ਭਾਰਤ ’ਚ ਨਿਵੇਸ਼ ਦੇ ਅਨੇਕਾਂ ਮੌਕੇ, ਮਿਲ ਰਿਹਾ ਚੰਗਾ ਰਿਟਰਨ : ਪਿਊਸ਼ ਗੋਇਲ

12/13/2023 4:59:37 PM

ਨਵੀਂ ਦਿੱਲੀ (ਭਾਸ਼ਾ)– ਵਪਾਰ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਵਿਦੇਸ਼ੀ ਨਿਵੇਸ਼ਕਾਂ ਨੂੰ ਭਾਰਤ ਵਿਚ ਕਾਰੋਬਾਰ ਦੇ ਮੌਕੇ ਲੱਭਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਇਕ ਵੱਡਾ ਘਰੇਲੂ ਬਾਜ਼ਾਰ ਹੈ ਅਤੇ ਇੱਥੇ ਨਿਵੇਸ਼ ਦੇ ਅਨੁਕੂਲ ਮਾਹੌਲ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਹੁਨਰਮੰਦ ਮਜ਼ਦੂਰਾਂ ਦੀ ਉਪਲਬਧਤਾ, ਸਾਰੇ ਨਿਵੇਸ਼ਕਾਂ ਨਾਲ ਬਰਾਬਰ ਵਿਵਹਾਰ ਅਤੇ ਉਤਸ਼ਾਹੀ ਨੌਜਵਾਨ ਆਬਾੀ ਕਾਰਨ ਇੱਥੇ ਨਿਵੇਸ਼ ਕਰਨਾ ਲਾਭਦਾਇਕ ਹੈ। 

ਇਹ ਵੀ ਪੜ੍ਹੋ - ਸੋਨਾ ਖਰੀਦਣ ਦੇ ਚਾਹਵਾਨ ਲੋਕਾਂ ਲਈ ਸੁਨਹਿਰੀ ਮੌਕਾ! ਕੀਮਤਾਂ 'ਚ ਆਈ ਭਾਰੀ ਗਿਰਾਵਟ

ਉਨ੍ਹਾਂ ਨੇ ਇਕ ਨਿਵੇਸ਼ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਵਿਚ ਨਿਵੇਸ਼ ਦੇ ਮੌਕੇ ਬਹੁਤ ਤੇਜ਼ੀ ਨਾਲ ਵਧ ਰਹੇ ਹਨ ਅਤੇ ਨਿਵੇਸ਼ ’ਤੇ ਚੰਗਾ ਰਿਟਰਨ ਮਿਲ ਰਿਹਾ ਹੈ। ਮੈਂ ਤੁਹਾਨੂੰ ਪੂਰਬ ਉੱਤਰ ਸੂਬਿਆਂ ਅਤੇ ਜੰਮੂ-ਕਸ਼ਮੀਰ ਵਿਚ ਸੰਭਾਵਨਾਵਾਂ ਲੱਭਣ ਲਈ ਸੱਦਾ ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਗਲੋਬਲ ਚੁਣੌਤੀਆਂ ਦੇ ਬਾਵਜੂਦ ਐਕਸਪੋਰਟ ਵੀ ਵਧ ਰਿਹਾ ਹੈ।

ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਨੂੰ ਹੁਣ 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ, ਪੈਨਸ਼ਨਧਾਰਕਾਂ ਨੂੰ ਵੀ ਮਿਲੀ ਖ਼ੁਸ਼ਖ਼ਬਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News