ਇਨਕਮ ਟੈਕਸ ਵਿਭਾਗ ਨੇ ਜਾਰੀ ਕੀਤਾ ਨਵਾਂ ਆਂਕੜਾ, 6 ਕਰੋੜ ਤੋਂ ਵੱਧ ਲੋਕਾਂ ਨੇ ਭਰੀ ITR

Monday, Jul 31, 2023 - 11:24 AM (IST)

ਇਨਕਮ ਟੈਕਸ ਵਿਭਾਗ ਨੇ ਜਾਰੀ ਕੀਤਾ ਨਵਾਂ ਆਂਕੜਾ, 6 ਕਰੋੜ ਤੋਂ ਵੱਧ ਲੋਕਾਂ ਨੇ ਭਰੀ ITR

ਨਵੀਂ ਦਿੱਲੀ (ਭਾਸ਼ਾ) - ਵਿੱਤੀ ਸਾਲ 2022-23 ਲਈ ਹੁਣ ਤੱਕ 6 ਕਰੋੜ ਆਮਦਨ ਕਰ ਰਿਟਰਨਾਂ (ਆਈ. ਟੀ. ਆਰ.) ਦਾਖਲ ਕੀਤੀਆਂ ਜਾ ਚੁੱਕੀਆਂ ਹਨ। ਇਹ ਗਿਣਤੀ ਪਿਛਲੇ ਸਾਲ 31 ਜੁਲਾਈ ਤੱਕ ਦਾਖਲ ਕੀਤੀਆਂ ਗਈਆਂ ਆਈ. ਟੀ. ਆਰ. ਦੇ ਅੰਕੜਿਆਂ ਨੂੰ ਪਾਰ ਕਰ ਗਈ ਹੈ। ਤਨਖਾਹਦਾਰ ਵਰਗ ਅਤੇ ਅਜਿਹੇ ਲੋਕ ਜਿਨ੍ਹਾਂ ਨੂੰ ਆਪਣੇ ਖਾਤਿਆਂ ਦਾ ਆਡਿਟ ਕਰਵਾਉਣ ਦੀ ਜ਼ਰੂਰਤ ਨਹੀਂ ਹੈ, ਉਨ੍ਹਾਂ ਲਈ ਆਈ. ਟੀ. ਆਰ. ਦਾਖਲ ਕਰਨ ਦੀ ਆਖਰੀ ਤਾਰੀਖ਼ 31 ਜੁਲਾਈ ਹੈ।

ਇਹ ਵੀ ਪੜ੍ਹੋ : 7ਵੇਂ ਅਸਮਾਨ ’ਤੇ ਪਹੁੰਚ ਸਕਦੀਆਂ ਹਨ ਸੇਬ ਦੀਆਂ ਕੀਮਤਾਂ, ਉਤਾਪਦਨ 'ਚ ਇਸ ਕਾਰਨ ਆਈ ਗਿਰਾਵਟ

ਆਮਦਨ ਕਰ ਵਿਭਾਗ ਨੇ ਟਵੀਟ ਕੀਤਾ ਕਿ 30 ਜੁਲਾਈ ਨੂੰ ਦੁਪਹਿਰ 1 ਵਜੇ ਤੱਕ 6 ਕਰੋੜ ਆਮਦਨ ਕਰ ਰਿਟਰਨਾਂ ਦਾਖਲ ਕੀਤੀਆਂ ਜਾ ਚੁੱਕੀਆਂ ਹਨ, ਜੋ ਪਿਛਲੇ ਸਾਲ 31 ਜੁਲਾਈ ਤੱਕ ਦਾਖਲ ਆਈ. ਟੀ. ਆਰ. ਦੇ ਅੰਕੜਿਆਂ ਤੋਂ ਜ਼ਿਆਦਾ ਹਨ। ਆਮਦਨ ਕਰ ਵਿਭਾਗ ਨੇ ਕਿਹਾ ਕਿ ਈ-ਫਾਈਲਿੰਗ ਪੋਰਟਲ ’ਤੇ ਅੱਜ ਦੁਪਹਿਰ ਇਕ ਵਜੇ ਤੱਕ 46 ਲੱਖ ਤੋਂ ਵੱਧ ਸਫਲ ‘ਲਾਗਇਨ’ ਹੋ ਚੁੱਕੇ ਹਨ। ਸ਼ਨੀਵਾਰ ਨੂੰ 1.78 ਕਰੋੜ ਸਫਲ ‘ਲਾਗਇਨ’ ਹੋਏ ਸਨ।

31 ਜੁਲਾਈ ਤੋਂ ਬਾਅਦ ਇਨਕਮ ਟੈਕਸ ਰਿਟਰਨ ਭਰਨ ਵਾਲੇ ਟੈਕਸਦਾਤਾਵਾਂ ਨੂੰ ਲੇਟ ਫੀਸ ਅਦਾ ਕਰਨੀ ਪਵੇਗੀ। ਜੇਕਰ ਕੋਈ ਵਿਅਕਤੀ ਇੱਕ ਸਾਲ ਵਿੱਚ  5 ਲੱਖ ਰੁਪਏ ਤੋਂ ਵੱਧ ਕਮਾਉਂਦਾ ਹੈ, ਤਾਂ ਉਸਨੂੰ 5,000 ਰੁਪਏ ਦੇਰੀ ਨਾਲ ਜੁਰਮਾਨਾ ਅਦਾ ਕਰਨਾ ਹੋਵੇਗਾ। ਜੇਕਰ ਕਿਸੇ ਟੈਕਸਦਾਤਾ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਘੱਟ ਹੈ, ਤਾਂ ਉਸ ਨੂੰ ਲੇਟ ਫੀਸ ਵਜੋਂ 1,000 ਰੁਪਏ ਦੇਣੇ ਹੋਣਗੇ। 31 ਦਸੰਬਰ, 2023 ਤੱਕ ਜੁਰਮਾਨੇ ਦੇ ਨਾਲ ਲੇਟ ਫਾਈਲ ਕਰਨ ਦਾ ਵਿਕਲਪ ਉਪਲਬਧ ਹੈ।

ਇਹ ਵੀ ਪੜ੍ਹੋ : ਟਮਾਟਰਾਂ ਦੀਆਂ ਕੀਮਤਾਂ ਨੇ ਕਿਸਾਨ ਕੀਤੇ ਮਾਲੋ-ਮਾਲ, ਮਹੀਨਿਆਂ 'ਚ ਬਣ ਰਹੇ ਕਰੋੜਪਤੀ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

 


author

Harinder Kaur

Content Editor

Related News