ਜੁਬੀਲੈਂਟ ਇੰਡਸਟਰੀਜ਼ ਦੇ ਮੈਨੇਜਿੰਗ ਡਾਇਰੈਕਟਰ ਮਨੂ ਆਹੂਜਾ ਦਾ ਦਿਹਾਂਤ

12/10/2023 6:48:55 PM

ਨਵੀਂ ਦਿੱਲੀ : ਜੁਬੀਲੈਂਟ ਇੰਡਸਟਰੀਜ਼ ਦੇ ਮੈਨੇਜਿੰਗ ਡਾਇਰੈਕਟਰ (ਐਮਡੀ) ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਮਨੂ ਆਹੂਜਾ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਜੁਬੀਲੈਂਟ ਇੰਡਸਟਰੀਜ਼ ਲਿਮਿਟਿਡ ਨੇ ਐਤਵਾਰ ਨੂੰ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ ਵਿਚ ਕਿਹਾ, "ਸਾਨੂੰ ਇਹ ਦੱਸਦੇ ਹੋਏ ਅਫਸੋਸ ਹੋ ਰਿਹਾ ਹੈ ਕਿ ਸ਼ਨੀਵਾਰ 9 ਦਸੰਬਰ 2023 ਨੂੰ, ਕੰਪਨੀ ਦੇ ਐਮਡੀ ਅਤੇ ਸੀਈਓ ਮਨੂ ਆਹੂਜਾ ਦਾ ਅਚਾਨਕ ਦਿਹਾਂਤ ਹੋ ਗਿਆ।" ਇਸ ਵਿਚ ਕਿਹਾ ਗਿਆ ਹੈ ਕਿ ਆਹੂਜਾ ਦੀ ਅਚਾਨਕ ਹੋਈ ਮੌਤ ਕੰਪਨੀ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਹ ਵੀ ਪੜ੍ਹੋ :   ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update

ਇਹ ਵੀ ਪੜ੍ਹੋ :    Good News! ਹੁਣ ਇਹ ਦੇਸ਼ ਵੀ ਭਾਰਤੀਆਂ ਨੂੰ ਦੇਵੇਗਾ ਵੀਜ਼ਾ ਫ੍ਰੀ ਐਂਟਰੀ , 3 ਦੇਸ਼ ਪਹਿਲਾਂ ਹੀ ਕਰ ਚੁੱਕੇ ਨੇ ਐਲਾਨ

ਜੁਬਿਲੈਂਟ ਇੰਡਸਟਰੀਜ਼ ਨੇ ਕਿਹਾ, “ਕੰਪਨੀ ਦੇ ਸਾਰੇ ਨਿਰਦੇਸ਼ਕ ਅਤੇ ਕਰਮਚਾਰੀ ਉਸ ਦੇ ਪਰਿਵਾਰ ਪ੍ਰਤੀ ਸਾਡੀ ਡੂੰਘੀ ਹਮਦਰਦੀ, ਦੁੱਖ ਅਤੇ ਸੰਵੇਦਨਾ ਪ੍ਰਗਟ ਕਰਦੇ ਹਨ। ਆਹੂਜਾ ਮਈ 2018 ਵਿੱਚ ਕੰਪਨੀ ਵਿੱਚ ਸ਼ਾਮਲ ਹੋਏ ਸਨ। ਕੰਪਨੀ ਦੀ ਵੈੱਬਸਾਈਟ ਅਨੁਸਾਰ, ਆਹੂਜਾ XLRI, ਜਮਸ਼ੇਦਪੁਰ ਅਤੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ, ਪਟਿਆਲਾ ਦੇ ਸਾਬਕਾ ਵਿਦਿਆਰਥੀ ਸਨ। ਉਸ ਕੋਲ ਭਾਰਤ ਅਤੇ ਦੱਖਣ ਪੂਰਬੀ ਏਸ਼ੀਆ ਵਿੱਚ ਵਿਭਿੰਨ ਕਾਰੋਬਾਰਾਂ ਅਤੇ ਉਦਯੋਗਾਂ ਦਾ ਭਰਪੂਰ ਅਨੁਭਵ ਸੀ।

ਇਹ ਵੀ ਪੜ੍ਹੋ :   ਪਾਨੀਪਤ ਐਕਸਪੋਰਟ ਇੰਡਸਟ੍ਰੀ ਨੂੰ 15 ਹਜ਼ਾਰ ਕਰੋੜ ਦਾ ਨੁਕਸਾਨ, ਅਮਰੀਕਾ ਸਮੇਤ ਕਈ ਦੇਸ਼ਾਂ ਤੋਂ ਨਹੀਂ ਮਿਲੇ ਆਰਡਰ

ਇਹ ਵੀ ਪੜ੍ਹੋ :    Hyundai ਦੇ ਗਾਹਕਾਂ ਨੂੰ ਝਟਕਾ, ਕੰਪਨੀ ਨੇ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur