BSE ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 301.10 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ 'ਤੇ
Thursday, Jul 06, 2023 - 11:54 AM (IST)
ਨਵੀਂ ਦਿੱਲੀ (ਭਾਸ਼ਾ) - ਬੀਐੱਸਈ ਦੀਆਂ ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ (ਮਾਰਕੀਟ ਕੈੱਪ) ਵੀਰਵਾਰ ਨੂੰ ਸਵੇਰ ਦੇ ਵਪਾਰ ਵਿੱਚ 301.10 ਲੱਖ ਕਰੋੜ ਰੁਪਏ ਦੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ। ਸਥਾਨਕ ਸ਼ੇਅਰ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਝਾਨ ਦੇ ਵਿਚਕਾਰ ਮਾਰਕੀਟ ਪੂੰਜੀਕਰਣ ਇੱਕ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੇ ਇਕ ਦਿਨ 'ਚ ਕਮਾਏ 19000 ਕਰੋੜ ਰੁਪਏ, ਟਾਪ-10 'ਚ ਮੁੜ ਹੋ ਸਕਦੀ ਹੈ ਐਂਟਰੀ!
ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 185.37 ਅੰਕ ਜਾਂ 0.28 ਫ਼ੀਸਦੀ ਵਧ ਕੇ 65,631.41 'ਤੇ ਰਿਹਾ। ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇ ਦੌਰਾਨ ਬੀਐੱਸਈ ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 3,01,10,526.12 ਕਰੋੜ ਰੁਪਏ ਦੇ ਸਭ ਤੋਂ ਉੱਚੇ ਪੱਧਰ ਨੂੰ ਛੂਹ ਗਿਆ। ਬੀਐੱਸਈ ਦੇ 30 ਸ਼ੇਅਰਾਂ ਵਾਲੇ ਸੈਂਸੈਕਸ ਨੇ 26 ਜੂਨ ਤੋਂ 4 ਜੁਲਾਈ ਦਰਮਿਆਨ ਰਿਕਾਰਡ ਰੈਲੀ ਦੇ ਦੌਰਾਨ 2,500 ਅੰਕਾਂ ਤੋਂ ਵੱਧ ਦੀ ਤੇਜ਼ੀ ਦਰਜ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8