ਡੀਪਫੇਕ, ਗ਼ਲਤ ਸੂਚਨਾ ’ਤੇ ਕਾਨੂੰਨੀ ਵਿਵਸਥਾ ਚੋਣਾਂ ਤੋਂ ਤੁਰੰਤ ਬਾਅਦ : ਵੈਸ਼ਣਵ

Saturday, Mar 09, 2024 - 10:46 AM (IST)

ਨਵੀਂ ਦਿੱਲੀ (ਭਾਸ਼ਾ) – ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਹੈ ਕਿ ਸਰਕਾਰ ਨੇ ਡਿਜੀਟਲ ਮੰਚਾਂ ਤੋਂ ਸਮਾਜ ਅਤੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗ਼ਲਤ ਸੂਚਨਾਵਾਂ ’ਤੇ ਰੋਕ ਲਗਾਉਣ ਲਈ ਤਕਨੀਕੀ ਅਤੇ ਕਮਰਸ਼ੀਅਲ ਪ੍ਰਕਿਰਿਆ ਹੱਲ ਮੁਹੱਈਆ ਕਰਾਉਣ ਨੂੰ ਕਿਹਾ ਹੈ। ਵੈਸ਼ਣਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਸੰਪੰਨ ਹੋਣ ਤੋਂ ਬਾਅਦ ਡੀਪਫੇਕ ਅਤੇ ਗਲਤ ਸੂਚਨਾ ਵਿਰੁੱਧ ਇਕ ਸੁਲਝੇ ਕਾਨੂੰਨੀ ਢਾਂਚੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਆਰਟੀਫਿਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ਕਰ ਕੇ ਕਿਸੇ ਵਿਅਕਤੀ ਨੂੰ ਵੀਡੀਓ ’ਚ ਗ਼ਲਤ ਢੰਗ ਨਾਲ ਪੇਸ਼ ਕਰਨ ਨੂੰ ਡੀਪਫੇਕ ਕਿਹਾ ਜਾਂਦਾ ਹੈ। ਭਾਰਤ ’ਚ ਚੋਣਾਂ ਦਾ ਮੌਸਮ ਨੇੜੇ ਆਉਣ ਦੇ ਨਾਲ ਡਿਜੀਟਲ ਮੰਚਾਂ ਨੇ ਚੋਣ ਵਫਾਦਾਰੀ ਯਕੀਨੀ ਕਰਨ ਦੀਆਂ ਕੋਸ਼ਿਸ਼ਾਂ ਵਧਾ ਦਿੱਤੀਆਂ ਹਨ। ਇਸ ਦੌਰਾਨ ਸਰਕਾਰ ਨੇ ਵੀ ਸਲਾਹ ਅਤੇ ਸੰਦੇਸ਼ਾਂ ਰਾਹੀਂ ਸੋਸ਼ਲ ਮੀਡੀਆ ਅਤੇ ਹੋਰ ਮੰਚਾਂ ’ਤੇ ਪ੍ਰਸਾਰਿਤ ਹੋਣ ਵਾਲੇ ਡੀਪਫੇਕ ਅਤੇ ਗਲਤ ਸੂਚਨਾਵਾਂ ਪ੍ਰਤੀ ਆਪਣੇ ਸਖਤ ਰਵੱਈਏ ਨੂੰ ਦਰਸਾਇਆ ਹੈ।

ਇਹ ਵੀ ਪੜ੍ਹੋ - ਟਰੇਨਾਂ 'ਚ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਸਸਤੀਆਂ ਹੋਈਆਂ ਟਿਕਟਾਂ

ਵੈਸ਼ਣਵ ਨੇ ਪਿਛਲੇ ਦਿਨੀਂ ਗੱਲਬਾਤ ’ਚ ਇਸ ਮਸਲੇ ’ਤੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਕਿਹਾ,‘ਸਾਡੇ ਵਰਗੇ ਜੀਊਂਦੇ ਅਤੇ ਵਿਭਿੰਨਤਾ ਭਰਪੂਰ ਲੋਕਤੰਤਰ ’ਚ ਗ਼ਲਤ ਸੂਚਨਾ ਅਸਲ ’ਚ ਬਹੁਤ ਹਾਨੀਕਾਰਕ ਹੋ ਸਕਦੀ ਹੈ। ਗਲਤ ਸੂਚਨਾ ਸਮਾਜ, ਲੋਕਤੰਤਰ, ਚੋਣ ਪ੍ਰਕਿਰਿਆ ਲਈ ਵੀ ਹਾਨੀਕਾਰਕ ਹੋ ਸਕਦੀ ਹੈ ਅਤੇ ਇਹ ਸਾਡੇ ਭਵਿੱਖ ਅਤੇ ਸਮਾਜ ਦੇ ਸਦਭਾਵ ਨੂੰ ਵੱਡੇ ਪੱਧਰ ’ਤੇ ਪ੍ਰਭਾਵਿਤ ਕਰ ਸਕਦੀ ਹੈ।’ 

ਇਹ ਵੀ ਪੜ੍ਹੋ - Facebook-Instagram ਦਾ ਸਰਵਰ 2 ਘੰਟੇ ਬੰਦ ਹੋਣ ਕਾਰਨ ਮਾਰਕ ਜ਼ੁਕਰਬਰਗ ਨੂੰ ਹੋਇਆ ਵੱਡਾ ਨੁਕਸਾਨ

ਇਸ ਦੇ ਨਾਲ ਹੀ ਉਨ੍ਹਾਂ ਇਸ ਨੂੰ ਗੰਭੀਰ ਮੁੱਦਾ ਦੱਸਦੇ ਹੋਏ ਕਿਹਾ ਕਿ ਅਸੀਂ ਡਿਜੀਟਲ ਮੰਚਾਂ ਨਾਲ ਚਰਚਾ ਦੌਰਾਨ ਬਹੁਤ ਸਪਸ਼ਟ ਰਹੇ ਹਾਂ। ਹਾਲਾਂਕਿ ਮੰਚਾਂ ਨੇ ਕਈ ਕਦਮ ਚੁੱਕੇ ਹਨ ਅਤੇ ਉਹ ਲਗਾਤਾਰ ਕਦਮ ਚੁੱਕ ਰਹੇ ਹਨ। ਚੋਣਾਂ ਖ਼ਤਮ ਹੋਣ ਦੇ ਤੁਰੰਤ ਬਾਅਦ ਅਸੀਂ ਯਕੀਨੀ ਤੌਰ ’ਤੇ ਬੇਹੱਦ ਸੁਲਝਿਆ ਕਾਨੂੰਨੀ ਢਾਂਚਾ ਖੜ੍ਹਾ ਕਰਾਂਗੇ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News