‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

Friday, Sep 04, 2026 - 05:53 PM (IST)

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਬਿਜ਼ਨੈੱਸ ਡੈਸਕ - ਜਰਮਨੀ ਦੀ ਲਗਜ਼ਰੀ ਵਾਹਨ ਕੰਪਨੀ ਮਰਸੀਡੀਜ਼-ਬੈਂਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਓਲਾ ਕੈਲੀਨੀਅਸ ਨੇ ਭਾਰਤ ਨੂੰ ਕੰਪਨੀ ਲਈ ਇਕ ਪ੍ਰਮੁੱਖ ਵਾਧਾ ਬਾਜ਼ਾਰ ਅਤੇ ਟੈਕਨਾਲੋਜੀ ਕੇਂਦਰ ਦੱਸਦੇ ਹੋਏ ਕਿਹਾ ਕਿ ਆਉਣ ਵਾਲੇ ਸਾਲਾਂ ’ਚ ਇੱਥੇ ਕਈ ਨਵੇਂ ਮਾਡਲ ਪੇਸ਼ ਕੀਤੇ ਜਾਣਗੇ।

ਇਹ ਵੀ ਪੜ੍ਹੋ :  ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
ਇਹ ਵੀ ਪੜ੍ਹੋ :  ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ

ਕੈਲੀਨੀਅਸ ਨੇ ਵਾਹਨ ਨਿਰਮਾਤਾਵਾਂ ਦੇ ਸੰਗਠਨ ਸਿਆਮ ਦੇ ਸਾਲਾਨਾ ਸੰਮੇਲਨ ਨੂੰ ਆਨਲਾਈਨ ਸੰਬੋਧਨ ਕਰਦਿਆਂ ਕਿਹਾ, ‘‘ਮਰਸੀਡੀਜ਼ ਭਾਰਤ ’ਚ ਇਕ ਸਥਾਪਿਤ ਬ੍ਰਾਂਡ ਹੈ। ਅਸੀਂ ਵਾਧਾ ਕੀਤਾ ਹੈ ਅਤੇ ਆਉਣ ਵਾਲੇ ਕੁਝ ਸਾਲਾਂ ’ਚ ਕਈ ਦੂਜੇ ਮਾਡਲ ਪੇਸ਼ ਕਰਨ ਜਾ ਰਹੇ ਹਾਂ।’’ ਉਨ੍ਹਾਂ ਨੇ ਭਾਰਤੀ ਬਾਜ਼ਾਰ ’ਚ ਕੰਪਨੀ ਦੇ ਲੰਮੀ ਮਿਆਦ ਦੇ ਭਵਿੱਖ ਨੂੰ ਲੈ ਕੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਮਰਸੀਡੀਜ਼-ਬੈਂਜ਼ ਉਸੇ ਦੇ ਅਨੁਕੂਲ ਆਪਣੀਆਂ ਉਦਯੋਗਿਕ ਗਤੀਵਿਧੀਆਂ ਦਾ ਵਿਸਥਾਰ ਕਰੇਗੀ।

ਇਹ ਵੀ ਪੜ੍ਹੋ : 600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
ਇਹ ਵੀ ਪੜ੍ਹੋ
: SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News