JSW ਗਰੁੱਪ ਆਪਣਾ ਇਲੈਕਟ੍ਰਿਕ ਵਾਹਨ ਬਣਾਉਣ ਦੀ ਯੋਜਨਾ ''ਤੇ ਕਰ ਰਿਹਾ ਕੰਮ : ਸੱਜਣ ਜਿੰਦਲ

Saturday, Aug 26, 2023 - 10:49 AM (IST)

ਬਿਜ਼ਨੈੱਸ ਡੈਸਕ : JSW ਗਰੁੱਪ ਆਪਣੀ ਖੁਦ ਦੀ ਇਲੈਕਟ੍ਰਿਕ ਕਾਰ ਬਣਾਉਣ ਦੀ ਯੋਜਨਾ 'ਤੇ ਕੰਮ ਕਰ ਰਿਹਾ ਹੈ। ਗਰੁੱਪ ਦੇ ਚੇਅਰਮੈਨ ਸੱਜਣ ਜਿੰਦਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। JSW ਗਰੁੱਪ EV ਖੇਤਰ 'ਚ ਪ੍ਰਵੇਸ਼ ਕਰਨ ਲਈ MG ਮੋਟਰ ਇੰਡੀਆ ਨਾਲ ਗੱਲਬਾਤ ਕਰ ਰਿਹਾ ਹੈ। ਉਨ੍ਹਾਂ ਨੇ 'ਬੀ20 ਸਮਿਟ ਇੰਡੀਆ 2023' ਦੇ ਮੌਕੇ 'ਤੇ ਕਿਹਾ, "ਅਸੀਂ ਈਵੀ ਸੈਕਟਰ ਵਿੱਚ ਪ੍ਰਵੇਸ਼ ਕਰਨ ਲਈ ਬਹੁਤ ਗੰਭੀਰ ਹਾਂ।" MG ਸਾਡੀ ਪਹਿਲੀ ਪਸੰਦ ਹੋਵੇਗੀ। ਜੇਕਰ ਅਜਿਹਾ ਹੁੰਦਾ ਹੈ, ਤਾਂ ਇਹ ਠੀਕ ਹੈ। ਨਹੀਂ ਤਾਂ ਅਸੀਂ ਆਪਣੀਆਂ ਈਵੀ ਕਾਰਾਂ ਨੂੰ ਵਿਕਸਤ ਕਰਨ ਲਈ ਵੀ ਕੰਮ ਕਰ ਰਹੇ ਹਾਂ।

ਇਹ ਵੀ ਪੜ੍ਹੋ : ਖੰਡ ਐਕਸਪੋਰਟ ਨੂੰ ਲੈ ਕੇ ਭਾਰਤ ਲੈ ਸਕਦੈ ਵੱਡਾ ਫ਼ੈਸਲਾ, 5 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚੀ ਮਹਿੰਗਾਈ

ਜਿੰਦਲ ਨੇ ਕਿਹਾ, “ਈਵੀ ਇੱਕ ਅਜਿਹਾ ਖੇਤਰ ਹੈ, ਜਿੱਥੇ ਜੇਐੱਸਡਬਲਯੂ ਸਮੂਹ ਨੂੰ ਜ਼ਰੂਰ ਦਾਖਲ ਹੋਣਾ ਚਾਹੀਦਾ ਹੈ। ਭਵਿੱਖ ਇਸ ਦਾ ਹੈ ਅਤੇ ਇਸ ਖੇਤਰ ਵਿੱਚ ਕਦਮ ਰੱਖਣ ਦਾ ਇਹ ਸਹੀ ਸਮਾਂ ਹੈ।” ਇਸ ਮੌਕੇ ਬੋਲਦਿਆਂ ਜਿੰਦਲ ਨੇ ਸ਼ੁੱਧ ਜ਼ੀਰੋ ਕਾਰਬਨ ਨਿਕਾਸੀ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਵਿਸ਼ਵ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਸਿਰਫ਼ ਗੱਲਬਾਤ ਦਾ ਬਿੰਦੂ ਨਹੀਂ ਹੈ, ਸਗੋਂ ਇੱਕ ਹਕੀਕਤ ਹੈ। ਦੁਨੀਆ ਇਸ ਹਕੀਕਤ ਨੂੰ ਉਜਾਗਰ ਹੁੰਦਾ ਦੇਖ ਰਹੀ ਹੈ, ਜਦਕਿ ਦੂਜੇ ਪਾਸੇ ਕੋਇਲੇ ਵਰਗੇ ਜੈਵਿਕ ਈਂਧਨ 'ਤੇ ਨਿਰਭਰਤਾ ਵੀ ਵਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚੰਦਰਯਾਨ-3 ਦੀ ਕਾਮਯਾਬੀ ਨਾਲ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਇਸ ਕੰਪਨੀ ਦੇ ਸ਼ੇਅਰਾਂ 'ਚ ਹੋਇਆ ਜ਼ਬਰਦਸਤ ਵਾਧਾ

ਉਨ੍ਹਾਂ ਨੇ ਕਿਹਾ ਕਿ ਭੂ-ਰਾਜਨੀਤਿਕ ਚੁਣੌਤੀਆਂ ਅਤੇ ਊਰਜਾ ਸੰਕਟ ਨਾਲ ਨਜਿੱਠਣ ਅਤੇ ਪੈਰਿਸ ਸਮਝੌਤੇ ਤਹਿਤ ਆਪਣੀਆਂ ਵਚਨਬੱਧਤਾਵਾਂ ਨੂੰ ਬਰਕਰਾਰ ਰੱਖਣ ਦੀ ਲੋੜ ਹੈ। ਇਸ ਤੋਂ ਇਲਾਵਾ ਜਲਵਾਯੂ ਵਿੱਤ ਨੂੰ ਉਤਸ਼ਾਹਿਤ ਕਰਨਾ ਹੋਵੇਗਾ। ਜਿੰਦਲ ਨੇ ਸਵੱਛ ਊਰਜਾ ਨੂੰ ਸਮਾਨ ਅਤੇ ਸਮਾਵੇਸ਼ੀ ਬਣਾਉਣ ਅਤੇ ਸਰਕੂਲਰ ਅਰਥਵਿਵਸਥਾ ਭਾਵ ਸਾਧਨਾਂ ਦੀ ਸਰਵੋਤਮ ਵਰਤੋਂ ਦੀ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਦੀ ਵੀ ਸਿਫ਼ਾਰਿਸ਼ ਕੀਤੀ।

ਇਹ ਵੀ ਪੜ੍ਹੋ : G20 ਬੈਠਕ 'ਚ ਬੋਲੇ PM ਮੋਦੀ- 'ਦੁਨੀਆ ਭਾਰਤੀ ਅਰਥਵਿਵਸਥਾ ਨੂੰ ਵਿਸ਼ਵਾਸ ਭਰੀਆਂ ਨਜ਼ਰਾਂ ਨਾਲ ਦੇਖ ਰਹੀ ਹੈ'


rajwinder kaur

Content Editor

Related News