ਆਰਥਿਕ ਸੁਧਾਰਾਂ ਨੂੰ ਲੈ ਕੇ ਵਿੱਤ ਮੰਤਰਾਲੇ ਦੀ ਦੇਸ਼ ਭਰ ਦੇ ਵਿੱਤ ਮੰਤਰੀਆਂ ਨਾਲ ਬੈਠਕ ਹੋਈ ਸ਼ੁਰੂ

11/15/2021 5:21:01 PM

ਨਵੀਂ ਦਿੱਲੀ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਵਿੱਤ ਮੰਤਰੀਆਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਸੁਧਾਰ-ਕੇਂਦ੍ਰਿਤ ਕਾਰੋਬਾਰੀ ਮਾਹੌਲ ਬਣਾਉਣ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਨਾਲ ਦੇਸ਼ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਇਸ ਬੈਠਕ ਦੀ ਪ੍ਰਧਾਨਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਰ ਰਹੀ ਹੈ। ਮੀਟਿੰਗ ਵਿੱਚ ਦੇਸ਼ ਭਰ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਸ਼ਾਮਲ ਹੋ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਵਿੱਤ ਮੰਤਰੀ ਨਾਲ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ : ਦਿੱਲੀ ਸਰਕਾਰ ਨੇ ਰੈਸਟੋਰੈਂਟ ’ਚ ਸ਼ਰਾਬ ਪਰੋਸਣ ਲਈ ਜ਼ਰੂਰੀ 4 ਲਾਇਸੈਂਸਾਂ ਦਾ ਕੀਤਾ ਰਲੇਵਾਂ

ਇਸ ਤੋਂ ਪਹਿਲਾਂ ਵਿੱਤ ਮੰਤਰਾਲੇ ਨੇ ਟਵੀਟ ਕਰਕੇ ਦੱਸਿਆ ਸੀ ਕਿ '15 ਨਵੰਬਰ ਨੂੰ ਹੋਣ ਵਾਲੀ ਵਰਚੁਅਲ ਮੀਟਿੰਗ ਵਿੱਚ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਅਤੇ ਭਾਗਵਤ ਕਰਾੜ ਵੀ ਹਿੱਸਾ ਲੈਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਦੇ ਸਕੱਤਰ, ਰਾਜਾਂ ਦੇ ਮੁੱਖ ਸਕੱਤਰ ਅਤੇ ਵਿੱਤ ਸਕੱਤਰ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਵਿਕਾਸ, ਸੁਧਾਰ, ਨਿਵੇਸ਼ ਵਧਾਉਣ ਅਤੇ ਸੁਧਾਰ ਕੇਂਦਰਿਤ ਕਾਰੋਬਾਰੀ ਮਾਹੌਲ ਬਣਾਉਣ ਦੇ ਵਿਸ਼ਿਆਂ 'ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 13 ਸਾਲ ਬਾਅਦ ਫਿਰ ਜੋਸ਼ ਵਿਚ ਰੀਅਲ ਅਸਟੇਟ ਸੈਕਟਰ, ਦੁੱਗਣੇ ਹੋਏ ਨਿਵੇਸ਼ਕਾਂ ਦੇ ਪੈਸੇ

ਇਹ ਮੀਟਿੰਗ ਕਰੋਨਾਵਾਇਰਸ ਮਹਾਂਮਾਰੀ ਦੀਆਂ ਦੋ ਲਹਿਰਾਂ ਤੋਂ ਬਾਅਦ ਤੇਜ਼ੀ ਨਾਲ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਬੁਲਾਈ ਗਈ ਹੈ। ਚਾਲੂ ਵਿੱਤੀ ਸਾਲ ਦੀ ਅਪ੍ਰੈਲ-ਜੂਨ ਤਿਮਾਹੀ 'ਚ ਅਰਥਵਿਵਸਥਾ 20.1 ਫੀਸਦੀ ਦੀ ਦਰ ਨਾਲ ਵਧੀ ਹੈ। ਇਸ ਤੋਂ ਇਲਾਵਾ, ਵਿੱਤੀ ਸਾਲ 2021-22 ਦੇ ਪਹਿਲੇ ਚਾਰ ਮਹੀਨਿਆਂ ਵਿੱਚ 64 ਬਿਲੀਅਨ ਡਾਲਰ ਦਾ ਸਿੱਧਾ ਵਿਦੇਸ਼ੀ ਨਿਵੇਸ਼ (FDI) ਦੇਖਿਆ ਗਿਆ। ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਅਤੇ ਵਿਸ਼ਵ ਬੈਂਕ ਨੇ ਭਾਰਤ ਦੀ ਜੀਡੀਪੀ ਵਿਕਾਸ ਦਰ ਕ੍ਰਮਵਾਰ 9.5 ਅਤੇ 8.3 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਗਾਇਆ ਹੈ।

ਇਹ ਵੀ ਪੜ੍ਹੋ : Nykaa ਨੂੰ  ਸਤੰਬਰ ਤਿਮਾਹੀ 'ਚ ਲੱਗਾ ਵੱਡਾ ਝਟਕਾ, ਕੰਪਨੀ ਦਾ ਮੁਨਾਫਾ 96% ਘਟਿਆ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News