ਜਾਣੋ ਸੋਨੇ ਤੇ ਚਾਂਦੀ ਦੇ ਅੱਜ ਦੇ ਰੇਟ

02/23/2018 2:56:24 PM

ਨਵੀਂ ਦਿੱਲੀ— ਤਿੰਨ ਦਿਨਾਂ ਦੀ ਗਿਰਾਵਟ ਤੋਂ ਉਭਰਦੇ ਹੋਏ ਸੋਨਾ 31,350 ਤੋਂ ਉਪਰ ਪਹੁੰਚ ਗਿਆ ਹੈ। ਘਰੇਲੂ ਬਾਜ਼ਾਰ 'ਚ ਮੰਗ ਵਧਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 130 ਰੁਪਏ ਵਧ ਕੇ 31,480 ਰੁਪਏ ਪ੍ਰਤੀ ਦਸ ਗ੍ਰਾਮ ਤੇ ਪਹੁੰਚ ਗਿਆ। ਸੋਨਾ ਭਟੂਰ ਵੀ ਇੰਨਾ ਹੀ ਚੜ੍ਹ ਕੇ 31,330 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,800 ਰੁਪਏ 'ਤੇ ਸਥਿਰ ਰਹੀ।

ਸਰਾਫਾ ਕਾਰੋਬਾਰੀਆਂ ਨੇ ਦੱਸਿਆ ਕਿ ਕੌਮਾਂਤਰੀ ਬਾਜ਼ਾਰਾਂ 'ਚ ਕੀਮਤਾਂ ਘਟਣ ਦੇ ਬਾਵਜੂਦ ਸਥਾਨਕ ਬਾਜ਼ਾਰਾਂ 'ਚ ਗਹਿਣਾ ਵਪਾਰੀਆਂ ਵੱਲੋਂ ਮੰਗ ਵਧਣ ਨਾਲ ਸੋਨਾ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ। ਉੱਥੇ ਹੀ, ਉਦਯੋਗਿਕ ਮੰਗ 'ਚ ਸੁਧਾਰ ਨਾਲ ਚਾਂਦੀ ਵੀ 40,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਕੌਮਾਂਤਰੀ ਪੱਧਰ 'ਤੇ ਸਿੰਗਾਪੁਰ 'ਚ ਸੋਨਾ 0.26 ਫੀਸਦੀ ਡਿੱਗ ਕੇ 1,327.90 ਡਾਲਰ ਪ੍ਰਤੀ ਔਂਸ 'ਤੇ ਬੋਲਿਆ ਗਿਆ। ਚਾਂਦੀ ਵੀ 0.18 ਫੀਸਦੀ ਦੀ ਗਿਰਾਵਟ ਨਾਲ 16.56 ਡਾਲਰ ਪ੍ਰਤੀ ਔਂਸ 'ਤੇ ਆ ਗਈ।


Related News