ਬੰਗਲਾਦੇਸ਼, ਸ਼੍ਰੀਲੰਕਾ ਸਣੇ ਕਈ ਹੋਰ ਦੇਸ਼ ਭਾਰਤ ਨਾਲ ਰੁਪਏ ਦਾ ਵਪਾਰ ਕਰਨ ਦੇ ਚਾਹਵਾਨ : ਗੋਇਲ

Monday, Mar 11, 2024 - 03:18 PM (IST)

ਬੰਗਲਾਦੇਸ਼, ਸ਼੍ਰੀਲੰਕਾ ਸਣੇ ਕਈ ਹੋਰ ਦੇਸ਼ ਭਾਰਤ ਨਾਲ ਰੁਪਏ ਦਾ ਵਪਾਰ ਕਰਨ ਦੇ ਚਾਹਵਾਨ : ਗੋਇਲ

ਨਵੀਂ ਦਿੱਲੀ (ਭਾਸ਼ਾ) - ਬੰਗਲਾਦੇਸ਼, ਸ਼੍ਰੀਲੰਕਾ ਅਤੇ ਖਾੜੀ ਖੇਤਰ ਦੇ ਦੇਸ਼ਾਂ ਸਣੇ ਕਈ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ਾਂ ਨੇ ਰੁਪਏ ਵਿਚ ਵਪਾਰ ਕਰਨ ਦੀ ਇੱਛਾ ਪ੍ਰਗਟਾਈ ਹੈ। ਵਣਕ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਦੇ ਨਾਲ ਸਾਂਝੇਦਾਰੀ ਵਿਚ ਕਾਰੋਬਾਰ ਲਈ ਲੈਣ-ਦੇਣ ਦੀ ਲਾਗਤ ਘਟੇਗੀ। ਉਹਨਾਂ ਨੇ ਭਰੋਸਾ ਜਤਾਇਆ ਕਿ ਇਹ ਕਦਮ ਭਾਰਤ ਦੇ ਅੰਤਰਰਾਸ਼ਟਰੀ ਵਪਾਰ ਦੀ ਦਿਸ਼ਾ ਵਿਚ ਇਕ ਵੱਡਾ ਬਦਲਾਅ ਕਰਨ ਵਾਲਾ ਹੈ। 

ਇਹ ਵੀ ਪੜ੍ਹੋ - ਲੋਕਾਂ ਲਈ ਚੰਗੀ ਖ਼ਬਰ : ਸਸਤੀਆਂ ਹੋਣਗੀਆਂ ਸਵਿਸ ਘੜੀਆਂ ਤੇ ਚਾਕਲੇਟ, ਜਾਣੋ ਵਜ੍ਹਾ

ਇਕ ਇੰਟਰਵਿਊ ਦੌਰਾਨ ਉਹਨਾਂ ਨੇ ਕਿਹਾ ਕਿ ਬੰਗਲਾਦੇਸ਼, ਸ਼੍ਰੀਲੰਕਾ ਪਹਿਲਾਂ ਹੀ ਇਸ ਬਾਰੇ ਸਾਡੇ ਨਾਲ ਗੱਲ਼ਬਾਤ ਕਰ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ ਅਸੀਂ ਇਸ ਨੂੰ ਤੁਰੰਤ ਸ਼ੁਰੂ ਕਰੀਏ। ਖਾੜੀ ਖੇਤਰ ਦੇ ਦੂਜੇ ਦੇਸ਼ ਵੀ ਇਸ 'ਤੇ ਵਿਚਾਰ ਕਰ ਰਹੇ ਹਨ। ਮੈਨੂੰ ਲੱਗਦਾ ਹੈ ਕਿ ਸਮੇਂ ਦੇ ਨਾਲ ਲੋਕਾਂ ਨੂੰ ਵੀ ਇਸ ਦੇ ਫ਼ਾਇਦਿਆ ਦਾ ਅਹਿਸਾਸ ਹੋਵੇਗਾ। ਗੋਇਲ ਨੇ ਕਿਹਾ ਕਿ ਵਿਕਸਿਤ ਦੇਸ਼ ਅਤੇ ਦੂਰ ਪੂਰਬ ਦੇ ਦੇਸ਼ ਵੀ ਇਸ ਪਹਿਲ ਵਿਚ ਸ਼ਾਮਲ ਹੋ ਰਹੇ ਹਨ। ਸਿੰਗਾਪੁਰ ਪਹਿਲਾਂ ਹੀ ਕੁਝ ਹੱਦ ਤੱਕ ਇਸ ਵਿਚ ਸ਼ਾਮਿਲ ਹੈ। 

ਇਹ ਵੀ ਪੜ੍ਹੋ -ਅਹਿਮ ਖ਼ਬਰ : ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਨਖ਼ਾਹ 'ਚ ਵਾਧਾ ਕਰ ਰਹੀ ਮੋਦੀ ਸਰਕਾਰ

ਮੰਤਰੀ ਨੇ ਕਿਹਾ ਕਿ ਹੌਲੀ-ਹੌਲੀ ਦੇਸ਼ਾਂ ਨੂੰ ਇਹ ਅਹਿਸਾਸ ਹੋ ਰਿਹਾ ਹੈ ਕਿ ਘਰੇਲੂ ਮੁਦਰਾ ਵਿਚ ਕਾਰੋਬਾਰ ਕਰਨ ਦੇ ਬਹੁਤ ਫ਼ਾਇਦੇ ਹਨ। ਇਸ ਲਈ ਬਹੁਤ ਸਾਰੇ ਦੇਸ਼ ਹੁਣ ਆਪਣੀ ਸਥਾਨਕ ਮੁਦਰਾ ਅਤੇ ਰੁਪਏ ਵਿਚਕਾਰ ਸਿੱਧਾ ਲੈਣ-ਦੇਣ ਸ਼ੁਰੂ ਕਰਨਾ ਚਾਹੁਣਗੇ। ਗੋਇਲ ਨੇ ਕਿਹਾ ਕਿ ਹੌਲੀ-ਹੌਲੀ ਇਹ ਗੱਲ ਸਮਝ ਵਿਚ ਆ ਰਹੀ ਹੈ ਕਿ ਸਾਰੇ ਲੈਣ-ਦੇਣ ਨੂੰ ਤੀਜੀ ਮੁਦਰਾ ਵਿੱਚ ਬਦਲਣ ਨਾਲ ਉਸ ਦੀ ਲਾਗਤ ਵਿੱਚ ਕਾਫ਼ੀ ਵਾਧਾ ਹੁੰਦਾ ਹੈ।

ਇਹ ਵੀ ਪੜ੍ਹੋ - ਟਰੇਨਾਂ 'ਚ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਸਸਤੀਆਂ ਹੋਈਆਂ ਟਿਕਟਾਂ

ਉਸਨੇ ਕਿਹਾ, ''ਅਸੀਂ ਯੂਏਈ ਤੋਂ ਸ਼ੁਰੂਆਤ ਕੀਤੀ ਸੀ। ਯੂਏਈ ਇਸ ਨੂੰ ਸਵੀਕਾਰ ਕਰਨ ਵਾਲੇ ਪਹਿਲੇ ਦੇਸ਼ਾਂ ਵਿੱਚੋਂ ਇੱਕ ਸੀ। ਹੁਣ ਇਸ ਵਿਚ ਤੇਜ਼ੀ ਆ ਰਹੀ ਹੈ। ਬਹੁਤ ਸਾਰੇ ਦੇਸ਼ ਹਨ, ਜੋ ਸਾਡੇ ਤੋਂ ਸਥਾਨਕ ਮੁਦਰਾ ਅਤੇ ਰੁਪਏ ਵਿੱਚ ਸਿੱਧਾ ਲੈਣ-ਦੇਣ ਸ਼ੁਰੂ ਕਰਨਾ ਚਾਹੁੰਦੇ ਹਨ।'' ਉਨ੍ਹਾਂ ਨੇ ਕਿਹਾ ਕਿ ਇਹ ਇੱਕ ਅਜਿਹੀ ਪ੍ਰਕਿਰਿਆ ਹੈ, ਜਿਸ ਵਿੱਚ ਸਮਾਂ ਲੱਗਦਾ ਹੈ। ਇਸ ਵਿੱਚ ਇਕ ਢਾਂਚਾ ਤਿਆਰ ਕਰਨ ਲਈ ਦੋਵਾਂ ਦੇਸ਼ਾਂ ਦੇ ਕੇਂਦਰੀ ਬੈਂਕ ਨੂੰ ਸ਼ਾਮਲ ਕੀਤਾ ਜਾਂਦਾ ਹੈ ਅਤੇ ਫਿਰ ਇਸਨੂੰ ਦਰਾਮਦਕਾਰ ਅਤੇ ਨਿਰਯਾਤਕ ਦੁਆਰਾ ਮਨਜ਼ੂਰੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News