ਟਾਪ 10 ''ਚੋਂ ਛੇ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ 65,060 ਕਰੋੜ ਰੁਪਏ ਵਧਿਆ

Sunday, Dec 15, 2019 - 10:55 AM (IST)

ਟਾਪ 10 ''ਚੋਂ ਛੇ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ 65,060 ਕਰੋੜ ਰੁਪਏ ਵਧਿਆ

ਨਵੀਂ ਦਿੱਲੀ—ਸੈਂਸੈਕਸ ਦੀਆਂ ਟਾਪ 10 'ਚੋਂ ਛੇ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ ਬੀਤੇ ਹਫਤੇ 65,060,30 ਕਰੋੜ ਰੁਪਏ ਵਧ ਗਿਆ ਹੈ। ਰਿਲਾਇੰਸ ਇੰਡਸਟਰੀਜ਼ ਅਤੇ ਐੱਚ.ਡੀ.ਐੱਫ.ਸੀ. ਦੇ ਬਾਜ਼ਾਰ ਪੂੰਜੀਕਰਨ 'ਚ ਜ਼ਿਆਦਾ ਵਾਧਾ ਦਰਜ ਕੀਤਾ ਗਿਆ। ਪਿਛਲੇ ਹਫਤੇ ਦੌਰਾਨ ਐੱਚ.ਡੀ.ਐੱਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਭਾਰਤੀ ਸਟੇਟ ਬੈਂਕ ਦਾ ਵੀ ਬਾਜ਼ਾਰ ਪੂੰਜੀਕਰਨ ਵਧ ਗਿਆ। ਹਾਲਾਂਕਿ ਟੀ.ਸੀ.ਐੱਸ., ਹਿੰਦੁਸਤਾਨ ਯੂਨੀਲੀਵਰ, ਇੰਫੋਸਿਸ ਅਤੇ ਆਈ.ਟੀ.ਸੀ. ਦੇ ਬਾਜ਼ਾਰ ਪੂੰਜੀਕਰਨ 'ਚ ਇਸ ਦੌਰਾਨ ਗਿਰਾਵਟ ਦਰਜ ਕੀਤੀ ਗਈ ਹੈ। ਰਿਲਾਇੰਸ ਇੰਡਸਟਰੀਜ਼ ਦਾ ਬਾਜ਼ਾਰ ਪੂੰਜੀਕਰਨ ਹੋਰ 17,439.74 ਕਰੋੜ ਰੁਪਏ ਵਧ ਕੇ 10,03,147.26 ਕਰੋੜ ਰੁਪਏ 'ਤੇ ਪਹੁੰਚ ਗਿਆ।
ਇਸ ਦੇ ਨਾਲ ਹੀ ਐੱਚ.ਡੀ.ਐੱਫ.ਸੀ. ਦਾ ਬਾਜ਼ਾਰ ਪੂੰਜੀਕਰਨ 15,435.51 ਕਰੋੜ ਰੁਪਏ ਵਧ ਕੇ 4,06.705.23 ਕਰੋੜ ਰੁਪਏ, ਭਾਰਤੀ ਸਟੇਟ ਬੈਂਕ ਦਾ ਬਾਜ਼ਾਰ ਪੂੰਜੀਕਰਨ 11,512.75 ਕਰੋੜ ਰੁਪਏ ਦੇ ਵਾਧੇ ਨਾਲ 2,96,921.83 ਕਰੋੜ ਰੁਪਏ, ਐੱਚ.ਡੀ.ਐੱਫ.ਸੀ. ਬੈਂਕ ਦਾ ਬਾਜ਼ਾਰ ਪੂੰਜੀਕਰਨ 9,089.48 ਕਰੋੜ ਰੁਪਏ ਚੜ੍ਹ ਕੇ 6,91,457.21 ਕਰੋੜ ਰੁਪਏ, ਆਈ.ਸੀ.ਆਈ.ਸੀ.ਆਈ. ਬੈਂਕ ਦਾ ਬਾਜ਼ਾਰ ਪੂੰਜੀਕਰਨ 8,210.91 ਕਰੋੜ ਰੁਪਏ ਦਾ ਵਾਧਾ ਲੈ ਕੇ 3,47,551.97 ਕਰੋੜ ਰੁਪਏ ਅਤੇ ਕੋਟਕ ਮਹਿੰਦਰਾ ਬੈਂਕ ਦਾ ਬਾਜ਼ਾਰ ਪੂੰਜੀਕਰਨ 3,371.91 ਕਰੋੜ ਰੁਪਏ ਉਛਲ ਕੇ 3,23,236.17 ਕਰੋੜ ਰੁਪਏ 'ਤੇ ਪਹੁੰਚ ਗਿਆ। ਇਨ੍ਹਾਂ ਦੇ ਉਲਟ ਟੀ.ਸੀ.ਐੱਸ. ਦਾ ਬਾਜ਼ਾਰ ਪੂੰਜੀਕਰਨ 4,372.92 ਕਰੋੜ ਰੁਪਏ ਘਟ ਹੋ ਕੇ 7,77,381.54 ਕਰੋੜ ਰੁਪਏ, ਹਿੰਦੁਸਤਾਨ ਯੂਨੀਲੀਵਰ ਦਾ ਬਾਜ਼ਾਰ ਪੂੰਜੀਕਰਨ 4,372.92 ਕਰੋੜ ਰੁਪਏ ਘੱਟ ਹੋ ਕੇ 4,34,109.76 ਕਰੋੜ ਰੁਪਏ, ਆਈ.ਟੀ.ਸੀ. ਦਾ ਬਾਜ਼ਾਰ ਪੂੰਜੀਕਰਨ 2,027,73 ਕਰੋੜ ਰੁਪਏ ਫਿਸਲ ਕੇ 2,96,971.03 ਕਰੋੜ ਰੁਪਏ ਅਤੇ ਇੰਫੋਸਿਸ ਦਾ ਬਾਜ਼ਾਰ ਪੂੰਜੀਕਰਨ 1,660.8 ਕਰੋੜ ਰੁਪਏ ਫਿਸਲ ਕੇ 3,02,882.73 ਕਰੋੜ ਰੁਪਏ 'ਤੇ ਆ ਗਿਆ। ਬਾਜ਼ਾਰ ਪੂੰਜੀਕਰਨ ਦੇ ਲਿਹਾਜ਼ ਨਾਲ ਰਿਲਾਇੰਸ ਇੰਡਸਟਰੀਜ਼ ਟਾਪ 'ਤੇ ਬਣੀ ਰਹੀ।


author

Aarti dhillon

Content Editor

Related News