ਜੋਤੀਰਾਦਿੱਤਿਆ ਸਿੰਧੀਆ ਨੇ ਸੰਭਾਲੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਦੀ ਕਮਾਨ
Friday, Jul 09, 2021 - 12:48 PM (IST)
ਨਵੀਂ ਦਿੱਲੀ- ਜੋਤੀਰਾਦਿੱਤਿਆ ਸਿੰਧੀਆ ਨੇ ਸ਼ੁੱਕਰਵਾਰ ਤੋਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ ਹੈ। ਮੱਧ ਪ੍ਰਦੇਸ਼ ਦੇ ਪ੍ਰਮੁੱਖ ਨੇਤਾ ਸਿੰਧੀਆ ਨੇ ਬੁੱਧਵਾਰ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਹ ਮਾਰਚ 2020 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ।
ਸਿੰਧੀਆ ਮੌਜੂਦਾ ਸਮੇਂ ਰਾਜ ਸਭਾ ਮੈਂਬਰ ਹਨ। ਜਨਰਲ ਵੀ. ਕੇ. ਸਿੰਘ ਨੇ ਵੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਸਿੰਧੀਆ ਨੇ ਅਜਿਹੇ ਸਮੇਂ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ ਹੈ ਜਦੋਂ ਸ਼ਹਿਰੀ ਹਵਾਬਾਜ਼ੀ ਖੇਤਰ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਮੁਸ਼ਕਲ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਮਹਾਮਾਰੀ ਕਾਰਨ ਹਵਾਬਾਜ਼ੀ ਖੇਤਰ ਨੂੰ ਮੰਗ ਵਿਚ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਕਾਰ ਸਰਕਾਰ ਰਾਸ਼ਟਰੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਦੇ ਵਿਨਿਵੇਸ਼ ਦੀ ਪ੍ਰਕਿਰਿਆ ਨੂੰ ਵੀ ਅੱਗੇ ਵਧਾ ਰਹੀ ਹੈ। ਇਸ ਤੋਂ ਪਹਿਲਾਂ ਸਿੰਧੀਆ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦੌਰਾਨ ਸੰਚਾਰ, ਵਣਜ ਅਤੇ ਉਦਯੋਗ ਅਤੇ ਬਿਜਲੀ ਰਾਜ ਮੰਤਰੀ ਵਜੋਂ ਸੇਵਾ ਨਿਭਾਈ ਸੀ।