PM ਮੋਦੀ ਦੇ ਬਿਆਨ ਮਗਰੋਂ ਸੁਨਿਆਰਿਆਂ 'ਚ ਚਿੰਤਾ ! ਭਲਕੇ ਪ੍ਰਧਾਨ ਮੰਤਰੀ ਦਫ਼ਤਰ ਵੱਲ ਕਰਨਗੇ ਕੂਚ
Monday, May 11, 2026 - 01:14 PM (IST)
ਬਿਜ਼ਨੈੱਸ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਇੱਕ ਸਾਲ ਲਈ ਸੋਨੇ ਦੀ ਖਰੀਦਦਾਰੀ ਰੋਕਣ ਦੀ ਕੀਤੀ ਗਈ ਅਪੀਲ ਤੋਂ ਬਾਅਦ ਹੁਣ ਜਵੈਲਰੀ ਇੰਡਸਟਰੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ, ਵੱਖ-ਵੱਖ ਜਵੈਲਰੀ ਐਸੋਸੀਏਸ਼ਨਾਂ ਭਲਕੇ ਮੰਗਲਵਾਰ, 12 ਮਈ ਨੂੰ ਪ੍ਰਧਾਨ ਮੰਤਰੀ ਦਫ਼ਤਰ (PMO) ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੀਆਂ ਹਨ।
ਇਹ ਵੀ ਪੜ੍ਹੋ : 400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
ਪੀ.ਐੱਮ. ਮੋਦੀ ਨੇ ਕੀਤੀ ਇਹ ਅਪੀਲ
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੈਦਰਾਬਾਦ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਨਾਗਰਿਕਾਂ ਨੂੰ ਕੁਝ ਸਖ਼ਤ ਕਦਮ ਚੁੱਕਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਅਪੀਲ ਕੀਤੀ ਸੀ ਕਿ ਨਾਗਰਿਕ ਬੇਲੋੜੀ ਖਪਤ ਨੂੰ ਘਟਾਉਣ ਅਤੇ ਸੋਨੇ ਦੀ ਖਰੀਦ ਤੇ ਵਿਦੇਸ਼ੀ ਯਾਤਰਾਵਾਂ ਵਰਗੇ ਖਰਚਿਆਂ ਨੂੰ ਇੱਕ ਸਾਲ ਲਈ ਟਾਲ ਦੇਣ। ਪੀ.ਐੱਮ. ਨੇ ਦੇਸ਼ ਵਾਸੀਆਂ ਨੂੰ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਊਰਜਾ ਬਚਾਉਣ ਦੇ ਉਪਾਅ ਅਪਣਾਉਣ 'ਤੇ ਵੀ ਜ਼ੋਰ ਦਿੱਤਾ ਸੀ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਅਰਥਵਿਵਸਥਾ 'ਤੇ ਵਧਦਾ ਦਬਾਅ ਅਤੇ ਫੋਰੈਕਸ ਰਿਜ਼ਰਵ
ਪ੍ਰਧਾਨ ਮੰਤਰੀ ਦੀ ਇਹ ਅਪੀਲ ਅਜਿਹੇ ਸਮੇਂ ਆਈ ਹੈ ਜਦੋਂ ਭਾਰਤ ਗਲੋਬਲ ਕਮੋਡਿਟੀ ਕੀਮਤਾਂ ਵਿੱਚ ਵਾਧੇ ਅਤੇ ਅੰਤਰਰਾਸ਼ਟਰੀ ਸਪਲਾਈ ਚੇਨ ਵਿੱਚ ਵਧਦੀ ਅਨਿਸ਼ਚਿਤਤਾ ਕਾਰਨ ਆਪਣੇ ਵਿਦੇਸ਼ੀ ਮੁਦਰਾ ਭੰਡਾਰ (Forex Reserves) 'ਤੇ ਭਾਰੀ ਦਬਾਅ ਦਾ ਸਾਹਮਣਾ ਕਰ ਰਿਹਾ ਹੈ। ਅੰਕੜਿਆਂ ਮੁਤਾਬਕ, 1 ਮਈ ਨੂੰ ਖਤਮ ਹੋਏ ਹਫਤੇ ਦੌਰਾਨ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 7.794 ਬਿਲੀਅਨ ਡਾਲਰ ਘਟ ਕੇ 690.693 ਬਿਲੀਅਨ ਡਾਲਰ ਰਹਿ ਗਿਆ ਹੈ।
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਸੋਨੇ ਦੀ ਦਰਾਮਦ 'ਤੇ ਭਾਰੀ ਨਿਰਭਰਤਾ
ਭਾਰਤ ਦੁਨੀਆ ਵਿੱਚ ਸੋਨੇ ਦੇ ਸਭ ਤੋਂ ਵੱਡੇ ਖਪਤਕਾਰਾਂ ਵਿੱਚੋਂ ਇੱਕ ਹੈ, ਪਰ ਘਰੇਲੂ ਪੱਧਰ 'ਤੇ ਇਸ ਦਾ ਉਤਪਾਦਨ ਨਾਮਾਤਰ ਹੈ। ਭਾਰਤ ਵਿੱਚ ਹਰ ਸਾਲ ਲਗਭਗ 700-800 ਟਨ ਸੋਨੇ ਦੀ ਖਪਤ ਹੁੰਦੀ ਹੈ। ਦੇਸ਼ ਵਿੱਚ ਸਿਰਫ 1-2 ਟਨ ਸੋਨਾ ਹੀ ਪੈਦਾ ਹੁੰਦਾ ਹੈ, ਜਿਸ ਕਾਰਨ ਭਾਰਤ ਆਪਣੀ ਲੋੜ ਲਈ 90 ਫੀਸਦੀ ਤੋਂ ਵੱਧ ਦਰਾਮਦ (Import) 'ਤੇ ਨਿਰਭਰ ਹੈ।
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਇਹ ਵੀ ਪੜ੍ਹੋ : ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ ਵਰਗ 'ਤੇ ਪੈ ਰਹੀ ਹੈ ਮਾਰ
ਵਿੱਤੀ ਸਾਲ 2025-26 ਵਿੱਚ ਸੋਨੇ ਦੀ ਦਰਾਮਦ 24 ਫੀਸਦੀ ਵਧ ਕੇ 72 ਬਿਲੀਅਨ ਡਾਲਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ, ਜੋ ਪਿਛਲੇ ਸਾਲ 58 ਬਿਲੀਅਨ ਡਾਲਰ ਸੀ ।
ਸਰਕਾਰ ਦੀ ਵਧੀ ਪਰੇਸ਼ਾਨੀ
ਸੋਨੇ ਦੀ ਦਰਾਮਦ ਭਾਰਤ ਦੇ ਕੁੱਲ ਦਰਾਮਦ ਬਿੱਲ ਦਾ ਲਗਭਗ 9 ਫੀਸਦੀ ਹਿੱਸਾ ਹੈ, ਜੋ ਕੱਚੇ ਤੇਲ ਤੋਂ ਬਾਅਦ ਦੂਜੀ ਸਭ ਤੋਂ ਵੱਡੀ ਸ਼੍ਰੇਣੀ ਹੈ। ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਸੋਨੇ ਦੀ ਦਰਾਮਦ ਉਦਯੋਗਿਕ ਉਤਪਾਦਨ ਜਾਂ ਨਿਰਯਾਤ ਵਿੱਚ ਕੋਈ ਵੱਡਾ ਯੋਗਦਾਨ ਨਹੀਂ ਪਾਉਂਦੀ, ਪਰ ਇਸ ਦੇ ਬਦਲੇ ਦੇਸ਼ ਨੂੰ ਵੱਡੀ ਮਾਤਰਾ ਵਿੱਚ ਵਿਦੇਸ਼ੀ ਮੁਦਰਾ ਬਾਹਰ ਭੇਜਣੀ ਪੈਂਦੀ ਹੈ । ਮੌਜੂਦਾ ਸਮੇਂ ਵਿੱਚ ਭਾਰਤ ਸੋਨੇ 'ਤੇ ਲਗਭਗ 6 ਫੀਸਦੀ ਪ੍ਰਭਾਵੀ ਆਯਾਤ ਟੈਕਸ ਲਗਾ ਰਿਹਾ ਹੈ।
ਭਲਕੇ ਹੋਣ ਵਾਲੀ ਇਸ ਬੈਠਕ 'ਤੇ ਪੂਰੀ ਇੰਡਸਟਰੀ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਇਸ ਵਿੱਚ ਹੋਣ ਵਾਲੇ ਫੈਸਲੇ ਜਵੈਲਰੀ ਕਾਰੋਬਾਰੀਆਂ ਅਤੇ ਆਮ ਲੋਕਾਂ 'ਤੇ ਵੱਡਾ ਅਸਰ ਪਾ ਸਕਦੇ ਹਨ।
ਇਹ ਵੀ ਪੜ੍ਹੋ : ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
