ਏਸ਼ੀਆਈ ਬਾਜ਼ਾਰਾਂ ''ਚ ਮਿਲਿਆ-ਜੁਲਿਆ ਕਾਰੋਬਾਰ
Wednesday, Oct 18, 2017 - 07:38 AM (IST)
ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 34 ਅੰਕ ਯਾਨੀ 0.15 ਫੀਸਦੀ ਵਧ ਕੇ 21,370 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।ਹਾਲਾਂਕਿ ਹੈਂਗ ਸੇਂਗ 57 ਅੰਕ ਯਾਨੀ 0.2 ਫੀਸਦੀ ਡਿੱਗ ਕੇ 28,641 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਐੱਸ. ਜੀ. ਐਕਸ. ਨਿਫਟੀ 36.5 ਅੰਕ ਯਾਨੀ 0.4 ਫੀਸਦੀ ਦੀ ਗਿਰਾਵਟ ਦੇ ਨਾਲ 10,225 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਅੱਜ ਸਟਰੇਟਸ ਟਾਈਮਸ ਬੰਦ ਹੈ, ਜਦੋਂ ਕਿ ਕੋਰਿਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.2 ਫੀਸਦੀ ਤੱਕ ਡਿੱਗਿਆ ਹੈ।ਹਾਲਾਂਕਿ ਤਾਇਵਾਨ ਇੰਡੈਕਸ 41 ਅੰਕ ਯਾਨੀ 0.4 ਫੀਸਦੀ ਦੀ ਉਛਾਲ ਨਾਲ 10,764 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
