airways ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਰਾਹਤ ਮਨੀ ਲਾਂਡਰਿੰਗ ਮਾਮਲੇ ’ਚ FIR ਰੱਦ
Friday, Feb 24, 2023 - 11:09 AM (IST)
ਮੁੰਬਈ (ਯੂ. ਐੱਨ. ਆਈ.) - ਬੰਬੇ ਹਾਈ ਕੋਰਟ ਨੇ ਕਥਿਤ ਮਨੀ ਲਾਂਡਰਿੰਗ ਮਾਮਲੇ ’ਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਗੋਇਲ ਖਿਲਾਫ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਦਰਜ ਐੱਫ. ਆਈ. ਆਰ. ਰੱਦ ਕਰ ਦਿੱਤੀ ਹੈ। ‘ਅਕਬਰ ਟਰੈਵਲਜ਼’ ਵੱਲੋਂ ਕੀਤੀ ਗਈ ਸ਼ਿਕਾਇਤ ’ਤੇ ਕਥਿਤ ਧੋਖਾਦੇਹੀ ਅਤੇ ਜਾਲਸਾਜ਼ੀ ਲਈ ਗੋਇਲ ਜੋਡ਼ੇ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਟਰੈਵਲ ਏਜੰਸੀ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਅਕਤੂਬਰ 2018 ਤੋਂ ਏਅਰਲਾਈਨ ਵੱਲੋਂ ਉਡਾਣਾਂ ਬੰਦ ਕਰਨ ਤੋਂ ਬਾਅਦ 46 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੇ ਡਵੀਜ਼ਨ ਬੈਂਚ ਨੇ ਗੋਇਲ ਜੋਡ਼ੇ ਖਿਲਾਫ ਸਾਰੀਆਂ ਕਾਰਵਾਈਆਂ ਨੂੰ ‘ਗੈਰ-ਕਾਨੂੰਨੀ ਅਤੇ ਕਾਨੂੰਨ ਦੇ ਉਲਟ ਹੋਣ’ ਦੇ ਆਧਾਰ ’ਤੇ ਰੱਦ ਕਰ ਦਿੱਤੀ।
ਇਹ ਵੀ ਪੜ੍ਹੋ : ਅਡਾਨੀ ਸਮੂਹ ਦੀ ਕਿਸ਼ਤੀ 'ਚ ਕਈ ਵਿਦੇਸ਼ੀ ਕੰਪਨੀਆਂ ਵੀ ਸਵਾਰ, ਕੀਤਾ ਹੈ ਅਰਬਾਂ ਡਾਲਰ ਦਾ ਨਿਵੇਸ਼
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।