LPG-PNG ਉਪਭੋਗਤਾਵਾਂ ਲ਼ਈ ਨਵਾਂ ਨਿਯਮ ਲਾਗੂ, 30 ਦਿਨਾਂ ਅੰਦਰ ਕਰੋ ਇਹ ਕੰਮ ਨਹੀਂ ਤਾਂ ਰੱਦ ਹੋਵੇਗਾ ਕੁਨੈਕਸ਼ਨ
Tuesday, Jun 02, 2026 - 11:49 AM (IST)
ਬਿਜ਼ਨੈੱਸ ਡੈਸਕ : ਦੇਸ਼ ਭਰ ਵਿੱਚ LPG ਸਿਲੰਡਰ ਅਤੇ ਪਾਈਪਡ ਨੈਚੁਰਲ ਗੈਸ (PNG) ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਲਈ ਮੁੜ ਵੱਡੀ ਅਪਡੇਟ ਸਾਹਮਣੇ ਆਈ ਹੈ। ਸਰਕਾਰ ਨੇ ਗੈਸ ਕੁਨੈਕਸ਼ਨਾਂ ਨੂੰ ਲੈ ਕੇ ਨਿਯਮ ਸਖ਼ਤ ਕਰ ਦਿੱਤੇ ਹਨ, ਜਿਸ ਤਹਿਤ ਹੁਣ ਖਪਤਕਾਰਾਂ ਨੂੰ ਆਪਣੇ ਕੁਨੈਕਸ਼ਨ ਦੀ ਸਥਿਤੀ ਸਪੱਸ਼ਟ ਕਰਨੀ ਹੋਵੇਗੀ। ਜ਼ਿਕਰਯੋਗ ਹੈ ਕਿ ਅਮਰੀਕਾ , ਈਰਾਨ ਤੇ ਇਜ਼ਰਾਈਲ ਦਰਮਿਆਨ ਜਾਰੀ ਜੰਗ ਕਾਰਨ ਗੈਸ ਸਪਲਾਈ ਵਿਚ ਵਿਘਣ ਪੈ ਰਿਹਾ ਹੈ। ਇਸ ਕਾਰਨ ਸਰਕਾਰ ਦੇਸ਼ ਵਿਚ ਸਾਰੇ ਉਪਭੋਗਤਾਵਾਂ ਤੱਕ ਗੈਸ ਦੀ ਨਿਰਵਿਘਣ ਸਪਲਾਈ ਯਕੀਨੀ ਬਣਾਉਣ ਲਈ ਨਿਯਮ ਸਖ਼ਤ ਕਰ ਰਹੀ ਹੈ। ਦੇਸ਼ ਵਿਚ ਅਜੇ ਵੀ ਕੁਝ ਲੋਕਾਂ ਕੋਲ ਦੋਵੇਂ ਕੁਨੈਕਸ਼ਨ ਮੌਜੂਦ ਹਨ ਅਤੇ ਕੁਝ ਉਪਭੋਗਤਾਵਾਂ ਨੂੰ ਸਪਲਾਈ ਮਿਲ ਹੀ ਨਹੀਂ ਰਹੀ।
ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card
30 ਦਿਨਾਂ ਦਾ ਸਮਾਂ, ਨਹੀਂ ਤਾਂ ਕੱਟਿਆ ਜਾਵੇਗਾ ਕੁਨੈਕਸ਼ਨ
ਨਵੇਂ ਨਿਯਮਾਂ ਅਨੁਸਾਰ, ਜੇਕਰ ਕਿਸੇ ਉਪਭੋਗਤਾ ਨੇ ਆਪਣੇ ਘਰ ਵਿੱਚ PNG ਕੁਨੈਕਸ਼ਨ ਲਗਵਾ ਲਿਆ ਹੈ, ਤਾਂ ਉਸਨੂੰ 30 ਦਿਨਾਂ ਦੇ ਅੰਦਰ ਆਪਣੇ LPG ਕੁਨੈਕਸ਼ਨ ਬਾਰੇ ਸਥਿਤੀ ਸਪੱਸ਼ਟ ਕਰਨੀ ਪਵੇਗੀ। ਜੇਕਰ ਨਿਰਧਾਰਤ ਸਮੇਂ ਦੇ ਅੰਦਰ ਜ਼ਰੂਰੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਜਾਂਦੀ, ਤਾਂ ਵਾਧੂ ਕੁਨੈਕਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ ਅਤੇ ਗੈਸ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ
'ਇੱਕ ਪਰਿਵਾਰ, ਇੱਕ ਕੁਨੈਕਸ਼ਨ' ਨੀਤੀ
ਸਰਕਾਰ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਇੱਕੋ ਰਸੋਈ ਦੀ ਵਰਤੋਂ ਕਰਨ ਵਾਲੇ ਪਰਿਵਾਰ ਲਈ ਸਿਰਫ਼ ਇੱਕ ਹੀ ਘਰੇਲੂ ਗੈਸ ਕੁਨੈਕਸ਼ਨ ਮਾਨਤਾ ਪ੍ਰਾਪਤ ਹੋਵੇਗਾ। ਜਾਂਚ ਦੌਰਾਨ ਜੇਕਰ ਇੱਕ ਹੀ ਪਰਿਵਾਰ ਦੇ ਨਾਂ 'ਤੇ ਇੱਕ ਤੋਂ ਵੱਧ ਘਰੇਲੂ LPG ਕੁਨੈਕਸ਼ਨ ਪਾਏ ਜਾਂਦੇ ਹਨ, ਤਾਂ ਨਿਯਮਾਂ ਅਨੁਸਾਰ ਵਾਧੂ ਕੁਨੈਕਸ਼ਨ ਹਟਾ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ ਤੱਕ ਵਿਕ ਰਿਹਾ 'ਲਾਲ ਸੋਨਾ
ਵਾਧੂ ਕੁਨੈਕਸ਼ਨ ਸਰੰਡਰ ਕਰਨ 'ਤੇ ਮਿਲੇਗੀ ਇਹ ਸਹੂਲਤ
ਜਿਹੜੇ ਖਪਤਕਾਰ ਖ਼ੁਦ ਆਪਣੀ ਮਰਜ਼ੀ ਨਾਲ ਵਾਧੂ LPG ਕੁਨੈਕਸ਼ਨ ਸਰੰਡਰ ਕਰਨਗੇ, ਉਨ੍ਹਾਂ ਨੂੰ ਆਪਣੇ ਮੌਜੂਦਾ ਕੁਨੈਕਸ਼ਨ ਨੂੰ ਡਬਲ ਬੋਤਲ ਕੁਨੈਕਸ਼ਨ (DBC) ਵਿੱਚ ਬਦਲਣ ਦਾ ਵਿਕਲਪ ਦਿੱਤਾ ਜਾਵੇਗਾ। ਇਸ ਨਾਲ ਉਪਭੋਗਤਾਵਾਂ ਕੋਲ ਇੱਕ ਵਾਧੂ ਸਿਲੰਡਰ ਰੱਖਣ ਦੀ ਸਹੂਲਤ ਬਣੀ ਰਹੇਗੀ ਤਾਂ ਜੋ ਗੈਸ ਖ਼ਤਮ ਹੋਣ 'ਤੇ ਕੋਈ ਪ੍ਰੇਸ਼ਾਨੀ ਨਾ ਆਵੇ।
ਇਹ ਵੀ ਪੜ੍ਹੋ : 1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
ਕਿਰਾਏਦਾਰਾਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਰਾਹਤ
ਇਹ ਨਵੇਂ ਨਿਯਮ ਖ਼ਾਸ ਕਰਕੇ ਉਨ੍ਹਾਂ ਲੋਕਾਂ ਲਈ ਫ਼ਾਇਦੇਮੰਦ ਹਨ ਜੋ ਨੌਕਰੀ ਜਾਂ ਪੜ੍ਹਾਈ ਕਾਰਨ ਦੂਜੇ ਸ਼ਹਿਰਾਂ ਵਿੱਚ ਰਹਿੰਦੇ ਹਨ। ਜੇਕਰ ਕੋਈ ਖਪਤਕਾਰ ਭਵਿੱਖ ਵਿੱਚ ਕਿਸੇ ਅਜਿਹੇ ਇਲਾਕੇ ਵਿੱਚ ਸ਼ਿਫਟ ਹੁੰਦਾ ਹੈ ਜਿੱਥੇ PNG ਦੀ ਸਹੂਲਤ ਨਹੀਂ ਹੈ, ਤਾਂ ਉਸਨੂੰ ਟ੍ਰਾਂਸਫਰ ਵਾਊਚਰ ਦੀ ਸਹੂਲਤ ਦਿੱਤੀ ਜਾਵੇਗੀ। ਇਸ ਵਾਊਚਰ ਰਾਹੀਂ ਬਾਅਦ ਵਿੱਚ LPG ਕੁਨੈਕਸ਼ਨ ਨੂੰ ਮੁੜ ਚਾਲੂ ਕਰਵਾਉਣਾ ਬੇਹੱਦ ਆਸਾਨ ਹੋ ਜਾਵੇਗਾ।
ਇਹ ਵੀ ਪੜ੍ਹੋ : 22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
ਮਾਹਿਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਬਦਲਾਵਾਂ ਨਾਲ ਗੈਸ ਵੰਡ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਘਰੇਲੂ ਕੁਨੈਕਸ਼ਨਾਂ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ : 31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
