ਨੋਟਬੰਦੀ ਦੇ ਚੱਲਦੇ ਲੋਕਾਂ ਨੂੰ ਹੋਇਆ ਕਾਫੀ ਨੁਕਸਾਨ : ਕੇਜਰੀਵਾਲ

Wednesday, Aug 29, 2018 - 08:16 PM (IST)

ਨੋਟਬੰਦੀ ਦੇ ਚੱਲਦੇ ਲੋਕਾਂ ਨੂੰ ਹੋਇਆ ਕਾਫੀ ਨੁਕਸਾਨ : ਕੇਜਰੀਵਾਲ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਨੋਟਬੰਦੀ 'ਤੇ ਵਾਇਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਨੋਟਬੰਦੀ ਕਾਰਨ ਲੋਕਾਂ ਦਾ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ।ਕੇਜਰੀਵਾਲ ਨੇ ਟਵੀਟ ਕਰ ਕੇ ਨੋਟਬੰਦੀ ਦੇ ਬਹਾਨੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ, ਕੇਜਰੀਵਾਲ ਨੇ ਇਕ ਟਵੀਟ 'ਚ ਕਿਹਾ ਕਿ ਨੋਟਬੰਦੀ ਦੇ ਚੱਲਦੇ ਲੋਕਾਂ ਨੂੰ ਕਾਫੀ ਜ਼ਿਆਦਾ ਪਰੇਸ਼ਾਨੀ ਹੋਈ ਹੈ ਅਤੇ ਕਾਰੋਬਾਰ 'ਤੇ ਵੀ ਇਸ ਦਾ ਬੁਰਾ ਅਸਰ ਪਿਆ ਹੈ। ਉਸ ਨੇ ਅੱਗੇ ਲਿਖਿਆ ਕਿ ਲੋਕਾਂ ਨੂੰ ਇਹ ਜਾਨਣ ਦਾ ਅਧਿਕਾਰ ਹੈ ਕਿ ਆਖੀਰ ਨੋਟਬੰਦੀ ਨਾਲ ਕਿ ਫਾਇਦਾ ਹੋਇਆ ਹੈ। ਇਸ ਦੇ ਲਈ ਸਰਕਾਰ ਨੂੰ ਵਾਇਟ ਪੇਪਰ ਲੈ ਕੇ ਆਉਣਾ ਚਾਹੀਦਾ ਹੈ।
ਕੇਜਰੀਵਾਲ ਨੇ ਟਵੀਟ 'ਚ ਦੱਸਿਆ ਕਿ ਆਰ.ਬੀ.ਆਈ. ਦੀ ਆਰਥਿਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਨੋਟਬੰਦੀ ਤੋਂ ਬਾਅਦ ਪ੍ਰਚਲਨ 'ਚ ਰਹੇ ਕੁਲ ਨੋਟਾਂ ਦਾ 99.3 ਫੀਸਦੀ ਫਿਰ ਤੋਂ ਬੈਕਿੰਗ ਪ੍ਰਣਾਲੀ 'ਚ ਵਾਪਸ ਆਇਆ ਹੈ।ਜ਼ਿਕਰਯੋਗ ਹੈ ਕਿ ਭਾਰਤੀ ਰਿਜ਼ਰਵ ਬੈਂਕ ਨੇ ਬੁੱਧਵਾਰ ਨੂੰ ਆਪਣੀ ਐਨੁਅਲ ਜਨਰਲ ਰਿਪੋਰਟ ਜਾਰੀ ਕੀਤੀ ਹੈ। ਇਸ 'ਚ ਉਸ ਨੇ ਨੋਟਬੰਦੀ ਤੋਂ ਬਾਅਦ ਵਾਪਸ ਆਏ 500 ਅਤੇ 1000 ਰੁਪਏ ਦੇ ਪੁਰਾਣੇ ਨੋਟਾਂ ਦਾ ਪੂਰਾ ਲੇਖਾ-ਜੋਖਾ ਦਿੱਤਾ ਹੈ। ਪੀ.ਐੱਮ. ਮੋਦੀ ਨੇ 8 ਨਵੰਬਰ 2016 ਨੂੰ ਨੋਟਬੰਦੀ ਦਾ ਐਲਾਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਾਲੇ ਧਨ 'ਤੇ ਲਗਾਮ ਕੱਸਣ ਲਈ ਇਹ ਫੈਸਲਾ ਲੈਣ ਦੀ ਗੱਲ ਕਹੀ ਸੀ।


Related News