ਮਾਰੂਤੀ ਸੁਜ਼ੂਕੀ ਦਾ ਮੁਨਾਫਾ 4.6 ਫੀਸਦੀ ਘਟਿਆ

04/25/2019 3:59:05 PM

ਨਵੀਂ ਦਿੱਲੀ—ਵਿੱਤੀ ਸਾਲ 2019 ਦੀ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦਾ ਮੁਨਾਫਾ 4.6 ਫੀਸਦੀ ਘਟ ਕੇ 1,795.6 ਕਰੋੜ ਰੁਪਏ ਹੋ ਗਿਆ ਹੈ। ਵਿੱਤੀ ਸਾਲ 2018 ਦੀ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦਾ ਮੁਨਾਫਾ 1,882 ਕਰੋੜ ਰੁਪਏ ਰਿਹਾ ਸੀ।
ਵਿੱਤੀ ਸਾਲ 2019 ਦੀ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦੀ ਆਮਦਨ 1.4 ਫੀਸਦੀ ਵਧ ਕੇ 21,459.4 ਕਰੋੜ ਰੁਪਏ 'ਤੇ ਪਹੁੰਚ ਗਈ ਹੈ। ਵਿੱਤੀ ਸਾਲ 2018 ਦੀ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦੀ ਆਮਦਨ 21,165.6 ਕਰੋੜ ਰੁਪਏ ਰਹੀ ਸੀ। 
ਸਾਲ ਦਰ ਸਾਲ ਆਧਾਰ 'ਤੇ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦਾ ਐਬਿਟਾ 3,015 ਕਰੋੜ ਰੁਪਏ ਘਟ ਕੇ 2,263.4 ਕਰੋੜ ਰਿਹਾ ਹੈ। ਸਾਲਾਨਾ ਆਧਾਰ 'ਤੇ ਚੌਥੀ ਤਿਮਾਹੀ 'ਚ ਮਾਰੂਤੀ ਸੁਜ਼ੂਕੀ ਦਾ ਐਬਿਟਡਾ ਮਾਰਜਨ 14.24 ਫੀਸਦੀ ਤੋਂ ਘਟ ਕੇ 10.55 ਫੀਸਦੀ ਰਿਹਾ ਹੈ। 
ਸਾਲਾਨਾ ਆਧਾਰ 'ਤੇ ਚੌਥੀ ਤਿਮਾਹੀ 'ਚ ਕੰਪਨੀ ਦੀ ਹੋਰ ਕਾਰੋਬਾਰ ਨਾਲ ਹੋਣ ਵਾਲੀ ਆਮਦਨ 595 ਕਰੋੜ ਰੁਪਏ ਤੋਂ ਵਧ ਕੇ 867.7 ਕਰੋੜ ਰੁਪਏ ਰਿਹਾ ਹੈ। ਕੰਪਨੀ ਨੇ 80 ਰੁਪਏ ਪ੍ਰਤੀ ਸ਼ੇਅਰ ਡਿਵੀਡੈਂਡ ਦੀ ਵੀ ਘੋਸ਼ਣਾ ਕੀਤੀ ਹੈ। 

Aarti dhillon

This news is Content Editor Aarti dhillon