ਜਾਣੋ ਸੋਨੇ ਤੇ ਚਾਂਦੀ ਦੇ ਅੱਜ ਦੇ ਮੁੱਲ
Saturday, Dec 23, 2017 - 03:51 PM (IST)
ਨਵੀਂ ਦਿੱਲੀ— ਕੌਮਾਂਤਰੀ ਬਾਜ਼ਾਰਾਂ 'ਚ ਮਜ਼ਬੂਤ ਸੰਕੇਤ ਅਤੇ ਘਰੇਲੂ ਬਾਜ਼ਾਰ 'ਚ ਖਰੀਦਦਾਰੀ ਵਾਪਸ ਆਉਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 165 ਰੁਪਏ ਚੜ੍ਹ ਕੇ 29,850 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਉੱਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਵੱਲੋਂ ਮੰਗ ਵਧਣ ਨਾਲ ਚਾਂਦੀ ਵੀ 440 ਰੁਪਏ ਦੀ ਛਲਾਂਗ ਲਾ ਕੇ 38,660 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।
ਬਾਜ਼ਾਰ ਸੂਤਰਾਂ ਨੇ ਕਿਹਾ ਕਿ ਕੌਮਾਂਤਰੀ ਬਾਜ਼ਾਰ 'ਚ ਤੇਜ਼ੀ ਦੇ ਇਲਾਵਾ ਘਰੇਲੂ ਬਾਜ਼ਾਰ 'ਚ ਗਹਿਣਾ ਵਿਕਰੇਤਾਵਾਂ ਦੀ ਮੰਗ ਵਧਣ ਨਾਲ ਕੀਮਤੀ ਧਾਤਾਂ ਨੂੰ ਸਥਾਨਕ ਪੱਧਰ 'ਤੇ ਸਮਰਥਨ ਮਿਲਿਆ। ਕੌਮਾਂਤਰੀ ਪੱਧਰ 'ਤੇ ਨਿਊਯਾਰਕ 'ਚ ਸੋਨਾ 0.66 ਫੀਸਦੀ ਵਧ ਕੇ 1,274.50 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਚਾਂਦੀ ਵੀ 1.71 ਫੀਸਦੀ ਚੜ੍ਹ ਕੇ 16.37 ਡਾਲਰ ਪ੍ਰਤੀ ਔਂਸ ਬੋਲੀ ਗਈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ 99.9 ਫੀਸਦੀ ਅਤੇ 99.5 ਫੀਸਦੀ ਸ਼ੁੱਧ ਸੋਨਾ 165-165 ਰੁਪਏ ਦੀ ਤੇਜ਼ੀ ਨਾਲ ਕ੍ਰਮਵਾਰ 29,850 ਰੁਪਏ ਅਤੇ 29,700 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਦਿਨ ਇਸ 'ਚ 15 ਰੁਪਏ ਦੀ ਗਿਰਾਵਟ ਆਈ ਸੀ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,500 ਰੁਪਏ 'ਤੇ ਟਿਕੀ ਰਹੀ।
