ਸਰਕਾਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, ਵਧੇਗੀ ਤਨਖਾਹ
Thursday, Jan 16, 2025 - 03:29 PM (IST)
ਨਵੀਂ ਦਿੱਲੀ - ਮੋਦੀ ਸਰਕਾਰ ਨੇ ਵੀਰਵਾਰ ਨੂੰ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਅੱਠਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ 'ਚ ਬੰਪਰ ਵਾਧਾ ਹੋ ਸਕਦਾ ਹੈ। ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ ਸੋਧਣ ਲਈ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
7ਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਕੀਤਾ ਗਿਆ ਸੀ।ਜੇਕਰ ਅਸੀਂ ਤਨਖਾਹ ਕਮਿਸ਼ਨ ਨਾਲ ਸਬੰਧਤ ਇਤਿਹਾਸ ਨੂੰ ਦੇਖੀਏ ਤਾਂ ਇਹ ਹਰ 10 ਸਾਲਾਂ ਬਾਅਦ ਬਦਲਿਆ ਹੈ, ਪਰ ਇਹ ਜ਼ਰੂਰੀ ਨਹੀਂ ਹੈ। ਜੇਕਰ ਮੌਜੂਦਾ ਸਮੇਂ 'ਚ ਲਾਗੂ 7ਵੇਂ ਤਨਖਾਹ ਕਮਿਸ਼ਨ ਦੀ ਗੱਲ ਕਰੀਏ ਤਾਂ ਇਸ ਨੂੰ ਸਾਲ 2016 'ਚ ਲਾਗੂ ਕੀਤਾ ਗਿਆ ਸੀ ਅਤੇ ਇਸ ਦੇ 10 ਸਾਲ ਦਸੰਬਰ 2025 'ਚ ਪੂਰੇ ਹੋ ਜਾਣਗੇ ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਫੈਸਲਾ ਲਿਆ ਹੈ ।