19 ਕਿਲੋ ਵਾਲੇ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ, ਜਾਣੋ ਮੁੱਲ

Monday, May 03, 2021 - 12:22 PM (IST)

ਨਵੀਂ ਦਿੱਲੀ- ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਇਸ ਮਹੀਨੇ 19 ਕਿਲੋ ਵਾਲੇ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਕਟੌਤੀ ਹੈ। ਉੱਥੇ ਹੀ, 14.2 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਪਿਛਲੀ ਵਾਰ 1 ਅਪ੍ਰੈਲ ਨੂੰ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿਚ ਮਾਮੂਲੀ 10 ਰੁਪਏ ਦੀ ਕਟੌਤੀ ਕੀਤੀ ਗਈ ਸੀ, ਜਦੋਂ ਕਿ ਇਸ ਤੋਂ ਪਹਿਲਾਂ ਦਸੰਬਰ ਤੋਂ ਮਾਰਚ ਤੱਕ ਪੰਜ ਵਾਰ ਵਿਚ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 225 ਰੁਪਏ ਦਾ ਵਾਧਾ ਕੀਤਾ ਗਿਆ ਸੀ।

ਮਈ ਵਿਚ ਸਿਰਫ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿਚ 45.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 19 ਕਿਲੋ ਦੇ ਸਿਲੰਡਰ ਦੀ ਕੀਮਤ 1595.5 ਰੁਪਏ ਹੋ ਗਈ ਹੈ, ਜੋ ਇਸ ਤੋਂ ਪਿਛਲੇ ਮਹੀਨੇ 1,641 ਰੁਪਏ ਸੀ।

ਇਹ ਵੀ ਪੜ੍ਹੋ- ਵੱਡੀ ਰਾਹਤ! ਗੱਡੀ ਦੀ ਮਾਲਕੀ ਟਰਾਂਸਫਰ ਨਾਲ ਜੁੜੇ ਨਿਯਮਾਂ 'ਚ ਤਬਦੀਲੀ

ਉੱਥੇ ਹੀ, ਆਟੋ ਗੈਸ ਕੀਮਤਾਂ ਵਿਚ ਵੀ 2 ਰੁਪਏ ਦੀ ਕਮੀ ਕੀਤੀ ਗਈ ਹੈ। ਦਿੱਲੀ ਵਿਚ ਹੁਣ ਆਟੋ ਗੈਸ 55.16 ਰੁਪਏ ਪ੍ਰਤੀ ਲਿਟਰ ਤੋਂ ਘੱਟ ਕੇ 53.16 ਰੁਪਏ ਪ੍ਰਤੀ ਲਿਟਰ 'ਤੇ ਆ ਗਈ ਹੈ। ਇਸ ਵਿਚਕਾਰ ਪੈਟਰੋਲ, ਡੀਜ਼ਲ ਕੀਮਤਾਂ ਵਿਚ ਲਗਾਤਾਰ 17ਵੇਂ ਦਿਨ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਕੱਚਾ ਤੇਲ ਮਹਿੰਗਾ ਹੋਣ ਅਤੇ ਚੋਣਾਂ ਖ਼ਤਮ ਹੋਣ ਮਗਰੋਂ ਜਲਦ ਹੀ ਕੀਮਤਾਂ ਵਧਣ ਦੀ ਸੰਭਾਵਨਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਦਿੱਲੀ ਵਿਚ ਪੈਟਰੋਲ 90.40 ਰੁਪਏ ਤੇ ਡੀਜ਼ਲ 80.73 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।

ਇਹ ਵੀ ਪੜ੍ਹੋ- ਵਿਧਾਨ ਸਭਾ ਚੋਣਾਂ ਦੇ ਨਤੀਜੇ ਪਿੱਛੋਂ ਛੇਤੀ ਮਹਿੰਗਾ ਹੋ ਸਕਦਾ ਹੈ ਪੈਟਰੋਲ, ਡੀਜ਼ਲ

►ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ


Sanjeev

Content Editor

Related News