ਮਾਰੂਤੀ ਦਾ ਦੂਜੀ ਤਿਮਾਹੀ ਦਾ ਸ਼ੁੱਧ ਲਾਭ 39 ਫੀਸਦੀ ਘਟਿਆ

10/24/2019 3:32:32 PM

ਨਵੀਂ ਦਿੱਲੀ—ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਦਾ ਏਕੀਕ੍ਰਿਤ ਸ਼ੁੱਧ ਲਾਭ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ 'ਚ 38.99 ਫੀਸਦੀ ਘਟ ਕੇ 1,391.1 ਕਰੋੜ ਰੁਪਏ 'ਤੇ ਆ ਗਿਆ। ਇਸ ਤੋਂ ਪਹਿਲਾਂ ਵਿੱਤੀ ਸਾਲ 2018-19 ਦੀ ਇਸ ਤਿਮਾਹੀ 'ਚ ਕੰਪਨੀ ਦਾ ਏਕੀਕ੍ਰਿਤ ਸ਼ੁੱਧ ਲਾਭ 2,280.2 ਕਰੋੜ ਰੁਪਏ ਰਿਹਾ ਸੀ। ਕੰਪਨੀ ਨੇ ਸ਼ੇਅਰ ਬਾਜ਼ਾਰਾਂ ਨੂੰ ਦਿੱਤੀ ਸੂਚਨਾ 'ਚ ਕਿਹਾ ਕਿ ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ ਤਿਮਾਹੀ 'ਚ ਉਸ ਦੀ ਸੰਚਾਲਨ ਆਮਦਨ 25.19 ਫੀਸਦੀ ਘਟ ਕੇ 16,123.2 ਕਰੋੜ ਰੁਪਏ ਰਹੀ ਜੋ ਇਕ ਸਾਲ ਪਹਿਲਾਂ ਇਸ ਤਿਮਾਹੀ 'ਚ 21,553.7 ਕਰੋੜ ਰੁਪਏ ਸੀ। ਪਿਛਲੀ ਤਿਮਾਹੀ ਦੌਰਾਨ ਕੰਪਨੀ ਦੀ ਵਿਕਰੀ 3,38,317 ਇਕਾਈ ਰਹੀ ਜੋ ਇਸ ਤੋਂ ਪਹਿਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ ਦੇ ਮੁਕਾਬਲੇ 30.2 ਫੀਸਦੀ ਘਟ ਹੈ। ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ ਕੰਪਨੀ ਦਾ ਲਾਭ 35.55 ਫੀਸਦੀ ਘਟ ਕੇ 2,767.9 ਕਰੋੜ ਰੁਪਏ ਰਿਹਾ ਜੋ ਇਕ ਸਾਲ ਪਹਿਲਾਂ 2018-19 ਦੀ ਇਸ ਸਮੇਂ 'ਚ 4,292.3 ਕਰੋੜ ਰੁਪਏ ਸੀ।


Aarti dhillon

Content Editor

Related News