LPG Price: ਨਵੇਂ ਸਾਲ ਤੋਂ ਪਹਿਲਾਂ LPG ਖਪਤਕਾਰਾਂ ਨੂੰ ਵੱਡੀ ਰਾਹਤ, ਸਸਤਾ ਹੋਇਆ ਗੈਸ ਸਿਲੰਡਰ
Friday, Dec 22, 2023 - 02:57 PM (IST)
ਨਵੀਂ ਦਿੱਲੀ - ਨਵੇਂ ਸਾਲ ਤੋਂ ਪਹਿਲਾਂ ਐਲਪੀਜੀ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਹੈ। OMC ਨੇ 39.50 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਹੈ। ਨਵੀਆਂ ਕੀਮਤਾਂ ਅੱਜ (22 ਦਸੰਬਰ) ਤੋਂ ਲਾਗੂ ਹੋਣਗੀਆਂ। ਹਾਲਾਂਕਿ, ਐਲਪੀਜੀ ਯਾਨੀ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : DCGI ਨੇ ਜਾਰੀ ਕੀਤੀ ਚਿਤਾਵਨੀ, 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਾ ਦਿੱਤਾ ਜਾਵੇ ਇਹ ਸਿਰਪ
ਨਵੀਂਆਂ ਕੀਮਤਾਂ ਮੁਤਾਬਕ ਵਪਾਰਕ ਸਿਲੰਡਰ ਦੀ ਕੀਮਤ ਰਾਜਧਾਨੀ ਦਿੱਲੀ ਵਿੱਚ 1757 ਰੁਪਏ, ਮੁੰਬਈ ਵਿੱਚ 1710 ਰੁਪਏ, ਕੋਲਕਾਤਾ ਵਿੱਚ 1868.50 ਰੁਪਏ ਅਤੇ ਚੇਨਈ ਵਿੱਚ 1929 ਰੁਪਏ ਹੋ ਗਈ ਹੈ।
ਇਸ ਤੋਂ ਪਹਿਲਾਂ 1 ਦਸੰਬਰ ਨੂੰ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਬਦਲਾਅ ਕੀਤਾ ਗਿਆ ਸੀ। ਉਦੋਂ ਸਿਲੰਡਰ ਦੀਆਂ ਕੀਮਤਾਂ ਵਿੱਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਸੀ। ਜਦਕਿ ਇਸ ਤੋਂ ਪਹਿਲਾਂ 16 ਨਵੰਬਰ ਨੂੰ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 57 ਰੁਪਏ ਘਟਾਈ ਗਈ ਸੀ।
ਇਹ ਵੀ ਪੜ੍ਹੋ : ਫਰਜ਼ੀ ਸਿਮ ਲੈਣ 'ਤੇ ਹੋਵੇਗੀ ਜੇਲ੍ਹ ਤੇ 50 ਲੱਖ ਦਾ ਜੁਰਮਾਨਾ, ਨਵਾਂ ਦੂਰਸੰਚਾਰ ਬਿੱਲ ਲੋਕ ਸਭਾ 'ਚ ਪਾਸ
ਘਰੇਲੂ ਗੈਸ ਸਿਲੰਡਰ ਦੀਆਂ ਮੌਜੂਦਾ ਕੀਮਤਾਂ ਦੀ ਗੱਲ ਕਰੀਏ ਤਾਂ ਇਹ ਦਿੱਲੀ ਵਿੱਚ 903 ਰੁਪਏ ਵਿੱਚ ਵੇਚਿਆ ਜਾ ਰਿਹਾ ਹੈ ਜਦੋਂ ਕਿ ਕੋਲਕਾਤਾ ਵਿੱਚ ਇਸ ਦੀ ਕੀਮਤ 929 ਰੁਪਏ ਪ੍ਰਤੀ ਸਿਲੰਡਰ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਘਰੇਲੂ ਗੈਸ ਸਿਲੰਡਰ 902.50 ਰੁਪਏ ਵਿੱਚ ਵਿਕ ਰਿਹਾ ਹੈ। ਦੂਜੇ ਪਾਸੇ ਚੇਨਈ 'ਚ ਘਰੇਲੂ ਗੈਸ ਸਿਲੰਡਰ ਦਾ ਰੇਟ 918.50 ਰੁਪਏ ਹੈ।
ਇਹ ਵੀ ਪੜ੍ਹੋ : ਹਾਈਵੇਅ 'ਤੇ ਸਪੀਡ ਸੀਮਾ ਦੇ ਅੰਦਰ ਗੱਡੀ ਨਾ ਚਲਾਉਣ 'ਤੇ ਸਜ਼ਾ ਦਾ ਪ੍ਰਬੰਧ: ਨਿਤਿਨ ਗਡਕਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8