RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm Payments Bank ''ਚ ਜਮ੍ਹਾ ਪੈਸਿਆਂ ਦਾ ਕੀ ਬਣੇਗਾ

Saturday, Apr 25, 2026 - 11:34 AM (IST)

RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm Payments Bank ''ਚ ਜਮ੍ਹਾ ਪੈਸਿਆਂ ਦਾ ਕੀ ਬਣੇਗਾ

ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (RBI) ਨੇ ਇਕ ਵੱਡਾ ਫੈਸਲਾ ਲੈਂਦਿਆਂ ਪੇਟੀਐਮ ਪੇਮੈਂਟਸ ਬੈਂਕ (Paytm Payments Bank) ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਆਰਬੀਆਈ ਦੇ ਇਸ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਹੁਣ ਪੇਟੀਐਮ ਪੇਮੈਂਟਸ ਬੈਂਕ ਇੱਕ ਬੈਂਕ ਵਜੋਂ ਕੰਮ ਨਹੀਂ ਕਰ ਸਕੇਗਾ ਅਤੇ ਕੋਈ ਵੀ ਨਵਾਂ ਲੈਣ-ਦੇਣ ਜਾਂ ਬੈਂਕਿੰਗ ਸੇਵਾਵਾਂ ਨਹੀਂ ਦੇ ਸਕੇਗਾ।

ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ

ਕੀ ਤੁਹਾਡੇ ਪੈਸੇ ਸੁਰੱਖਿਅਤ ਹਨ? 

ਲਾਇਸੈਂਸ ਰੱਦ ਹੋਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਲੋਕਾਂ ਵਿੱਚ ਚਿੰਤਾ ਹੈ ਜਿਨ੍ਹਾਂ ਦੇ ਪੈਸੇ ਇਸ ਬੈਂਕ ਵਿੱਚ ਜਮ੍ਹਾ ਹਨ। ਇਸ ਸਬੰਧੀ ਆਰਬੀਆਈ ਅਤੇ ਪੇਟੀਐਮ ਪੇਮੈਂਟਸ ਬੈਂਕ ਦੋਵਾਂ ਨੇ ਸਪੱਸ਼ਟ ਕੀਤਾ ਹੈ ਕਿ ਗਾਹਕਾਂ ਦੀ ਰਕਮ ਪੂਰੀ ਤਰ੍ਹਾਂ ਸੁਰੱਖਿਅਤ ਹੈ। ਬੈਂਕ ਦੇ ਅਧਿਕਾਰਤ ਪੋਰਟਲ ਮੁਤਾਬਕ ਉਨ੍ਹਾਂ ਕੋਲ ਜਮ੍ਹਾਕਰਤਾਵਾਂ ਦੇ ਪੈਸੇ ਵਾਪਸ ਕਰਨ ਲਈ ਲੋੜੀਂਦਾ ਫੰਡ ਮੌਜੂਦ ਹੈ।

ਇਹ ਵੀ ਪੜ੍ਹੋ :  ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ ਬਦਲਾਅ ਲਾਗੂ, ਜਾਣੋ ਕਿੰਨੀ ਘਟੇਗੀ ਤੁਹਾਡੀ 'ਇਨ-ਹੈਂਡ' ਸੈਲਰੀ

ਪੈਸੇ ਵਾਪਸ ਕਿਵੇਂ ਮਿਲਣਗੇ? 

ਫਿਲਹਾਲ ਪੇਟੀਐਮ ਪੋਰਟਲ 'ਤੇ ਰਕਮ ਵਾਪਸ ਕਰਨ ਦੀ ਪ੍ਰਕਿਰਿਆ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਕੰਪਨੀ ਨੇ ਕਿਹਾ ਹੈ ਕਿ ਉਹ ਜਲਦੀ ਹੀ ਪੈਸੇ ਵਾਪਸ ਕਰਨ ਦਾ ਪ੍ਰੋਸੈਸ (Process) ਦੱਸੇਗੀ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

RBI ਨੇ ਕਿਉਂ ਲਿਆ ਇਹ ਸਖ਼ਤ ਫੈਸਲਾ? 

ਬੈਂਕ ਦਾ ਕੰਮ ਸਹੀ ਢੰਗ ਨਾਲ ਨਹੀਂ ਚੱਲ ਰਿਹਾ ਸੀ। ਪ੍ਰਬੰਧਨ (Management) 'ਤੇ ਭਰੋਸੇ ਦੀ ਕਮੀ ਸੀ। ਬੈਂਕ ਨਿਰਧਾਰਤ ਸ਼ਰਤਾਂ ਦੀ ਪਾਲਣਾ ਨਹੀਂ ਕਰ ਰਿਹਾ ਸੀ, ਜਿਸ ਨਾਲ ਖਾਤਾਧਾਰਕਾਂ ਦੇ ਹਿੱਤਾਂ ਨੂੰ ਖਤਰਾ ਹੋ ਸਕਦਾ ਸੀ।

ਇਹ ਵੀ ਪੜ੍ਹੋ :    ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ

ਦੱਸ ਦੇਈਏ ਕਿ ਆਰਬੀਆਈ ਪਹਿਲਾਂ ਵੀ ਪੇਟੀਐਮ ਪੇਮੈਂਟਸ ਬੈਂਕ 'ਤੇ ਸਖ਼ਤੀ ਕਰ ਚੁੱਕਾ ਹੈ। ਸਾਲ 2022 ਵਿੱਚ ਨਵੇਂ ਗਾਹਕ ਜੋੜਨ 'ਤੇ ਰੋਕ ਲਗਾਈ ਗਈ ਸੀ ਅਤੇ 2024 ਵਿੱਚ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਨ 'ਤੇ ਵੀ ਪਾਬੰਦੀ ਲਗਾਈ ਗਈ ਸੀ।

ਇਹ ਵੀ ਪੜ੍ਹੋਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ

ਪੇਟੀਐਮ ਐਪ ਅਤੇ ਬੈਂਕ ਵਿੱਚ ਅੰਤਰ

ਇੱਥੇ ਇਹ ਸਮਝਣਾ ਜ਼ਰੂਰੀ ਹੈ ਕਿ ਪੇਟੀਐਮ ਐਪ ਅਤੇ ਪੇਟੀਐਮ ਪੇਮੈਂਟਸ ਬੈਂਕ ਦੋਵੇਂ ਵੱਖ-ਵੱਖ ਹਨ। ਆਰਬੀਆਈ ਨੇ ਸਿਰਫ ਪੇਟੀਐਮ ਪੇਮੈਂਟਸ ਬੈਂਕ ਦਾ ਲਾਇਸੈਂਸ ਰੱਦ ਕੀਤਾ ਹੈ। ਪੇਟੀਐਮ ਦੀ ਪੇਰੈਂਟ ਕੰਪਨੀ One 97 ਕਮਿਊਨੀਕੇਸ਼ਨ ਨੇ ਦੱਸਿਆ ਹੈ ਕਿ ਪੇਟੀਐਮ ਐਪ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ। ਹੁਣ ਆਰਬੀਆਈ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਵਿੱਚ ਹੈ।

ਇਹ ਵੀ ਪੜ੍ਹੋ :  RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ
ਇਹ ਵੀ ਪੜ੍ਹੋ :   ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News