ਲੁਲੂ ਗਰੁੱਪ ਭਾਰਤ ’ਚ ਅਗਲੇ ਤਿੰਨ ਸਾਲਾਂ ’ਚ 10,000 ਕਰੋੜ ਰੁਪਏ ਦਾ ਕਰੇਗਾ ਨਿਵੇਸ਼
Tuesday, Jun 27, 2023 - 12:30 PM (IST)
ਹੈਦਰਾਬਾਦ (ਭਾਸ਼ਾ) - ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਸਥਿਤ ਲੁਲੂ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਭਾਰਤ ’ਚ ਮੌਜੂਦਾ ਯੋਜਨਾਵਾਂ ’ਤੇ 10,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ। ਲੁਲੂ ਗਰੁੱਪ ਦੇ ਚੇਅਰਮੈਨ ਯੁਸੁਫ ਅਲੀ ਐੱਮ. ਏ. ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਗਰੁੱਪ ਨੇ ਦੇਸ਼ ’ਚ 20,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਭਾਰਤ ’ਚ 50,000 ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਅਤੇ ਹੁਣ ਤੱਕ ਉਨ੍ਹਾਂ ਦੇ ਵੱਖ-ਵੱਖ ਉੱਦਮਾਂ ਨੇ 22,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ
ਇਸ ਦੇ ਨਾਲ ਹੀ ਯੂਸੁਫ ਅਲੀ ਨੇ ਇਹ ਵੀ ਕਿਹਾ ਹੈ ਕਿ ਲੁਲੂ ਗਰੁੱਪ ਨੇ ਅਗਲੇ ਪੰਜ ਸਾਲਾਂ ਦੌਰਾਨ ਤੇਲੰਗਾਨਾ ’ਚ ਡੈਸਟੀਨੇਸ਼ਨ ਸ਼ਾਪਿੰਗ ਮਾਲ (3,000 ਕਰੋੜ ਰੁਪਏ) ਸਮੇਤ ਵੱਖ-ਵੱਖ ਯੋਜਨਾਵਾਂ ’ਚ ਲਗਭਗ 3500 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ (ਭਾਰਤ ’ਚ) ਸ਼ਾਪਿੰਗ ਮਾਲ, ਹੋਟਲ ਅਤੇ ਫੂਡ ਪ੍ਰੋਸੈਸਿੰਗ ਇਕਾਈਆਂ ਸਮੇਤ ਵੱਖ-ਵੱਖ ਖੇਤਰਾਂ ’ਚ 20,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਅਸੀਂ ਇਸ ਵਿੱਚ ਹੋਰ ਵਾਧਾ ਕਰਾਂਗੇ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: 4-5 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਜਾਣੋ ਕੰਪਨੀਆਂ ਕਦੋਂ ਕਰਨਗੀਆਂ ਐਲਾਨ