ਟਾਪ 10 ''ਚੋਂ ਛੇ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ 62,773 ਕਰੋੜ ਰੁਪਏ ਵਧਿਆ
Sunday, Jan 19, 2020 - 11:43 AM (IST)

ਨਵੀਂ ਦਿੱਲੀ—ਸੈਂਸੈਕਸ ਦੀਆਂ ਟਾਪ 10 'ਚੋਂ ਛੇ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ (ਮਾਰਕਿਟ ਕੈਪ) ਪਿਛਲੇ ਹਫਤੇ ਕੁੱਲ ਮਿਲਾ ਕੇ 62,772.95 ਕਰੋੜ ਰੁਪਏ ਵਧ ਗਿਆ ਹੈ। ਇਸ ਦੌਰਾਨ ਹਿੰਦੁਸਤਾਨ ਯੂਨੀਲੀਵਰ ਅਤੇ ਰਿਲਾਇੰਸ ਇੰਡਸਟਰੀਜ਼ ਸਭ ਤੋਂ ਜ਼ਿਆਦਾ ਲਾਭ 'ਚ ਰਹੀ। ਪਿਛਲੇ ਹਫਤੇ ਦੇ ਦੌਰਾਨ ਰਿਲਾਇੰਸ ਇੰਡਸਟਰੀਜ਼, ਟੀ.ਸੀ.ਐੱਸ., ਐੱਚ.ਯੂ.ਐੱਲ., ਇੰਫੋਸਿਸ, ਕੋਟਕ ਮਹਿੰਦਰਾ ਬੈਂਕ ਅਤੇ ਆਈ.ਟੀ.ਸੀ. ਦੇ ਬਾਜ਼ਾਰ ਪੂੰਜੀਕਰਨ 'ਚ ਵਾਧਾ ਹੋਇਆ। ਉੱਧਰ ਐੱਚ.ਡੀ.ਐੱਫ.ਸੀ. ਬੈਂਕ, ਐੱਚ.ਡੀ.ਐੱਫ.ਸੀ., ਆਈ.ਸੀ.ਆਈ.ਸੀ.ਆਈ. ਬੈਂਕ ਅਤੇ ਭਾਰਤੀ ਸਟੇਟ ਬੈਂਕ ਦਾ ਬਾਜ਼ਾਰ ਪੂੰਜੀਕਰਨ ਇਸ ਦੌਰਾਨ ਘੱਟ ਹੋ ਗਿਆ। ਸਮੀਖਿਆਧੀਨ ਹਫਤਿਆਂ ਦੌਰਾਨ ਹਿੰਦੁਸਤਾਨ ਯੂਨੀਲੀਵਰ ਦਾ ਬਾਜ਼ਾਰ ਪੂੰਜੀਕਰਨ ਬਹੁਤ ਜ਼ਿਆਦਾ 22,827.94 ਕਰੋੜ ਰੁਪਏ ਵਧ ਕੇ 4,45,778.10 ਕਰੋੜ ਰੁਪਏ 'ਤੇ ਪਹੁੰਚ ਗਿਆ। ਇਸ ਦੇ ਇਲਾਵਾ ਰਿਲਾਇੰਸ ਇੰਡਸਟਰੀਜ਼ ਦਾ ਬਾਜ਼ਾਰ ਪੂੰਜੀਕਰਨ 12,605.57 ਕਰੋੜ ਰੁਪਏ ਚੜ੍ਹ ਕੇ 3,26,999,39 ਕਰੋੜ ਰੁਪਏ, ਕੋਟਕ ਮਹਿੰਦਰਾ ਬੈਂਕ ਦਾ ਬਾਜ਼ਾਰ ਪੂੰਜੀਕਰਨ 2,599 ਕਰੋੜ ਰੁਪਏ ਦੇ ਵਾਧੇ ਨਾਲ 3,24,455.51 ਕਰੋੜ ਰੁਪਏ, ਆਈ.ਟੀ.ਸੀ. ਦਾ ਬਾਜ਼ਾਰ ਪੂੰਜੀਕਰਨ 2,273.86 ਕਰੋੜ ਦੀ ਤੇਜ਼ੀ ਦੇ ਨਾਲ 2,94,802.65 ਕਰੋੜ ਰੁਪਏ ਅਤੇ ਟੀ.ਸੀ.ਐੱਸ. ਦਾ ਬਾਜ਼ਾਰ ਪੂੰਜੀਕਰਨ 2,273.86 ਕਰੋੜ ਰੁਪਏ ਦੀ ਤੇਜ਼ੀ ਦੇ ਨਾਲ 2,94,802.65 ਕਰੋੜ ਰੁਪਏ ਅਤੇ ਟੀ.ਸੀ.ਐੱਸ. ਦਾ ਬਾਜ਼ਾਰ ਪੂੰਜੀਕਰਨ 1,576 ਕਰੋੜ ਰੁਪਏ ਵਧ ਕੇ 8,32,297.69 ਕਰੋੜ ਰੁਪਏ 'ਤੇ ਪਹੁੰਚ ਗਿਆ। ਉੱਧਰ ਦੂਜੇ ਪਾਸੇ ਭਾਰਤੀ ਸਟੇਟ ਬੈਂਕ ਦੀ ਬਾਜ਼ਾਰ ਹੈਸੀਅਤ 'ਚ ਸਭ ਤੋਂ ਜ਼ਿਆਦਾ 12,717.6 ਕਰੋੜ ਰੁਪਏ ਦੀ ਗਿਰਾਵਟ ਆਈ ਅਤੇ ਇਹ 2,83,802.65 ਕਰੋੜ ਰੁਪਏ ਰਹਿ ਗਿਆ। ਇਸ ਦੇ ਇਲਾਵਾ ਆਈ.ਸੀ.ਆਈ.ਸੀ.ਆਈ.ਬੈਂਕ ਦਾ ਬਾਜ਼ਾਰ ਪੂੰਜੀਕਰਨ 6,040,83 ਕਰੋੜ ਰੁਪਏ ਘੱਟ ਹੋ ਕੇ 3,43,477.06 ਕਰੋੜ ਰੁਪਏ, ਐੱਚ.ਡੀ.ਐੱਫ.ਸੀ. ਬੈਂਕ ਦਾ ਬਾਜ਼ਾਰ ਪੂੰਜੀਕਰਨ 2,930.21 ਕਰੋੜ ਰੁਪਏ ਡਿੱਗ ਕੇ 6,99,881.90 ਕਰੋੜ ਰੁਪਏ ਅਤੇ ਐੱਚ.ਡੀ.ਐੱਫ.ਸੀ. ਦਾ ਬਾਜ਼ਾਰ ਪੂੰਜੀਕਰਨ 726,.19 ਕਰੋੜ ਰੁਪਏ ਦੇ ਨੁਕਸਾਨ ਨਾਲ 4,24,293.86 ਕਰੋੜ ਰੁਪਏ ਰਹਿ ਗਿਆ। ਬਾਜ਼ਾਰ ਪੂੰਜੀਕਰਨ ਦੇ ਲਿਹਾਜ਼ ਨਾਲ ਰਿਲਾਇੰਸ ਇੰਡਸਟਰੀਜ਼ ਸਭ ਤੋਂ ਵੱਡੀ ਕੰਪਨੀ ਰਹੀ।
Related News
ਜਲੰਧਰ ''ਚ ਹੋ ਗਿਆ ਐਨਕਾਊਂਟਰ ਤੇ ਮਜੀਠੀਆ ਦਾ ਨਾਂ ਲਏ ਬਿਨ੍ਹਾਂ ਹੀ ਵੱਡੀ ਗੱਲ ਕਹਿ ਗਏ CM ਮਾਨ, ਪੜ੍ਹੋ top-10 ਖ਼ਬਰਾਂ
