Gold Silver Price: ਲੋਹੜੀ ਦੇ ਤਿਉਹਾਰ ਤੋਂ ਪਹਿਲਾ ਸੋਨਾ-ਚਾਂਦੀ ਹੋਇਆ ਸਸਤਾ, ਜਾਣੋ ਕਿੰਨੀ ਹੋਈ ਕੀਮਤ

01/10/2024 4:45:50 PM

ਬਿਜ਼ਨੈੱਸ ਡੈਸਕ : ਲੋਹੜੀ ਦਾ ਤਿਉਹਾਰ ਆਉਣ ਵਾਲਾ ਹੈ। ਉਸ ਤੋਂ ਪਹਿਲਾਂ ਸੋਨੇ-ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਅੱਜ ਤੇਜ਼ੀ ਨਾਲ ਹੋਈ। ਹਾਲਾਂਕਿ ਬਾਅਦ 'ਚ ਚਾਂਦੀ ਦੀ ਵਾਇਦਾ ਕੀਮਤ ਗਿਰਾਵਟ ਦੇ ਨਾਲ 72 ਹਜ਼ਾਰ ਰੁਪਏ ਤੋਂ ਹੇਠਾਂ ਆ ਗਈ। ਸੋਨੇ ਦੀਆਂ ਵਾਇਦਾ ਕੀਮਤਾਂ 62,200 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੀਆਂ ਹਨ। ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ ਦੀ ਸ਼ੁਰੂਆਤ ਤੇਜ਼ੀ ਦੇ ਨਾਲ ਹੋਈ ਹੈ।

ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ

ਸੋਨੇ ਦੀਆਂ ਵਾਇਦਾ ਕੀਮਤਾਂ ਵਿਚ ਵਾਧਾ
ਸੋਨੇ ਦੀਆਂ ਵਾਇਦਾ ਕੀਮਤਾਂ ਦੀ ਸ਼ੁਰੂਆਤ ਅੱਜ ਵੀ ਵਾਧੇ ਨਾਲ ਹੋਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਫਰਵਰੀ ਦਾ ਇਕਰਾਰਨਾਮਾ ਅੱਜ 51 ਰੁਪਏ ਦੇ ਵਾਧੇ ਨਾਲ 62,230 ਰੁਪਏ 'ਤੇ ਖੁੱਲ੍ਹਿਆ, ਪਰ ਬਾਅਦ ਵਿਚ ਇਸ ਵਿਚ ਗਿਰਾਵਟ ਦੇਖਣ ਨੂੰ ਮਿਲੀ। ਖ਼ਬਰ ਲਿਖੇ ਜਾਣ ਤੱਕ ਸੋਨਾ 62,119 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 62,248 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 62,108 ਰੁਪਏ ਨੂੰ ਛੂਹ ਗਿਆ। ਪਿਛਲੇ ਸਾਲ ਦਸੰਬਰ ਮਹੀਨੇ 'ਚ ਸੋਨੇ ਦੀ ਫਿਊਚਰ ਕੀਮਤ 64,063 ਰੁਪਏ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

ਚਾਂਦੀ ਦੇ ਵਾਇਦਾ ਭਾਅ ਦੀ ਤੇਜ਼ ਸ਼ੁਰੂਆਤ
MCX 'ਤੇ ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਤੇਜ਼ ਰਹੀ। MCX 'ਤੇ ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 157 ਰੁਪਏ ਦੇ ਵਾਧੇ ਨਾਲ 72,204 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 71,972 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 72,204 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 71,930 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਸਾਲ ਦਸੰਬਰ 'ਚ ਚਾਂਦੀ ਦੀ ਕੀਮਤ 78,549 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ।

ਇਹ ਵੀ ਪੜ੍ਹੋ - ਰੱਥ ਦੇ ਰੂਪ 'ਚ ਸਜਾਏ ਵਾਹਨ 'ਚ ਅਯੁੱਧਿਆ ਭੇਜੇ ਜਾਣਗੇ 200 ਕਿੱਲੋ ਲੱਡੂ, ਮਕਰ ਸੰਕ੍ਰਾਂਤੀ ਵੀ ਮਨਾਈ ਜਾਵੇਗੀ

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੇ ਵਾਇਦਾ ਭਾਅ ਵਿਚ ਤੇਜ਼ੀ 
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ ਤੇਜ਼ੀ ਨਾਲ ਖੁੱਲ੍ਹਿਆ। ਕਾਮੈਕਸ 'ਤੇ ਸੋਨਾ 2,036 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,033 ਡਾਲਰ ਸੀ। ਜਦੋਂ ਕਿ ਚਾਂਦੀ ਦਾ ਵਾਇਦਾ ਭਾਅ 23.16 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 23.09 ਡਾਲਰ ਸੀ।

ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News