Gold-Silver ਦੀਆਂ ਕੀਮਤਾਂ ''ਚ ਆਇਆ ਵੱਡਾ ਬਦਲਾਅ, ਜਾਣੋ ਕਿੰਨੇ ਹੋਏ 24K-22K ਸੋਨੇ ਦੇ ਭਾਅ
Saturday, Nov 08, 2025 - 12:38 PM (IST)
ਬਿਜ਼ਨਸ ਡੈਸਕ : ਜਿਊਲਰਾਂ ਅਤੇ ਸਟਾਕਿਸਟਾਂ ਵੱਲੋਂ ਤਾਜ਼ਾ ਵਿਕਰੀ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ 99.5% ਸ਼ੁੱਧਤਾ ਵਾਲਾ ਸੋਨਾ 1,24,000 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) 'ਤੇ ਆ ਗਿਆ। ਵੀਰਵਾਰ ਨੂੰ ਇਸਦੀ ਪਿਛਲੀ ਸਮਾਪਤੀ ਕੀਮਤ 1,24,100 ਰੁਪਏ ਪ੍ਰਤੀ 10 ਗ੍ਰਾਮ ਸੀ। 99.9% ਸ਼ੁੱਧਤਾ ਵਾਲਾ ਸੋਨਾ ਪਿਛਲੇ ਬਾਜ਼ਾਰ ਸੈਸ਼ਨ ਵਿੱਚ 1,24,700 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਭਾਰਤ ਦੇ 4 ਸਭ ਤੋਂ ਵੱਡੇ ਬੈਂਕ ਹੋਣ ਵਾਲੇ ਹਨ ਬੰਦ, ਬਚਣਗੇ ਸਿਰਫ਼ ਇਹ ਸਰਕਾਰੀ Bank
ਹਾਲਾਂਕਿ, ਸ਼ੁੱਕਰਵਾਰ ਨੂੰ ਚਾਂਦੀ ਦੀਆਂ ਕੀਮਤਾਂ ਸਾਰੇ ਟੈਕਸਾਂ ਸਮੇਤ 1,53,300 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸਥਿਰ ਰਹੀਆਂ।
ਵਿਸ਼ਵ ਪੱਧਰ 'ਤੇ, ਸਪਾਟ ਸੋਨਾ $19.84 ਜਾਂ 0.5 ਪ੍ਰਤੀਸ਼ਤ ਵਧ ਕੇ $3,996.93 ਪ੍ਰਤੀ ਔਂਸ 'ਤੇ ਪਹੁੰਚ ਗਿਆ, ਜਦੋਂ ਕਿ ਸਪਾਟ ਚਾਂਦੀ 0.96 ਪ੍ਰਤੀਸ਼ਤ ਵੱਧ ਕੇ $48.48 ਪ੍ਰਤੀ ਔਂਸ 'ਤੇ ਵਪਾਰ ਕਰ ਰਹੀ ਸੀ।
ਇਹ ਵੀ ਪੜ੍ਹੋ : ICICI, HDFC, SBI, PNB ਤੇ Axis Bank ਖ਼ਾਤਾਧਾਰਕਾਂ ਲਈ ਮਹੱਤਵਪੂਰਨ ਖ਼ਬਰ, ਹੋਇਆ ਵੱਡਾ ਬਦਲਾਅ
ਬਾਜ਼ਾਰ ਕਿਵੇਂ ਅੱਗੇ ਵਧੇਗਾ?
ਵਸਤੂ ਬਾਜ਼ਾਰ ਦੇ ਮਾਹਿਰਾਂ ਅਨੁਸਾਰ ਸ਼ੇਅਰ ਬਾਜ਼ਾਰਾਂ ਵਿਚ ਸੰਭਾਵੀ ਏਆਈ-ਸੰਚਾਲਿਤ ਵਾਧਾ(ਬੁਲਬੁਲਾ) ਨੂੰ ਲੈ ਕੇ ਵਧਦੀਆਂ ਚਿੰਤਾਵਾਂ ਅਤੇ ਅਮਰੀਕੀ ਸਰਕਾਰ ਦੇ ਲੰਬੇ ਸਮੇਂ ਤੱਕ ਸ਼ੱਟਡਾਊਣ ਦੀ ਵਧਦੀਆਂ ਚਿੰਤਾਵਾਂ ਦੇ ਵਿਚਕਾਰ ਨਿਵੇਸ਼ਕ ਸੁਰੱਖਿਅਤ ਪਨਾਹਗਾਹਾਂ ਵੱਲ ਮੁੜ ਰਹੇ ਹਨ, ਜਿਸ ਕਾਰਨ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ।
ਇਹ ਵੀ ਪੜ੍ਹੋ : ਵੱਡਾ ਝਟਕਾ! ਹੁਣ Gold 'ਤੇ ਨਹੀਂ ਮਿਲੇਗੀ ਇਹ ਟੈਕਸ ਛੋਟ, ਅੱਜ ਤੋਂ ਲਾਗੂ ਹੋਏ ਨਵੇਂ ਨਿਯਮ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਤਾਕਤ ਨੂੰ ਮਾਪਦਾ ਡਾਲਰ ਸੂਚਕਾਂਕ 0.08 ਪ੍ਰਤੀਸ਼ਤ ਡਿੱਗ ਕੇ 99.65 'ਤੇ ਆ ਗਿਆ, ਜਿਸ ਨਾਲ ਸੋਨੇ ਨੂੰ ਵਾਧੂ ਸਮਰਥਨ ਮਿਲਿਆ।
ਅਮਰੀਕਾ ਵਿੱਚ, ਵਿੱਤੀ ਸੰਕਟ ਨੇ ਕਈ ਸਰਕਾਰੀ ਵਿਭਾਗਾਂ ਵਿੱਚ 38 ਦਿਨਾਂ ਤੋਂ ਕੰਮ ਠੱਪ ਕਰ ਦਿੱਤਾ ਹੈ। ਇਸ ਨਾਲ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਮਹੱਤਵਪੂਰਨ ਮੈਕਰੋ-ਆਰਥਿਕ ਡੇਟਾ ਜਾਰੀ ਹੋਣ ਵਿੱਚ ਦੇਰੀ ਹੋ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਬਾਜ਼ਾਰ ਦੀ ਅਨਿਸ਼ਚਿਤਤਾ, ਕਮਜ਼ੋਰ ਡਾਲਰ ਅਤੇ ਲੰਬੇ ਸਮੇਂ ਤੱਕ ਬੰਦ ਰਹਿਣ ਨਾਲ ਸੋਨੇ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ।
ਇਹ ਵੀ ਪੜ੍ਹੋ : ਸਾਲ 2026 'ਚ ਸੋਨਾ ਬਣਾਏਗਾ ਕਈ ਨਵੇਂ ਰਿਕਾਰਡ, ਇਸ ਪੱਧਰ 'ਤੇ ਪਹੁੰਚ ਜਾਣਗੀਆਂ ਕੀਮਤਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
