ਮਾਰੂਤੀ ਸੁਜ਼ੂਕੀ ਦਾ ਮੁਨਾਫਾ 10 ਫੀਸਦੀ ਵਧਿਆ

Friday, Apr 27, 2018 - 03:01 PM (IST)

ਮਾਰੂਤੀ ਸੁਜ਼ੂਕੀ ਦਾ ਮੁਨਾਫਾ 10 ਫੀਸਦੀ ਵਧਿਆ

ਨਵੀਂ ਦਿੱਲੀ—ਵਿੱਤੀ ਸਾਲ 2018 ਦੀ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦਾ ਮੁਨਾਫਾ 10 ਫੀਸਦੀ ਵਧ ਕੇ 1,882 ਕਰੋੜ ਰੁਪਏ ਹੋ ਗਿਆ ਹੈ। ਵਿੱਤੀ ਸਾਲ 2017 ਦੀ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦਾ ਮੁਨਾਫਾ 1,710.5 ਕਰੋੜ ਰੁਪਏ ਰਿਹਾ ਸੀ। ਮਾਰੂਤੀ ਸੁਜ਼ੂਕੀ ਨੇ 80 ਰੁਪਏ ਪ੍ਰਤੀ ਸ਼ੇਅਰ ਦੇ ਡਿਵੀਡੈਂਡ ਦਾ ਐਲਾਨ ਕੀਤਾ ਹੈ। 
ਵਿੱਤੀ ਸਾਲ 2018 ਦੀ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦੀ ਆਮਦਨ 15.4 ਫੀਸਦੀ ਵਧ ਕੇ 21,165.6 ਕਰੋੜ ਰੁਪਏ 'ਤੇ ਪਹੁੰਚ ਗਈ ਹੈ। ਵਿੱਤੀ ਸਾਲ 2017 ਦੀ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦੀ ਆਮਦਨ 18,333.4 ਕਰੋੜ ਰੁਪਏ ਰਹੀ ਸੀ। 
ਸਾਲ ਦਰ ਸਾਲ ਆਧਾਰ 'ਤੇ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦਾ ਐਬਿਟਡਾ 2,560 ਕਰੋੜ ਰੁਪਏ ਤੋਂ ਵਧ ਕੇ 3,015 ਕਰੋੜ ਰੁਪਏ ਰਿਹਾ ਹੈ। ਸਾਲਾਨਾ ਆਧਾਰ 'ਤੇ ਮਾਰੂਤੀ ਸੁਜ਼ੂਕੀ ਦਾ ਐਬਿਟਡਾ ਮਾਰਜਨ 14 ਫੀਸਦੀ ਤੋਂ ਵਧ ਕੇ 14.2 ਫੀਸਦੀ ਰਿਹਾ ਹੈ।


Related News