ਦਿੱਲੀ ਤੋਂ ਸੂਰਤ ਜਾ ਰਹੇ ਜਹਾਜ਼ ਦੀ ਉਡਾਣ ਦੌਰਾਨ ਵੱਡਾ ਹਾਦਸਾ, ਵਿੰਡਸ਼ੀਲਡ 'ਚ ਆਈ ਤਰੇੜ

Saturday, Aug 12, 2023 - 06:14 PM (IST)

ਦਿੱਲੀ ਤੋਂ ਸੂਰਤ ਜਾ ਰਹੇ ਜਹਾਜ਼ ਦੀ ਉਡਾਣ ਦੌਰਾਨ ਵੱਡਾ ਹਾਦਸਾ, ਵਿੰਡਸ਼ੀਲਡ 'ਚ ਆਈ ਤਰੇੜ

ਨਵੀਂ ਦਿੱਲੀ (ਭਾਸ਼ਾ) - ਸ਼ੁੱਕਰਵਾਰ ਦੀ ਰਾਤ ਨੂੰ ਏਅਰਲਾਈਨ ਕੰਪਨੀ AIX ਦੇ ਇੱਕ ਜਹਾਜ਼ ਦੀ ਵਿੰਡਸ਼ੀਲਡ 'ਚ ਪੰਛੀ ਦੇ ਟਕਰਾਉਣ ਕਾਰਨ ਤਰੇੜ ਆ ਗਈ। ਇਸ ਹਾਦਸੇ ਤੋਂ ਬਾਅਦ ਜਹਾਜ਼ ਨੂੰ ਰਾਸ਼ਟਰੀ ਰਾਜਧਾਨੀ 'ਚ ਵਾਪਸ ਉਤਾਰਨਾ ਪਿਆ। AIX ਕਨੈਕਟ, ਜਿਸਨੂੰ ਪਹਿਲਾਂ ਏਅਰ ਏਸ਼ੀਆ ਇੰਡੀਆ ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਦਾ ਇਹ ਜਹਾਜ਼ ਦਿੱਲੀ 'ਤੋਂ ਸੂਰਤ ਜਾ ਰਿਹਾ ਸੀ। 

ਇਹ ਵੀ ਪੜ੍ਹੋ : 70 ਰੁਪਏ ਕਿਲੋ ਵਿਕੇਗਾ ਟਮਾਟਰ! ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਚੁੱਕ ਰਹੀ ਇਹ ਵੱਡਾ ਕਦਮ

ਦੱਸ ਦੇਈਏ ਕਿ ਏਅਰਲਾਈਨ ਦੇ ਇੱਕ ਬੁਲਾਰੇ ਨੇ ਕਿਹਾ ਕਿ ਜਹਾਜ਼ ਨੂੰ ਫਿਲਹਾਫ ਉੱਡਣ 'ਤੋਂ ਰੋਕ ਦਿੱਤਾ ਗਿਆ ਹੈ। ਬੁਲਾਰੇ ਨੇ ਸ਼ਨੀਵਾਰ ਨੂੰ ਇੱਕ ਬਿਆਨ ਵਿੱਚ ਕਿਹਾ, 'ਦਿੱਲੀ 'ਤੋਂ ਸੂਰਤ ਲਈ ਉਡਾਣ ਭਰਨ ਵਾਲੇ AIX ਕਨੈਕਟ ਦੇ ਇੱਕ ਜਹਾਜ਼ ''VT- NAG ਦੀ ਵਿੰਡਸ਼ੀਲਡ 'ਚ ਇੱਕ ਪੰਛੀ ਟਕਰਾ ਜਾਣ ਕਾਰਨ ਤਰੇੜ ਆ ਗਈ, ਜਿਸ 'ਤੋਂ ਬਾਅਦ ਉਸਨੂੰ ਵਾਪਸ ਦਿੱਲੀ ਉਤਾਰਿਆ ਗਿਆ।' ਏਅਰਲਾਈਨ ਦਾ ਏਅਰ ਇੰਡੀਆ ਐਕਸਪ੍ਰੈੱਸ 'ਚ ਰਲੇਵਾਂ ਹੋ ਰਿਹਾ ਹੈ ਅਤੇ ਦੋਵੇਂ ਕੰਪਨੀਆਂ ਏਅਰ ਇੰਡੀਆ ਸਮੂਹ ਦਾ ਹਿੱਸਾ ਹਨ।

ਇਹ ਵੀ ਪੜ੍ਹੋ : ਗੰਢਿਆਂ ਦੀਆਂ ਵਧਦੀਆਂ ਕੀਮਤਾਂ 'ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਦਾ ਅਹਿਮ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News