ਲਗਾਤਾਰ ਤੀਜੇ ਦਿਨ ਡਿੱਗੇ ਬਾਜ਼ਾਰ : ਸੈਂਸੈਕਸ 345 ਅੰਕ ਟੁੱਟਿਆ ਤੇ ਨਿਫਟੀ 25,900 ਦੇ ਪਾਰ ਬੰਦ
Monday, Dec 29, 2025 - 03:50 PM (IST)
ਮੁੰਬਈ (ਭਾਸ਼ਾ) - ਸ਼ੁਰੂਆਤੀ ਉਤਰਾਅ-ਚੜ੍ਹਾਅ ਦੇ ਬਾਅਦ ਅੱਜ ਸੋਮਵਾਰ ਨੂੰ ਸੈਂਸੈਕਸ ਅਤੇ ਨਿਫਟੀ ਲਗਾਤਾਰ ਤੀਜੇ ਦਿਨ ਗਿਰਾਵਟ ਲੈ ਕੇ ਬੰਦ ਹੋਏ ਹਨ। ਬੀਐਸਈ ਸੈਂਸੈਕਸ 345.91 ਅੰਕ ਭਾਵ 0.41% ਟੁੱਟ ਕੇ 84,695.54 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 8 ਸਟਾਕ ਵਾਧੇ ਨਾਲ ਅਤੇ 22 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਇਹ ਵੀ ਪੜ੍ਹੋ : 1 ਜਨਵਰੀ ਤੋਂ ਦੇਸ਼ ਭਰ 'ਚ ਲਾਗੂ ਹੋਣਗੇ ਨਵੇਂ ਨਿਯਮ, ਬੈਂਕਿੰਗ-UPI ਭੁਗਤਾਨ ਤੇ ਕਿਸਾਨਾਂ ਲਈ ਹੋਣਗੇ ਕਈ ਬਦਲਾਅ
ਐਨਐਸਈ ਨਿਫਟੀ 100.20 ਅੰਕ ਭਾਵ 0.38% ਦੀ ਗਿਰਾਵਟ ਨਾਲ 25,942.10 ਦੇ ਪੱਧਰ 'ਤੇ ਬੰਦ ਹੋਇਆ ਹੈ।
ਇਹ ਵੀ ਪੜ੍ਹੋ : ਸੋਨਾ ਜਾਏਗਾ 3 ਲੱਖ ਦੇ ਪਾਰ! ਇਕ ਬਿਆਨ ਨੇ ਦੁਨੀਆ ਭਰ ਦੇ ਬਾਜ਼ਾਰਾਂ 'ਚ ਵਧਾਈ ਹਲਚਲ
ਟਾਪ ਗੇਨਰਸ
ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ ਟਾਟਾ ਸਟੀਲ, ਏਸ਼ੀਅਨ ਪੇਂਟਸ , ਈਟਰਨਲ, NTPC, ਐਕਸਿਸ ਬੈਂਕ ਅਤੇ ਹਿੰਦੁਸਤਾਨ ਯੂਨੀਲਿਵਰ ਵਿੱਚ ਸਭ ਤੋਂ ਵੱਧ ਵਾਧਾ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ : ਰਿਕਾਰਡ ਹਾਈ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ
ਟਾਪ ਲੂਜ਼ਰਸ
ਅਡਾਨੀ ਪੋਰਟਸ, ਐੱਚਸੀਐੱਲ ਟੈੱਕ, ਵਾਪਰ ਗ੍ਰਿਡ, Trent, Bel, Bharti Airtel ਅਤੇ ਰਿਲਾਇੰਸ ਘਾਟੇ ਵਿੱਚ ਸਨ।
ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਸਕਾਰਾਤਮਕ ਜ਼ੋਨ ਵਿੱਚ ਸਨ ਜਦੋਂ ਕਿ ਜਾਪਾਨ ਦਾ ਨਿੱਕੇਈ 225 ਲਾਲ ਨਿਸ਼ਾਨ ਵਿੱਚ ਸੀ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਫਲੈਟ ਬੰਦ ਹੋਏ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 1.04 ਪ੍ਰਤੀਸ਼ਤ ਵਧ ਕੇ $61.27 ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸ਼ੁੱਕਰਵਾਰ ਨੂੰ ਸ਼ੁੱਧ ਵਿਕਰੇਤਾ ਸਨ ਅਤੇ 317.56 ਕਰੋੜ ਰੁਪਏ ਦੇ ਸ਼ੇਅਰ ਵੇਚੇ। ਦੂਜੇ ਪਾਸੇ, ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 1,772.56 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : Silver All Time High: ਰਿਕਾਰਡ ਉੱਚਾਈ ਤੋਂ ਡਿੱਗਿਆ ਸੋਨਾ , ਨਵੇਂ ਸਿਖਰ 'ਤੇ ਪਹੁੰਚੀ ਚਾਂਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
