ਮੋਦੀ ਸਰਕਾਰ ਦਾ ਵੱਡਾ ਫ਼ੈਸਲਾ : 31 ਮਾਰਚ ਤੱਕ ਜਾਰੀ ਰਹੇਗੀ ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ
Tuesday, Feb 20, 2024 - 03:36 PM (IST)
ਨਵੀਂ ਦਿੱਲੀ (ਭਾਸ਼ਾ) - ਪਿਆਜ਼ ਦੇ ਨਿਰਯਾਤ 'ਤੇ ਲਗਾਈ ਪਾਬੰਦੀ ਪਹਿਲਾਂ ਐਲਾਨੀ ਗਈ ਸਮਾਂ ਸੀਮਾ 31 ਮਾਰਚ ਤੱਕ ਹੀ ਜਾਰੀ ਰਹੇਗੀ। ਸਰਕਾਰ ਕੀਮਤਾਂ ਨੂੰ ਕਾਬੂ ਵਿਚ ਰੱਖਣ ਅਤੇ ਘਰੇਲੂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ ਇਕ ਉੱਚ ਅਧਿਕਾਰੀ ਵਲੋਂ ਮੰਗਲਵਾਰ ਨੂੰ ਦਿੱਤੀ ਗਈ ਹੈ। ਸਰਕਾਰ ਵਲੋਂ 8 ਦਸੰਬਰ 2023 ਨੂੰ 31 ਮਾਰਚ ਤੱਕ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾਈ ਗਈ ਸੀ।
ਇਹ ਵੀ ਪੜ੍ਹੋ - ਕਿਸਾਨਾਂ ਲਈ ਚੰਗੀ ਖ਼ਬਰ: ਪਿਆਜ਼ ਦੇ ਨਿਰਯਾਤ ਤੋਂ ਮੋਦੀ ਸਰਕਾਰ ਨੇ ਹਟਾਈ ਪਾਬੰਦੀ
ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਕਿਹਾ, ''ਪਿਆਜ਼ ਨਿਰਯਾਤ 'ਤੇ ਪਾਬੰਦੀ ਨਹੀਂ ਹਟਾਈ ਗਈ ਹੈ। ਇਹ ਜਾਰੀ ਹੈ। ਮੌਜੂਦਾ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਹੈ।'' ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਘਰੇਲੂ ਖਪਤਕਾਰਾਂ ਨੂੰ ਵਾਜਬ ਕੀਮਤਾਂ 'ਤੇ ਪਿਆਜ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ। ਨਿਰਯਾਤ ਪਾਬੰਦੀ ਹਟਾਉਣ ਦੀਆਂ ਖ਼ਬਰਾਂ ਵਿਚਕਾਰ ਦੇਸ਼ ਦੇ ਸਭ ਤੋਂ ਵੱਡੇ ਪਿਆਜ਼ ਬਾਜ਼ਾਰ, ਲਾਸਾਲਗਾਓਂ ਵਿੱਚ ਥੋਕ ਪਿਆਜ਼ ਦੀਆਂ ਕੀਮਤਾਂ 19 ਫਰਵਰੀ ਨੂੰ 40.62 ਫ਼ੀਸਦੀ ਵਧ ਕੇ 1,800 ਰੁਪਏ ਪ੍ਰਤੀ ਕੁਇੰਟਲ ਹੋ ਗਈਆਂ, ਜੋ 17 ਫਰਵਰੀ ਨੂੰ 1,280 ਰੁਪਏ ਪ੍ਰਤੀ ਕੁਇੰਟਲ ਸੀ।
ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ
ਸੂਤਰਾਂ ਨੇ ਕਿਹਾ ਕਿ ਆਮ ਚੋਣਾਂ ਤੋਂ ਪਹਿਲਾਂ ਹੀ 31 ਮਾਰਚ ਤੋਂ ਬਾਅਦ ਪਾਬੰਦੀ ਹਟਾਏ ਜਾਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮਹਾਰਾਸ਼ਟਰ ਵਿੱਚ ਘੱਟ 'ਕਵਰੇਜ' ਕਾਰਨ ਹਾੜੀ (ਸਰਦੀਆਂ) ਪਿਆਜ਼ ਦਾ ਉਤਪਾਦਨ ਘੱਟ ਹੋਣ ਦੀ ਸੰਭਾਵਨਾ ਹੈ। 2023 ਦੇ ਹਾੜੀ ਸੀਜ਼ਨ ਵਿੱਚ ਪਿਆਜ਼ ਦਾ ਉਤਪਾਦਨ 2.27 ਕਰੋੜ ਟਨ ਹੋਣ ਦਾ ਅਨੁਮਾਨ ਹੈ। ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀ ਆਉਣ ਵਾਲੇ ਦਿਨਾਂ ਵਿੱਚ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਗੁਜਰਾਤ ਵਰਗੇ ਪ੍ਰਮੁੱਖ ਉਤਪਾਦਕ ਰਾਜਾਂ ਵਿੱਚ ਹਾੜੀ ਦੇ ਪਿਆਜ਼ ਦੇ 'ਕਵਰੇਜ' ਦਾ ਮੁਲਾਂਕਣ ਕਰਨਗੇ। ਇਸ ਦੌਰਾਨ ਅੰਤਰ-ਮੰਤਰਾਲਾ ਸਮੂਹ ਦੀ ਮਨਜ਼ੂਰੀ ਤੋਂ ਬਾਅਦ ਮਿੱਤਰ ਦੇਸ਼ਾਂ ਨੂੰ ਉਨ੍ਹਾਂ ਦੇ ਸਬੰਧਾਂ ਅਤੇ ਹੋਰ ਸ਼ਰਤਾਂ ਨੂੰ ਦੇਖਦੇ ਹੋਏ ਪਿਆਜ਼ ਨਿਰਯਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ - RBI ਅਤੇ ED ਦੀ ਕਾਰਵਾਈ ਤੋਂ ਬਾਅਦ Paytm ਨੂੰ ਲੱਗਾ ਇੱਕ ਹੋਰ ਵੱਡਾ ਝਟਕਾ
ਸੂਤਰਾਂ ਨੇ ਕਿਹਾ ਕਿ 31 ਮਾਰਚ ਤੋਂ ਬਾਅਦ ਆਮ ਚੋਣਾਂ ਤੋਂ ਪਹਿਲਾਂ ਹੀ ਪਾਬੰਦੀ ਹਟਾਏ ਜਾਣ ਦੀ ਸੰਭਾਵਨਾ ਨਹੀਂ ਹੈ, ਕਿਉਂਕਿ ਮਹਾਰਾਸ਼ਟਰ ਵਿੱਚ ਘੱਟ 'ਕਵਰੇਜ' ਕਾਰਨ ਹਾੜੀ (ਸਰਦੀਆਂ) ਪਿਆਜ਼ ਦਾ ਉਤਪਾਦਨ ਘੱਟ ਹੋਣ ਦੀ ਸੰਭਾਵਨਾ ਹੈ। 2023 ਦੇ ਹਾੜੀ ਸੀਜ਼ਨ ਵਿੱਚ ਪਿਆਜ਼ ਦਾ ਉਤਪਾਦਨ 2.27 ਕਰੋੜ ਟਨ ਹੋਣ ਦਾ ਅਨੁਮਾਨ ਹੈ। ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀ ਆਉਣ ਵਾਲੇ ਦਿਨਾਂ ਵਿੱਚ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਗੁਜਰਾਤ ਵਰਗੇ ਪ੍ਰਮੁੱਖ ਉਤਪਾਦਕ ਰਾਜਾਂ ਵਿੱਚ ਹਾੜੀ ਦੇ ਪਿਆਜ਼ ਦੇ 'ਕਵਰੇਜ' ਦਾ ਮੁਲਾਂਕਣ ਕਰਨਗੇ। ਇਸ ਦੌਰਾਨ ਅੰਤਰ-ਮੰਤਰਾਲਾ ਸਮੂਹ ਦੀ ਮਨਜ਼ੂਰੀ ਤੋਂ ਬਾਅਦ ਮਿੱਤਰ ਦੇਸ਼ਾਂ ਨੂੰ ਉਨ੍ਹਾਂ ਦੇ ਸਬੰਧਾਂ ਅਤੇ ਹੋਰ ਸ਼ਰਤਾਂ ਨੂੰ ਦੇਖਦੇ ਹੋਏ ਪਿਆਜ਼ ਨਿਰਯਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8