ਭਰੋਸੇਮੰਦ ਆਰਥਿਕ ਵਿਕਾਸ ਲਈ ਮਹਿੰਗਾਈ ਨੂੰ ਕੰਟਰੋਲ ''ਚ ਕਰਨਾ ਮੇਰੀ ਤਰਜੀਹ : ਸੀਤਾਰਮਨ

Friday, Aug 25, 2023 - 06:51 PM (IST)

ਭਰੋਸੇਮੰਦ ਆਰਥਿਕ ਵਿਕਾਸ ਲਈ ਮਹਿੰਗਾਈ ਨੂੰ ਕੰਟਰੋਲ ''ਚ ਕਰਨਾ ਮੇਰੀ ਤਰਜੀਹ : ਸੀਤਾਰਮਨ

ਬਿਜ਼ਨੈੱਸ ਡੈਸਕ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਰੋਸੇਮੰਦ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਹਿੰਗਾਈ ਨੂੰ ਕੰਟਰੋਲ ਕਰਨਾ ਸਰਕਾਰ ਦੀ ਤਰਜੀਹ ਹੈ। ਬੀ-20 ਸੰਮੇਲਨ ਨੂੰ ਸੰਬੋਧਨ ਕਰਦਿਆਂ ਸੀਤਾਰਮਨ ਨੇ ਕਿਹਾ ਕਿ ਲੰਬੇ ਸਮੇਂ ਲਈ ਉੱਚੀਆਂ ਵਿਆਜ ਦਰਾਂ ਆਰਥਿਕ ਗਤੀਵਿਧੀਆਂ ਦੀ ਮੁੜ ਸੁਰਜੀਤੀ 'ਤੇ ਮਾੜਾ ਅਸਰ ਪਾ ਸਕਦੀਆਂ ਹਨ। ਉਨ੍ਹਾਂ ਨੇ ਕਿਹਾ, "ਇਨ੍ਹਾਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੇਰੀ ਤਰਜੀਹ ਮਹਿੰਗਾਈ ਨੂੰ ਕਾਬੂ ਵਿੱਚ ਰੱਖਣ ਦੀ ਹੈ।"

ਇਹ ਵੀ ਪੜ੍ਹੋ : ਖੰਡ ਐਕਸਪੋਰਟ ਨੂੰ ਲੈ ਕੇ ਭਾਰਤ ਲੈ ਸਕਦੈ ਵੱਡਾ ਫ਼ੈਸਲਾ, 5 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚੀ ਮਹਿੰਗਾਈ

ਜੁਲਾਈ ਦੇ ਮਹੀਨੇ ਪ੍ਰਚੂਨ ਮਹਿੰਗਾਈ ਵਧ ਕੇ 7.44 ਫ਼ੀਸਦੀ ਹੋ ਗਈ, ਜੋ ਪਿਛਲੇ 15 ਮਹੀਨਿਆਂ ਦਾ ਸਭ ਤੋਂ ਉੱਚਾ ਪੱਧਰ ਹੈ। ਇਸ ਨਾਲ ਟਮਾਟਰ ਸਮੇਤ ਮੌਸਮੀ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਾਲਾਂਕਿ ਵਿੱਤ ਮੰਤਰੀ ਨੇ ਉਮੀਦ ਜਤਾਈ ਕਿ ਅਪ੍ਰੈਲ-ਜੂਨ ਤਿਮਾਹੀ 'ਚ ਭਾਰਤ ਦੀ ਆਰਥਿਕ ਵਿਕਾਸ ਦਰ ਚੰਗੀ ਰਹੇਗੀ। ਇਸ ਤਿਮਾਹੀ ਦੇ ਅੰਕੜੇ 31 ਅਗਸਤ ਨੂੰ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ, "ਭਾਰਤ ਆਰਥਿਕ ਸੁਧਾਰਾਂ ਦੀ ਰਫ਼ਤਾਰ ਨੂੰ ਤੇਜ਼ ਕਰਨ ਵਿੱਚ ਸਫ਼ਲ ਰਿਹਾ ਹੈ। ਇਸ ਕਾਰਨ ਅਪ੍ਰੈਲ-ਜੂਨ ਤਿਮਾਹੀ ਦੀ ਵਿਕਾਸ ਦਰ ਚੰਗੀ ਹੋਣੀ ਚਾਹੀਦੀ ਹੈ।"

ਇਹ ਵੀ ਪੜ੍ਹੋ : ਚੰਦਰਯਾਨ-3 ਦੀ ਕਾਮਯਾਬੀ ਨਾਲ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਇਸ ਕੰਪਨੀ ਦੇ ਸ਼ੇਅਰਾਂ 'ਚ ਹੋਇਆ ਜ਼ਬਰਦਸਤ ਵਾਧਾ

ਸੀਤਾਰਮਨ ਨੇ ਕਿਹਾ ਕਿ ਬਜਟ 'ਚ ਜਨਤਕ ਪੂੰਜੀਗਤ ਖ਼ਰਚੇ ਵਧਾਉਣ ਦੇ ਐਲਾਨ ਤੋਂ ਬਾਅਦ ਨਿੱਜੀ ਖੇਤਰ ਦੇ ਪੂੰਜੀ ਖ਼ਰਚੇ ਦੇ ਸਕਾਰਾਤਮਕ ਸੰਕੇਤ ਵੀ ਦਿਖਾਈ ਦੇ ਰਹੇ ਹਨ। ਆਰਥਿਕ ਵਿਕਾਸ ਲਈ ਵਿਦੇਸ਼ੀ ਨਿਵੇਸ਼ ਨੂੰ ਮਹੱਤਵਪੂਰਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਕਈ ਸੁਧਾਰ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲਵਾਯੂ ਪਰਿਵਰਤਨ ਨਾਲ ਸਬੰਧਤ ਗਤੀਵਿਧੀਆਂ ਲਈ ਫੰਡਿੰਗ ਦਾ ਵੀ ਜ਼ਿਕਰ ਕੀਤਾ।

ਇਹ ਵੀ ਪੜ੍ਹੋ : ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News