PM ਮੋਦੀ ਨੇ 10 ਕਰੋੜ ਤੋਂ ਵੱਧ ਕਿਸਾਨਾਂ ਲਈ ਜਾਰੀ ਕੀਤੇ 21 ਹਜ਼ਾਰ ਕਰੋੜ ਰੁਪਏ

Tuesday, May 31, 2022 - 01:22 PM (IST)

PM ਮੋਦੀ ਨੇ 10 ਕਰੋੜ ਤੋਂ ਵੱਧ ਕਿਸਾਨਾਂ ਲਈ ਜਾਰੀ ਕੀਤੇ 21 ਹਜ਼ਾਰ ਕਰੋੜ ਰੁਪਏ

ਸ਼ਿਮਲਾ (ਵਾਰਤਾ)  - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਜਾਰੀ ਕੀਤੀ। ਸ਼੍ਰੀ ਮੋਦੀ ਨੇ ਆਪਣੀ ਸਰਕਾਰ ਦੇ ਅੱਠ ਸਾਲ ਪੂਰੇ ਹੋਣ 'ਤੇ ਗਰੀਬ ਕਲਿਆਣ ਸੰਮੇਲਨ ਦੌਰਾਨ ਇਹ ਰਾਸ਼ੀ ਜਾਰੀ ਕੀਤੀ। ਇਸ ਤਹਿਤ 10 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ 21 ਹਜ਼ਾਰ ਕਰੋੜ ਰੁਪਏ ਦੀ ਰਕਮ ਡਿਜੀਟਲ ਮਾਧਿਅਮ ਰਾਹੀਂ ਟਰਾਂਸਫਰ ਕੀਤੀ ਗਈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਤਹਿਤ ਸਾਲ ਵਿਚ ਤਿੰਨ ਵਾਰ ਕਿਸਾਨਾਂ ਨੂੰ ਦੋ-ਦੋ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਜ਼ਰੀਏ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਕੇਂਦਰੀ ਮੰਤਰੀ, ਰਾਜ ਮੰਤਰੀ, ਸੰਸਦ ਮੈਂਬਰ, ਵਿਧਾਨ ਸਭਾ ਮੈਂਬਰ ਅਤੇ ਹੋਰ ਚੁਣੇ ਹੋਏ ਜਨਤਕ ਨੁਮਾਇੰਦਿਆਂ ਨੇ ਆਪੋ-ਆਪਣੇ ਸਥਾਨਾਂ ਤੋਂ ਲੋਕਾਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ : ਅੰਬਾਂ ਦਾ ਇੰਤਜ਼ਾਰ ਕਰ ਰਹੇ ਲੋਕ ਹੋ ਸਕਦੇ ਹਨ ਨਿਰਾਸ਼, ਉਤਪਾਦਕਾਂ ਸਾਹਮਣੇ ਵੀ ਖੜ੍ਹਾ ਹੋਇਆ ਭਾਰੀ ਸੰਕਟ

'ਗਰੀਬੀ ਕਲਿਆਣ ਸੰਮੇਲਨ' ਕੀ ਹੈ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਦੇ ਅੱਠ ਸਾਲ ਪੂਰੇ ਹੋਣ ਦੀ ਯਾਦ ਵਿੱਚ ਦੇਸ਼ ਭਰ ਵਿੱਚ ਸੂਬਿਆਂ ਦੀਆਂ ਰਾਜਧਾਨੀਆਂ, ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ ਇਹ ਵਿਲੱਖਣ ਜਨਤਕ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕਾਨਫਰੰਸ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਭਲਾਈ ਪ੍ਰੋਗਰਾਮਾਂ ਬਾਰੇ ਲੋਕਾਂ ਦੀ ਰਾਏ ਲੈਣ ਦੇ ਮਕਸਦ ਨਾਲ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਸਭ ਤੋਂ ਜ਼ਿਆਦਾ ਸੈਲਰੀ ਲੈਣ ਵਾਲੇ CEO ਬਣੇ Elon Musk, ਲਕਸ਼ਮੀ ਮਿੱਤਲ ਨੂੰ ਵੀ ਛੱਡਿਆ ਪਿੱਛੇ

ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸ਼ਾਮਲ ਹੋਣ ਨਾਲ, ਵੱਖ-ਵੱਖ ਰਾਜ ਅਤੇ ਸਥਾਨਕ ਪੱਧਰ ਦੇ ਪ੍ਰੋਗਰਾਮਾਂ ਨੂੰ ਸ਼ਾਮਲ ਕਰਕੇ ਕਾਨਫਰੰਸ ਨੂੰ ਰਾਸ਼ਟਰੀ ਬਣਾ ਦਿੱਤਾ ਗਿਆ ਹੈ। ਕਾਨਫਰੰਸ ਦੌਰਾਨ, ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਨੌਂ ਮੰਤਰਾਲਿਆਂ/ਵਿਭਾਗਾਂ ਦੇ ਵੱਖ-ਵੱਖ ਪ੍ਰੋਗਰਾਮਾਂ ਦੇ ਲਾਭਪਾਤਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ।

ਕੀ ਹੈ ਇਹ ਯੋਜਨਾ

ਦੇਸ਼ ਭਰ ਦੇ ਗਰੀਬ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਸਰਕਾਰ ਵਲੋਂ ਕਈ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਆਰਥਿਕ ਸਹਾਇਤਾ ਵਜੋਂ ਦਿੱਤੇ ਜਾਂਦੀ ਹੈ । ਕਿਸਾਨ ਲੰਮੇ ਸਮੇਂ ਤੋਂ ਆਪਣੀ ਅਗਲੀ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਸਨ।

ਇਹ ਵੀ ਪੜ੍ਹੋ : ਭਾਰਤ ਨੇ 2022-23 ਤੱਕ ਸੇਵਾਵਾਂ ਸ਼ੁਰੂ ਕਰਨ ਲਈ 5ਜੀ ਸਪੈਕਟ੍ਰਮ ਨਿਲਾਮੀ ਲਈ ਆਧਾਰ ਕਾਰਜ ਸ਼ੁਰੂ ਕੀਤਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News