Reliance Jio ਦਾ ਜਲਵਾ ਬਰਕਰਾਰ, ਦੂਜੀ ਤਿਮਾਹੀ ''ਚ ਸ਼ੁੱਧ ਲਾਭ 12 ਫੀਸਦੀ ਵਧ 5000 ਕਰੋੜ ਤੋਂ ਪਾਰ

10/28/2023 11:42:04 AM

ਨਵੀਂ ਦਿੱਲੀ (ਭਾਸ਼ਾ) – ਦੇਸ਼ ਦੀ ਸਭ ਤੋਂ ਵੱਡੀ ਨਿੱਜੀ ਟੈਲੀਕਾਮ ਕੰਪਨੀ ਦੇ ਮਾਲਕ ਮੁਕੇਸ਼ ਅੰਬਾਨੀ ਨੇ ਰਿਲਾਇੰਸ ਜੀਓ ਇਨਫੋਕਾਮ ਦੇ ਦੂਜੀ ਤਿਮਾਹੀ ਦੇ ਨਤੀਜੇ ਜਾਰੀ ਕੀਤੇ। ਦੂਜੀ ਤਿਮਾਹੀ ’ਚ ਕੰਪਨੀ ਦੇ ਮੁਨਾਫੇ ’ਚ ਬੰਪਰ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸੇ ਤਿਮਾਹੀ ਵਿਚ ਰਿਲਾਇੰਸ ਜੀਓ ਦੇ ਮੁਨਾਫੇ ਵਿਚ 12 ਫੀਸਦੀ ਦਾ ਵਾਧਾ ਹੋਇਆ ਹੈ ਜਦ ਕਿ ਪਹਿਲੀ ਤਿਮਾਹੀ ਦੇ ਮੁਕਾਬਲੇ ਇਹ ਵਾਧਾ 4 ਫੀਸਦੀ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਕੰਪਨੀ ਦਾ ਮੁਨਾਫਾ ਦੂਜੀ ਤਿਮਾਹੀ ਵਿਚ 5000 ਕਰੋੜ ਦੇ ਪੱਧਰ ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ :   ਹਾਂਗਕਾਂਗ ਵਲੋਂ ਵੱਡਾ ਐਲਾਨ : ਵਿਦੇਸ਼ੀ ਘਰ ਖਰੀਦਦਾਰਾਂ ਅਤੇ ਸ਼ੇਅਰ ਕਾਰੋਬਾਰੀਆਂ ਲਈ ਟੈਕਸਾਂ ’ਚ ਕੀਤੀ ਕਟੌਤੀ

ਦੂਜੀ ਤਿਮਾਹੀ ’ਚ 12 ਫੀਸਦੀ ਮੁਨਾਫਾ

ਮੁਕੇਸ਼ ਅੰਬਾਨੀ ਦੀ ਟੈਲੀਕਾਮ ਕੰਪਨੀ ਰਿਲਾਇੰਸ ਜੀਓ ਇਨਫੋਕਾਮ ਦਾ ਚਾਲੂ ਵਿੱਤੀ ਸਾਲ 2023-24 ਦੀ ਦੂਜੀ (ਜੁਲਾਈ-ਸਤੰਬਰ) ਤਿਮਾਹੀ ਵਿਚ ਮੁਨਾਫਾ ਕਰੀਬ 12 ਫੀਸਦੀ ਵਧ ਕੇ 5,058 ਕਰੋੜ ਰੁਪਏ ਹੋ ਗਿਆ ਹੈ। ਰਿਲਾਇੰਸ ਜੀਓ ਇਨਫੋਕਾਮ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ ਵਿਚ ਦੱਸਿਆ ਕਿ ਕੰਪਨੀ ਦਾ ਪਿਛਲੇ ਵਿੱਤੀ ਸਾਲ ਦੀ ਦੂਜੀ ਤਿਮਾਹੀ ਵਿਚ ਸ਼ੁੱਧ ਮੁਨਾਫਾ 4,518 ਕਰੋੜ ਰੁਪਏ ਸੀ। ਜੇ ਪਹਿਲੀ ਤਿਮਾਹੀ ਨਾਲ ਤੁਲਣਾ ਕਰੀਏ ਤਾਂ ਕੰਪਨੀ ਦੇ ਮੁਨਾਫੇ ਵਿਚ 4 ਫੀਸਦੀ ਦਾ ਵਾਧਾ ਹੋਇਆ ਹੈ। ਪਹਿਲੀ ਤਿਮਾਹੀ ਵਿਚ ਕੰਪਨੀ ਦਾ ਮੁਨਾਫਾ 4,863 ਕਰੋੜ ਰੁਪਏ ਦੇਖਣ ਨੂੰ ਮਿਲਿਆ ਸੀ।

ਇਹ ਵੀ ਪੜ੍ਹੋ :     ਨਾਰਾਇਣ ਮੂਰਤੀ ਦੀ ਹਫ਼ਤੇ 'ਚ 70 ਘੰਟੇ ਕੰਮ ਕਰਨ ਦੀ ਸਲਾਹ 'ਤੇ ਛਿੜੀ ਬਹਿਸ

ਮਾਲੀਏ ’ਚ 10 ਫੀਸਦੀ ਦੀ ਤੇਜ਼ੀ

ਉੱਥੇ ਹੀ ਦੂਜੇ ਪਾਸੇ ਰਿਲਾਇੰਸ ਜੀਓ ਇਨਫੋਕਾਮ ਦੇ ਮਾਲੀਏ ਵਿਚ ਕਰੀਬ 10 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ। ਦੂਜੀ ਤਿਮਾਹੀ ਵਿਚ ਕੰਪਨੀ ਦਾ ਮਾਲੀਆ 9.8 ਫੀਸਦੀ ਵਧ ਕੇ 24,750 ਕਰੋੜ ਰੁਪਏ ਹੋ ਗਿਆ ਹੈ। ਜੇ ਤੁਲਨਾ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਨਾਲ ਕਰੀਏ ਤਾਂ ਦੂਜੀ ਤਿਮਾਹੀ ਵਿਚ 3 ਫੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਹਿਲੀ ਤਿਮਾਹੀ ਵਿਚ ਕੰਪਨੀ ਦਾ ਮਾਲੀਆ 24,042 ਕਰੋੜ ਦੇਖਣ ਨੂੰ ਮਿਲਿਆ ਸੀ।

ਇਹ ਵੀ ਪੜ੍ਹੋ :    ਜੀਓ ਨੇ ਪੇਸ਼ ਕੀਤਾ Jio Space Fiber, ਹੁਣ ਸੈਟੇਲਾਈਟ ਰਾਹੀਂ ਦੇਸ਼ ਦੇ ਹਰ ਕੋਨੇ ਤੱਕ ਪਹੁੰਚੇਗਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News