ਬਾਜ਼ਾਰ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ ਤੋਂ ਬਾਅਦ ਉਭਰਿਆ, ਸੈਂਸੈਕਸ 237 ਅੰਕ ਚੜ੍ਹਿਆ

Wednesday, Mar 20, 2024 - 11:19 AM (IST)

ਬਾਜ਼ਾਰ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ ਤੋਂ ਬਾਅਦ ਉਭਰਿਆ, ਸੈਂਸੈਕਸ 237 ਅੰਕ ਚੜ੍ਹਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਤੇਜ਼ੀ ਅਤੇ ਵਿਦੇਸ਼ੀ ਪੂੰਜੀ ਦੇ ਪ੍ਰਵਾਹ ਦੇ ਵਿਚਕਾਰ ਘਰੇਲੂ ਸ਼ੇਅਰ ਬਾਜ਼ਾਰ ਬੁੱਧਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਪਿਛਲੇ ਸੈਸ਼ਨ ਦੀ ਗਿਰਾਵਟ ਤੋਂ ਉਭਰਦੇ ਹੋਏ ਦਿਖਾਈ ਦਿੱਤੇ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 237.36 ਅੰਕ ਵਧ ਕੇ 72,249.41 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸੂਚਕ ਅੰਕ ਨਿਫਟੀ ਵੀ 74.25 ਅੰਕ ਵਧ ਕੇ 21,891.70 ਅੰਕ 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ - iPhone ਖਰੀਦਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ: iPhone 15 Plus 'ਤੇ ਮਿਲ ਰਿਹਾ ਵੱਡਾ ਆਫਰ

ਸੈਂਸੈਕਸ ਦੇ ਹਿੱਸੇਦਾਰਾਂ ਵਿੱਚ ਮਾਰੂਤੀ ਸੁਜ਼ੂਕੀ, ਪਾਵਰ ਗਰਿੱਡ, ਨੇਸਲੇ, ਇੰਡਸਇੰਡ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਵਿਪਰੋ ਪ੍ਰਮੁੱਖ ਸਨ। ਦੂਜੇ ਪਾਸੇ JSW ਸਟੀਲ, ਟਾਟਾ ਸਟੀਲ, ਹਿੰਦੁਸਤਾਨ ਯੂਨੀਲੀਵਰ ਅਤੇ ਟਾਟਾ ਮੋਟਰਜ਼ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਮੰਗਲਵਾਰ ਨੂੰ ਅਮਰੀਕੀ ਸ਼ੇਅਰ ਬਾਜ਼ਾਰ ਵਾਧੇ ਦੇ ਨਾਲ ਬੰਦ ਹੋਏ। 

ਇਹ ਵੀ ਪੜ੍ਹੋ - ਆਮ ਲੋਕਾਂ ਨੂੰ ਜਲਦ ਮਿਲੇਗਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਭਾਰੀ ਕਟੌਤੀ

ਇਸ ਦੇ ਨਾਲ ਹੀ ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 1,421.48 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਖਰੀਦਦਾਰੀ ਕੀਤੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.17 ਫ਼ੀਸਦੀ ਡਿੱਗ ਕੇ 87.23 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਮੰਗਲਵਾਰ ਨੂੰ ਸੈਂਸੈਕਸ 736.37 ਅੰਕ ਡਿੱਗ ਕੇ 72,012.05 'ਤੇ ਅਤੇ ਨਿਫਟੀ 238.25 ਅੰਕ ਫਿਸਲ ਕੇ 21,817.45 'ਤੇ ਬੰਦ ਹੋਇਆ।

ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News