ਮਾਰੂਤੀ ਨੇ ਵਾਹਨ ਕਰਜ਼ੇ ਲਈ ਉੱਤਰ ਪ੍ਰਦੇਸ਼ ਗ੍ਰਾਮੀਣ ਬੈਂਕ ਨਾਲ ਕੀਤੀ ਸਾਂਝੇਦਾਰੀ
Thursday, Dec 25, 2025 - 01:41 PM (IST)
ਨਵੀਂ ਦਿੱਲੀ - ਮਾਰੂਤੀ ਸੁਜ਼ੂਕੀ ਇੰਡੀਆ ਨੇ ਕਿਹਾ ਕਿ ਉਸਨੇ ਗਾਹਕਾਂ ਨੂੰ ਵਾਹਨ ਕਰਜ਼ਾ ਸਹੂਲਤ ਮੁਹੱਈਆ ਕਰਵਾਉਣ ਲਈ ਉੱਤਰ ਪ੍ਰਦੇਸ਼ ਗ੍ਰਾਮੀਣ ਬੈਂਕ ਨਾਲ ਸਾਂਝੇਦਾਰੀ ਕੀਤੀ ਹੈ। ਕੰਪਨੀ ਨੇ ਕਿਹਾ ਕਿ ਇਸ ਪਹਿਲ ਨਾਲ ਦਿਹਾਤੀ ਅਤੇ ਸ਼ਹਿਰੀ ਖੇਤਰਾਂ ’ਚ ਮਾਰੂਤੀ ਸੁਜ਼ੂਕੀ ਦੇ ਵਾਹਨਾਂ ਦੀ ਪਹੁੰਚ ਵਧਣ ਦੀ ਉਮੀਦ ਹੈ। ਮਾਰੂਤੀ ਸੁਜ਼ੂਕੀ ਇੰਡੀਆ ਦੇ ਸੀਨੀਅਰ ਕਾਰਜਕਾਰੀ ਅਧਿਕਾਰੀ (ਵਿਕਰੀ ਅਤੇ ਵੰਡ) ਪਾਰਥੋ ਬੈਨਰਜੀ ਨੇ ਕਿਹਾ, ‘‘ਇਸ ਰਣਨੀਤਕ ਗੱਠਜੋਡ਼ ਨਾਲ ਕੰਪਨੀ ਆਪਣੀ ਬਾਜ਼ਾਰ ਪਹੁੰਚ ਦਾ ਵਿਸਥਾਰ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ : 1 ਜਨਵਰੀ ਤੋਂ ਦੇਸ਼ ਭਰ 'ਚ ਲਾਗੂ ਹੋਣਗੇ ਨਵੇਂ ਨਿਯਮ, ਬੈਂਕਿੰਗ-UPI ਭੁਗਤਾਨ ਤੇ ਕਿਸਾਨਾਂ ਲਈ ਹੋਣਗੇ ਕਈ ਬਦਲਾਅ
ਇਹ ਵੀ ਪੜ੍ਹੋ : ਸੋਨਾ ਜਾਏਗਾ 3 ਲੱਖ ਦੇ ਪਾਰ! ਇਕ ਬਿਆਨ ਨੇ ਦੁਨੀਆ ਭਰ ਦੇ ਬਾਜ਼ਾਰਾਂ 'ਚ ਵਧਾਈ ਹਲਚਲ
ਗਾਹਕ-ਅਨੁਕੂਲ ਅਤੇ ਮੁਕਾਬਲੇਬਾਜ਼ੀ ਵਿੱਤੀ ਹੱਲ ਮੁਹੱਈਆ ਕਰਵਾ ਕੇ ਵਾਹਨ ਖਰੀਦਣ ਦੇ ਸਮੁੱਚੇ ਤਜਰਬੇ ਨੂੰ ਬਿਹਤਰ ਬਣਾਉਣ ਦਾ ਟੀਚਾ ਹੈ। ’’ ਇਸ ਸਮਝੌਤਾ ਪੱਤਰ (ਐੱਮ. ਓ. ਯੂ. ) ’ਤੇ ਬੈਨਰਜੀ ਅਤੇ ਉੱਤਰ ਪ੍ਰਦੇਸ਼ ਗ੍ਰਾਮੀਣ ਬੈਂਕ ਦੇ ਚੇਅਰਮੈਨ ਯਾਦਵ ਐੱਸ. ਠਾਕੁਰ ਦੀ ਹਾਜ਼ਰੀ ’ਚ ਦਸਤਖਤ ਕੀਤੇ ਗਏ। ਇਸ ਮੌਕੇ ਦੋਵਾਂ ਸੰਗਠਨਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਰਿਕਾਰਡ ਹਾਈ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ
ਇਹ ਵੀ ਪੜ੍ਹੋ : ਕਦੇ ਨਹੀਂ ਡੁੱਬੇਗਾ ਇਨ੍ਹਾਂ ਬੈਂਕਾਂ 'ਚ ਰੱਖਿਆ ਪੈਸਾ... RBI ਨੇ ਜਾਰੀ ਕੀਤੀ 3 ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
