ਮਹਿੰਗਾਈ ਦਾ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

07/06/2022 9:33:14 AM

ਨਵੀਂ ਦਿੱਲੀ (ਏਜੰਸੀ)- ਘਰੇਲੂ ਰਸੋਈ ਗੈਸ ਦੀ ਕੀਮਤ ਬੁੱਧਵਾਰ ਨੂੰ 50 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਹੈ। ਮਈ ਤੋਂ ਬਾਅਦ ਤੀਜੀ ਵਾਰ ਐੱਲ.ਪੀ.ਜੀ. ਦੀਆਂ ਦਰਾਂ ਵਧਾਈਆਂ ਗਈਆਂ ਹਨ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ, ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਹੁਣ 1,053 ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ: ਅਜਬ-ਗਜ਼ਬ: ਇਥੇ ਗੋਗੜ ਮੰਨੀ ਜਾਂਦੀ ਸੁੰਦਰਤਾ ਦੀ ਨਿਸ਼ਾਨੀ, ਹੀਰੋ ਵਰਗਾ ਮਿਲਦੈ ਸਨਮਾਨ

ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਹੁਣ ਸਰਕਾਰ ਗੈਸ ਸਿਲੰਡਰ 'ਤੇ ਸਬਸਿਡੀ ਨਹੀਂ ਦੇ ਰਹੀ, ਜਿਸ ਕਾਰਨ ਖ਼ਰੀਦਦਾਰਾਂ ਨੂੰ ਬਿਨਾਂ ਸਬਸਿਡੀ ਦੇ ਸਿਲੰਡਰ ਖਰੀਦਣੇ ਪੈ ਰਹੇ ਹਨ। ਸਰਕਾਰ ਸਿਰਫ਼ ਉਨ੍ਹਾਂ ਲਾਭਪਾਤਰੀਆਂ ਨੂੰ ਹੀ ਐੱਲ.ਪੀ.ਜੀ. ਸਬਸਿਡੀ ਦੇ ਰਹੀ ਹੈ, ਜੋ ਉੱਜਵਲਾ ਸਕੀਮ ਤਹਿਤ ਮੁਫ਼ਤ ਐੱਲ.ਪੀ.ਜੀ. ਕੁਨੈਕਸ਼ਨ ਪ੍ਰਾਪਤ ਕਰਦੇ ਹਨ।

ਇਹ ਵੀ ਪੜ੍ਹੋ: ਅਮਰੀਕਾ: ਆਜ਼ਾਦੀ ਦੀ ਰਾਸ਼ਟਰੀ ਪਰੇਡ ’ਚ ਸਿੱਖਸ ਆਫ ਅਮੈਰਿਕਾ ਦਾ ‘ਸਿੱਖ ਫਲੋਟ’ ਹੋਇਆ ਸ਼ਾਮਿਲ

ਇੰਨਾ ਹੀ ਨਹੀਂ 5 ਕਿਲੋ ਦੇ ਛੋਟੇ ਘਰੇਲੂ ਸਿਲੰਡਰ ਦੀ ਕੀਮਤ ਵੀ ਵੱਧ ਗਈ ਹੈ, ਇਸ ਦੀ ਕੀਮਤ 18 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਹੈ। ਦੂਜੇ ਪਾਸੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਇਸਦੀ ਕੀਮਤ 8.50 ਰੁਪਏ ਪ੍ਰਤੀ ਸਿਲੰਡਰ ਘਟਾਈ ਗਈ ਹੈ। ਹਾਲਾਂਕਿ ਇਹ ਰਾਹਤ ਬਹੁਤ ਜ਼ਿਆਦਾ ਨਹੀਂ ਹੈ। ਕੁੱਝ ਦਿਨ ਪਹਿਲਾਂ ਹੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿਚ 198 ਰੁਪਏ ਦੀ ਕਟੌਤੀ ਕੀਤੀ ਗਈ ਸੀ, ਜੋ ਕਿ ਵੱਡੀ ਰਾਹਤ ਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News